ਅੱਜ ਹੋਣ ਵਾਲੇ ਡਰੋਨ ਸ਼ੋਅ ਦੀਆਂ ਤਿਆਰੀਆਂ ਮੁਕੰਮਲ-ਏ.ਡੀ.ਸੀ.
ਸਰਦੂਲਗੜ੍ਹ, 31 ਅਗਸਤ (ਜੀ. ਐਮ.
ਸਰਦੂਲਗੜ੍ਹ, 31 ਅਗਸਤ (ਜੀ.ਐਮ.ਅਰੋੜਾ)- ਸ੍ਰੀ ਗੁਰੂ ਰਵਿਦਾਸ ਜੀ ਦੀਆਂ ਪਵਿੱਤਰ ਸਿੱਖਿਆਵਾਂ ਅਤੇ ਜੀਵਨ ਗਾਥਾ ਨੂੰ ਸਮਰਪਿਤ ਵਿਸ਼ੇਸ਼ ਡਰੋਨ ਸ਼ੋਅ 1 ਸਤੰਬਰ ਨੂੰ ਸ਼ਾਮ 6 ਵਜੇ ਸਥਾਨਕ ਅਨਾਜ ਮੰਡੀ ਵਿਖੇ ਕਰਵਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਇੱਕੋ ਸਮੇਂ ਅਸਮਾਨ ਵਿੱਚ ਉੱਡਣ ਵਾਲੇ 500 ਤੋਂ ਵਧੇਰੇ ਡਰੋਨ ਹੋਣਗੇ, ਜੋ ਰੰਗਦਾਰ ਰੌਸ਼ਨੀ ਅਤੇ ਬਿਹਤਰੀਨ ਪੇਸ਼ਕਾਰੀ ਰਾਹੀਂ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ ਅਤੇ ਉਨ੍ਹਾਂ ਦੀ ਪਵਿੱਤਰ ਬਾਣੀ ਦੇ ਸੰਦੇਸ਼ ਨੂੰ ਦ੍ਰਿਸ਼ਮਾਨ ਕਰਨਗੇ। ਸਮਾਗਮ ਦੌਰਾਨ ਢਾਡੀ ਜਥੇ ਵੀ ਵਾਰਾਂ ਸੁਣਾ ਕੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮਹਿਮਾਨ ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਹੋਣਗੇ। ਇਸ ਮੌਕੇ ਹਰਜਿੰਦਰ ਸਿੰਘ ਜੱਸਲ ਐੱਸ.ਡੀ.ਐੱਮ. ਸਰਦੂਲਗੜ੍ਹ ਵੀ ਹਾਜ਼ਰ ਸਨ।