ਬਰੇਟਾ ਸ਼ਹਿਰ ’ਚ ਟਰੈਫ਼ਿਕ ਦੀ ਗੰਭੀਰ ਸਮੱਸਿਆ, ਨਿੱਤ ਹੋ ਰਹੇ ਹਾਦਸੇ
ਬਰੇਟਾ, 1 ਸਤੰਬਰ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹਿਰ ਦੇ ਮੁੱਖ ਚੌਂਕ ਕ੍ਰਿਸ਼ਨਾ ਮੰਦਿਰ ਅਤੇ ਬਰੇਟਾ ਕੈਂਚੀਆਂ ’ਤੇ ਪਿਛਲੇ ਕਈ ਦਿਨਾਂ ਤੋਂ ਟਰੈਫ਼ਿਕ ਸਮੱਸਿਆ ਗੰਭੀਰ ਬਣੀ ਹੋਈ ਹੈ । ਸਥਾਨਕ ਵਸਨੀਕਾਂ ਅਨੁਸਾਰ ਇੱਥੇ ਹਰ ਰੋਜ਼ ਛੋਟੇ-ਵੱਡੇ ਹਾਦਸੇ ਵਾਪਰ ਰਹੇ ਹਨ, ਜਿਸ ਕਾਰਨ ਲੋਕਾਂ ’ਚ ਰੋਸ ਪਾਇਆ ਜਾ ਰਿਹਾ ਹੈ ।
ਬਰੇਟਾ, 1 ਸਤੰਬਰ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹਿਰ ਦੇ ਮੁੱਖ ਚੌਂਕ ਕ੍ਰਿਸ਼ਨਾ ਮੰਦਿਰ ਅਤੇ ਬਰੇਟਾ ਕੈਂਚੀਆਂ ’ਤੇ ਪਿਛਲੇ ਕਈ ਦਿਨਾਂ ਤੋਂ ਟਰੈਫ਼ਿਕ ਸਮੱਸਿਆ ਗੰਭੀਰ ਬਣੀ ਹੋਈ ਹੈ । ਸਥਾਨਕ ਵਸਨੀਕਾਂ ਅਨੁਸਾਰ ਇੱਥੇ ਹਰ ਰੋਜ਼ ਛੋਟੇ-ਵੱਡੇ ਹਾਦਸੇ ਵਾਪਰ ਰਹੇ ਹਨ, ਜਿਸ ਕਾਰਨ ਲੋਕਾਂ ’ਚ ਰੋਸ ਪਾਇਆ ਜਾ ਰਿਹਾ ਹੈ । ਵਾਹਨਾਂ ਦੀ ਵਧਦੀ ਗਿਣਤੀ, ਟਰੈਫ਼ਿਕ ਸਿਗਨਲਾਂ ਦੀ ਘਾਟ ਅਤੇ ਟਰੈਫ਼ਿਕ ਨਿਯਮਾਂ ਦੀ ਅਣਦੇਖੀ ਇਸ ਦੇ ਮੁੱਖ ਕਾਰਨ ਦੱਸੇ ਜਾ ਰਹੇ ਹਨ । ਸ਼ਹਿਰ ਵਾਸੀਆਂ ਅਨੁਸਾਰ ਕਾਫ਼ੀ ਲੰਮੇ ਸਮੇਂ ਤੱਕ ਚੌਕਾਂ ’ਤੇ ਵਹੀਕਲਾਂ ਦੀਆਂ ਲੰਬੀਆਂ ਕਤਾਰਾਂ ਲੱਗ ਜਾਂਦੀਆਂ ਹਨ, ਜਿਸ ਕਾਰਨ ਲੋਕਾਂ ਨੂੰ ਘੰਟਿਆਂ-ਬੱਧੀ ਜਾਮ ’ਚ ਫਸਣਾ ਪੈਂਦਾ ਹੈ । ਇਸ ਦੌਰਾਨ ਅਕਸਰ ਗੱਡੀਆਂ ਆ ਪਸ ’ਚ ਟਕਰਾ ਜਾਂਦੀਆਂ ਹਨ ਅਤੇ ਮਾਮੂਲੀ ਗੱਲਾਂ ਨੂੰ ਲੈ ਕੇ ਵਾਹਨ ਚਾਲਕਾਂ ਵਿਚਕਾਰ ਤੂੰ-ਤੂੰ ਮੈਂ-ਮੈਂ ਅਤੇ ਕਈ ਵਾਰ ਹੱਥੋਪਾਈ ਦੀ ਨੌਬਤ ਵੀ ਆ ਜਾਂਦੀ ਹੈ । ਸਥਾਨਕ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਨ੍ਹਾਂ ਚੌਂਕਾਂ ’ਤੇ ਟਰੈਫ਼ਿਕ ਪੁਲਿਸ ਦੀ ਤਾਇਨਾਤੀ ਪੱਕੀ ਕੀਤੀ ਜਾਵੇ ਅਤੇ ਸਖ਼ਤ ਨਿਯਮ ਲਾਗੂ ਕੀਤੇ ਜਾਣ ਤਾਂ ਜੋ ਹਾਦਸਿਆਂ ਦੀ ਗਿਣਤੀ ਘਟਾਈ ਜਾ ਸਕੇ।