02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਭਾਕਿਯੂ (ਉਗਰਾਹਾਂ) ਨੇ ਧਰਨੇ ਦੇ ਤੀਜੇ ਦਿਨ ਸ਼ਹਿਰ ’ਚ ਰੋਸ ਮਾਰਚ ਕੱਢਿਆ

ਮਾਨਸਾ, 1 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕਿਸਾਨ-ਮਜ਼ਦੂਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਏ ਧਰਨੇ ਦੇ ਤੀਜੇ ਦਿਨ ਸਥਾਨਕ ਸ਼ਹਿਰ ’ਚ ਰੋਸ ਮਾਰਚ ਮਾਰਚ ਕੱਢਿਆ ਗਿਆ। ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਨ ’ਤੇ ਤੁਲੀਆਂ ਹੋਈਆਂ ਹਨ।

Ad Position 21
repet_subhas-goyals [Copy P29]
ਮਾਨਸਾ ਸ਼ਹਿਰ ’ਚ ਰੋਸ ਮਾਰਚ ਕੱਢਦੇ ਹੋਏ ਭਾਕਿਯੂ (ਉਗਰਾਹਾਂ) ਦੇ ਕਾਰਕੁੰਨ। ਤਸਵੀਰ : ਸੇਮੀ ਮਾਨਸਾ 02-09-2026
ਮਾਨਸਾ, 1 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕਿਸਾਨ-ਮਜ਼ਦੂਰ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਏ ਧਰਨੇ ਦੇ ਤੀਜੇ ਦਿਨ ਸਥਾਨਕ ਸ਼ਹਿਰ ’ਚ ਰੋਸ ਮਾਰਚ ਮਾਰਚ ਕੱਢਿਆ ਗਿਆ। ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਲਾਗੂ ਕਰਨ ’ਤੇ ਤੁਲੀਆਂ ਹੋਈਆਂ ਹਨ। ਉਨ੍ਹਾਂ ਕਿਹਾ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਰੱਦ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮੁਆਫ਼ ਕਰ ਕੇ ਪਿਛਲੇ ਸਾਲ ਹੜ੍ਹਾਂ ਦੌਰਾਨ ਕਿਸਾਨਾਂ-ਮਜ਼ਦੂਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਅਦਾ ਕੀਤਾ ਜਾਵੇ, ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਤੈਅ ਕੀਤੇ ਜਾਣ ਆਦਿ। ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਮੇਜਰ ਸਿੰਘ ਗੋਬਿੰਦਪੁਰਾ, ਲਾਭ ਸਿੰਘ ਖੋਖਰ, ਜਗਸੀਰ ਸਿੰਘ ਸੀਰਾ, ਉੱਤਮ ਸਿੰਘ, ਪਰਮਜੀਤ ਕੌਰ, ਜੁਗਰਾਜ ਸਿੰਘ ਮਾਨਸਾ, ਹਰਪਾਲ ਸਿੰਘ, ਭੋਲਾ ਸਿੰਘ ਮਾਖਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਪਾਰਟੀ ਨੇ ਸ਼ਹਿਰ ’ਚ ਰੋਸ ਮਾਰਚ ਕਰਨ ਉਪਰੰਤ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਸ਼ਾਨੋ-ਸ਼ੌਕਤ ਨਾਲ ਸਮਾਪਤ ਅੰਡਰ-13 ਸਾਲ ’ਚ ਸੀਰਤ ਕੌਰ ਤੇ ਹਰਸ਼ਪ੍ਰੀਤ ਕੌਰ ਕ੍ਰਮਵਾਰ...
Ad Position 24