02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਉੱਤਰ ਖੇਤਰੀ ਪੱਧਰੀ ਖੇਡ ਮੁਕਾਬਲਿਆਂ ’ਚ ਵਿੱਦਿਆ ਮੰਦਰ ਭੀਖੀ ਦਾ ਸ਼ਾਨਦਾਰ ਪ੍ਰਦਰਸ਼ਨ

ਭੀਖੀ, 1 ਸਤੰਬਰ (ਬਲਕਾਰ ਸਿੰਘ ਸਹੋਤਾ)- ਮਹਾਸ਼ਯ ਚੁੰਨੀ ਲਾਲ ਸਰਸਵਤੀ ਬਾਲ ਮੰਦਰ ਸੀਨੀਅਰ ਸੈਕੰਡਰੀ ਸਕੂਲ ਦਿੱਲੀ ਵਿਖੇ ਵਿੱਦਿਆ ਭਾਰਤੀ ਵਲੋਂ ਕਰਵਾਏ ਗਏ ਉੱਤਰ ਖੇਤਰੀ ਪੱਧਰੀ ਖੇਡ-ਮੁਕਾਬਲਿਆਂ ’ਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਡਾ.

Ad Position 21
repet_subhas-goyals [Copy P29]
ਖੇਡ ਮੁਕਾਬਲਿਆਂ ’ਚ ਜੇਤੂ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੀ ਟੀਮ। ਅਜੀਤ ਤਸਵੀਰ 02-09-2026
ਭੀਖੀ, 1 ਸਤੰਬਰ (ਬਲਕਾਰ ਸਿੰਘ ਸਹੋਤਾ)- ਮਹਾਸ਼ਯ ਚੁੰਨੀ ਲਾਲ ਸਰਸਵਤੀ ਬਾਲ ਮੰਦਰ ਸੀਨੀਅਰ ਸੈਕੰਡਰੀ ਸਕੂਲ ਦਿੱਲੀ ਵਿਖੇ ਵਿੱਦਿਆ ਭਾਰਤੀ ਵਲੋਂ ਕਰਵਾਏ ਗਏ ਉੱਤਰ ਖੇਤਰੀ ਪੱਧਰੀ ਖੇਡ-ਮੁਕਾਬਲਿਆਂ ’ਚ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ । ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਬਾਸਕਟਬਾਲ ਦੇ ਅੰਡਰ-14 ਲੜਕਿਆਂ, ਅੰਡਰ-17 ਲੜਕਿਆਂ ਅਤੇ ਅੰਡਰ-19 ਲੜਕਿਆਂ ਦੀਆਂ ਟੀਮਾਂ ਨੇ ਦੂਜਾ ਸਥਾਨ ਹਾਸਲ ਕੀਤਾ, ਜਦਕਿ ਅੰਡਰ-17 ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ । ਇਸੇ ਤਰ੍ਹਾਂ ਸਕੇਟਿੰਗ ਮੁਕਾਬਲਿਆਂ ’ਚ ਵੀ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਅੰਡਰ-11 ਵਰਗ ’ਚ ਜਸਕੀਰਤ ਸਿੰਘ ਅਤੇ ਅੰਡਰ-19 ਵਰਗ ’ਚ ਏਕਮਜੋਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸੋਨ ਤਗ਼ਮਾ ਜਿੱਤਿਆ। ਪ੍ਰਿੰਸੀਪਲ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਬਾਈਪਾਸ ਬੰਦ ਹੋਣ ਕਾਰਨ ਰਾਹਗੀਰਾਂ ਦੀਆਂ ਮੁਸ਼ਕਿਲਾਂ ਵਧੀਆਂ ਭੀਖੀ-ਬਰਨਾਲਾ ਸੜਕ ਤੋਂ ਲੰਘਣਾ ਹੋਇਆ ਮੁਸ਼ਕਿਲ ਅਗਲੀ ਖ਼ਬਰ ਸੀਟੂ ਵਲੋਂ ਥਰਮਲ ਪਲਾਂਟ ਬਣਾਂਵਾਲਾ ਦੇ ਕਾਮਿਆਂ ਦੇ ਧਰਨੇ ਦੀ ਹਮਾਇਤ
Ad Position 24