ਬੀ.ਐੱਡ. ਸਮੈਸਟਰ ਪਹਿਲਾ ਦੇ ਨਤੀਜੇ ’ਚ ਐੱਸ.ਐੱਸ.ਡੀ. ਕਾਲਜ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ
ਬਠਿੰਡਾ, 2 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨੇ ਗਏ ਬੀ. ਐੱਡ.
ਬਠਿੰਡਾ, 2 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਐਲਾਨੇ ਗਏ ਬੀ.ਐੱਡ. ਸਮੈਸਟਰ ਪਹਿਲਾ ਦੇ ਨਤੀਜੇ ਵਿਚ ਐੱਸ.ਐੱਸ.ਡੀ. ਗਰਲਜ਼ ਕਾਲਜ ਆਫ਼ ਐਜੂਕੇਸ਼ਨ, ਬਠਿੰਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਮ ਰੌਸ਼ਨ ਕੀਤਾ। ਨਤੀਜੇ ਵਿਚ ਲਵਪ੍ਰੀਤ ਕੌਰ (ਰੋਲ ਨੰਬਰ 1979) ਨੇ 84.6 ਫ਼ੀਸਦੀ ਅੰਕ ਹਾਸਲ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਖ਼ੁਸ਼ੀ (ਰੋਲ ਨੰਬਰ 1969) ਨੇ 84 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਅਮਨਜੀਤ ਕੌਰ (ਰੋਲ ਨੰਬਰ 1968) ਨੇ 82.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ. ਬਿਮਲਾ ਸਾਹੂ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਸਥਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਵਧੀਆ ਅੰਕਾਂ ਨਾਲ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਇਸ ਸਫਲਤਾ ਦਾ ਸਿਹਰਾ ਵਿਦਿਆਰਥਣਾਂ ਦੀ ਮਿਹਨਤ, ਅਧਿਆਪਕਾਂ ਦੀ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ। ਇਸ ਮੌਕੇ ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਉਪ ਪ੍ਰਧਾਨ ਅਜੈ ਗੁਪਤਾ, ਸੈਕਟਰੀ ਸੁਦਰਸ਼ਨ ਗੋਇਲ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਬਿਮਲਾ ਸਾਹੂ ਨੇ ਸ਼ਾਨਦਾਰ ਨਤੀਜੇ ਲਈ ਸਾਰੀਆਂ ਵਿਦਿਆਰਥਣਾਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ।