ਮਿਸ਼ਨ ਕਲੀਨ ਪੰਜਾਬ ਤਹਿਤ ਵਿਧਾਇਕ ਬੁੱਧ ਰਾਮ ਵਲੋਂ ਸਫ਼ਾਈ ਮੁਹਿੰਮ ਦਾ ਨਿਰੀਖਣ
ਬੁਢਲਾਡਾ, 1 ਸਤੰਬਰ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਰਾਜ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਇੱਥੇ ਸਫ਼ਾਈ ਅਭਿਆਨ ਚਲਾਇਆ ਗਿਆ। ਹਲਕਾ ਵਿਧਾਇਕ ਬੁੱਧ ਰਾਮ ਨੇ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਸਫ਼ਾਈ ਮੁਹਿੰਮ ਦਾ ਨਿਰੀਖਣ ਕੀਤਾ।
ਬੁਢਲਾਡਾ, 1 ਸਤੰਬਰ (ਸਵਰਨ ਸਿੰਘ ਰਾਹੀ)- ਪੰਜਾਬ ਸਰਕਾਰ ਵਲੋਂ ਰਾਜ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਇੱਥੇ ਸਫ਼ਾਈ ਅਭਿਆਨ ਚਲਾਇਆ ਗਿਆ। ਹਲਕਾ ਵਿਧਾਇਕ ਬੁੱਧ ਰਾਮ ਨੇ ਵੱਖ-ਵੱਖ ਥਾਵਾਂ ’ਤੇ ਪਹੁੰਚ ਕੇ ਸਫ਼ਾਈ ਮੁਹਿੰਮ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ’ਚੋਂ ਕੂੜੇ ਦੇ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨੂੰ ਸ ੁਖਾਵਾਂ, ਹਰਿਆ-ਭਰਿਆ ਅਤੇ ਬਿਮਾਰੀ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ’ਚ ਸਰਕਾਰ ਅਤੇ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ। ਇਸ ਮੌਕੇ ਮਾਰਕਿਟ ਕਮੇਟੀ ਬੁਢਲਾਡਾ ਦੇ ਚੇਅਰਮੈਨ ਸਤੀਸ਼ ਸਿੰਗਲਾ, ਨਗਰ ਕੌਂਸਲ ਦੇ ਪ੍ਰਧਾਨ ਸਤਨਾਮ ਸਿੰਘ ਖਨਾਲੀਆ, ਸੀਨੀਅਰ ਮੀਤ ਪ੍ਰਧਾਨ ਟਿੰਕੂ ਪੰਜਾਬ, ਵਨੀਤ ਕੁਮਾਰ, ਇੰਸਪੈਕਟਰ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।