03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਨਿਕਲੀ ਫੂਕ

ਸੰਗਤ ਮੰਡੀ, 2 ਸਤੰਬਰ (ਅੰਮ੍ਰਿਤ ਸ਼ਰਮਾ)- ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲ ਗਈ, ਜਦੋਂ ਪੂਰੀ ਬਿਜਲੀ ਸਪਲਾਈ ਨਾ ਮਿਲਣ ਤੋਂ ਨਾਰਾਜ਼ ਪਿੰਡ ਪੱਕਾ ਕਲਾਂ ਦੇ ਕਿਸਾਨਾਂ ਨੇ ਗਰਿੱਡ ਦੇ ਗੇਟ ਮੂਹਰੇ ਧਰਨਾ ਲਗਾ ਕੇ ਬਿਜਲੀ ਵਿਭਾਗ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ । ਕਿਸਾਨਾਂ ਦਾ ਕਹਿਣਾ ਸੀ ਕਿ ਮਾੜੀ ਬਿਜਲੀ ਸਪਲਾਈ ਕਾਰਨ ਖੇਤਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਬਿਜਲੀ ਦੀ ਘਾਟ ਕਾਰਨ ਪਾਣੀ ਤੋਂ ਬਿਨ੍ਹਾਂ ਫ਼ਸਲਾਂ ਦੇ ਖ਼ਰਾਬ ਹੋਣ ਦਾ ਉਨ੍ਹਾਂ ਨੂੰ ਭਾਰੀ ਖ਼ਦਸ਼ਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਸੰਗਤ ਮੰਡੀ, 2 ਸਤੰਬਰ (ਅੰਮ੍ਰਿਤ ਸ਼ਰਮਾ)- ਪੰਜਾਬ ਸਰਕਾਰ ਦੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਦਾਅਵਿਆਂ ਦੀ ਉਸ ਸਮੇਂ ਫੂਕ ਨਿਕਲ ਗਈ, ਜਦੋਂ ਪੂਰੀ ਬਿਜਲੀ ਸਪਲਾਈ ਨਾ ਮਿਲਣ ਤੋਂ ਨਾਰਾਜ਼ ਪਿੰਡ ਪੱਕਾ ਕਲਾਂ ਦੇ ਕਿਸਾਨਾਂ ਨੇ ਗਰਿੱਡ ਦੇ ਗੇਟ ਮੂਹਰੇ ਧਰਨਾ ਲਗਾ ਕੇ ਬਿਜਲੀ ਵਿਭਾਗ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ । ਕਿਸਾਨਾਂ ਦਾ ਕਹਿਣਾ ਸੀ ਕਿ ਮਾੜੀ ਬਿਜਲੀ ਸਪਲਾਈ ਕਾਰਨ ਖੇਤਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ ਅਤੇ ਬਿਜਲੀ ਦੀ ਘਾਟ ਕਾਰਨ ਪਾਣੀ ਤੋਂ ਬਿਨ੍ਹਾਂ ਫ਼ਸਲਾਂ ਦੇ ਖ਼ਰਾਬ ਹੋਣ ਦਾ ਉਨ੍ਹਾਂ ਨੂੰ ਭਾਰੀ ਖ਼ਦਸ਼ਾ ਹੈ। ਕਿਸਾਨ ਗੁਰਬਖ਼ਸ਼ ਸਿੰਘ ਧਾਲੀਵਾਲ ਅਤੇ ਮੀਤਾ ਸਿੰਘ ਗੋਦਾਰਾ ਕਿਸਾਨਾਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਸਿੰਚਾਈ ਨਾ ਹੋਈ ਤਾਂ ਫ਼ਸਲਾਂ ਦਾ ਝਾੜ ਪ੍ਰਭਾਵਿਤ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ । ਧਰਨਾਕਾਰੀ ਕਿਸਾਨਾਂ ਨੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਖੇਤੀਬਾੜੀ ਸੈਕਟਰ ਲਈ ਨਿਰਧਾਰਿਤ ਸਮੇਂ ਅਨੁਸਾਰ ਪੂਰੀ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ । ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਜਲੀ ਸਪਲਾਈ ਵਿਚ ਸੁਧਾਰ ਕੀਤਾ ਜਾਵੇ। ਇਸ ਮੌਕੇ ਕਿਸਾਨ ਜਗਸੀਰ ਸਿੰਘ, ਸ਼ਾਮ ਸਿੰਘ, ਅੰਮ੍ਰਿਤਪਾਲ ਸਿੰਘ ਧਾਲੀਵਾਲ, ਕਾਕਾ ਸਿੰਘ, ਰਾਜਦੀਪ ਸਿੰਘ ਅਤੇ ਗੁਰਦੇਵ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ । ਇਸ ਬਾਰੇ ਵਿਭਾਗ ਦੇ ਅਧਿਕਾਰੀ ਜਗਰਾਜ ਸਿੰਘ ਨੇ ਦੱਸਿਆ ਕਿ ਪਿੱਛੋਂ ਹੀ ਇਹ ਕੱਟ ਲੱਗਦੇ ਹੋਣ ਕਾਰਨ ਸਮੱਸਿਆ ਆ ਰਹੀ ਹੈ, ਇਸ ਵਿਚ ਗਰਿੱਡ ਦੇ ਕਰਮਚਾਰੀਆਂ ਦਾ ਕੋਈ ਰੋਲ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਸਾਧਵੀ ਡਾ. ਸ਼ੁਭਿਤਾ ਨੇ ਧਰਮ ਨੂੰ ਕੀਤਾ ਸੰਬੋਧਨ ਅਗਲੀ ਖ਼ਬਰ ਮਹਿਰਾਜ ’ਚ 7 ਨੂੰ ਹੋਵੇਗੀ ਮੁੱਖ ਮੰਤਰੀ ਦੀ ਲੋਕ ਮਿਲਣੀ ਵਿਧਾਇਕ ਸਿੱਧੂ ਨੇ ਲਿਆ ਤਿਆਰੀਆਂ ਦਾ ਜਾਇਜ਼ਾ
Ad Position 24