ਅਮਰਜੀਤ ਸਿੰਘ ਢਿੱਲੋਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਣੇ
ਚਾਉਕੇ, 2 ਸਤੰਬਰ (ਮਨਜੀਤ ਸਿੰਘ ਘੜੈਲੀ)- ਆਮ ਆਦਮੀ ਪਾਰਟੀ ਵਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਪਾਰਟੀ ਲਈ ਕੰਮ ਕਰਨ ਵਾਲੇ ਵਲੰਟੀਅਰਾਂ ਨੂੰ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ, ਜਿਸ ਦੇ ਤਹਿਤ ਹਲਕਾ ਮੌੜ ਦੇ ਪਿੰਡ ਕਰਾੜਵਾਲਾ ਦੇ ਨੌਜਵਾਨ ਆਗੂ ਅਮਰਜੀਤ ਸਿੰਘ ਢਿੱਲੋਂ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ। ਆਪਣੀ ਇਸ ਨਿਯੁਕਤੀ ’ਤੇ ਤਸੱਲੀ ਪ੍ਰਗਟ ਕਰਦਿਆਂ ਬਲਾਕ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਬਲਾਕ ਦੇ ਸਾਰੇ ਹੀ ਪਿੰਡਾਂ ਵਿਚ ਜਾ ਕੇ ਪਾਰਟੀਆਂ ਵਲੋਂ ਪੂਰੀਆਂ ਕੀਤੀਆਂ ਗਈਆਂ ਗਰੰਟੀਆਂ ਬਾਰੇ ਦੱਸਣਗੇ ।
ਅਜੀਤ ਡੈਸਕ
03-09-2026