22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਅੰਤਰਜੀਤ ਸਿੰਘ ਨੇ ਸ਼ੂਟਿੰਗ ’ਚ ਸਿਲਵਰ ਜਿੱਤ ਕੇ ਨੈਸ਼ਨਲ ਖੇਡਾਂ ਲਈ ਕੀਤਾ ਕੁਆਲੀਫਾਈ

ਭੁੱਚੋ ਮੰਡੀ, 2 ਸਤੰਬਰ (ਬਿੱਕਰ ਸਿੰਘ ਸਿੱਧੂ)- ਐਨ. ਐਸ.

Ad Position 21
No active advertisement
ਅਜੀਤ ਡੈਸਕ 03-09-2026
ਭੁੱਚੋ ਮੰਡੀ, 2 ਸਤੰਬਰ (ਬਿੱਕਰ ਸਿੰਘ ਸਿੱਧੂ)- ਐਨ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਭੁੱਚੋ ਮੰਡੀ ਦੇ ਹੋਣਹਾਰ ਵਿਦਿਆਰਥੀ ਅੰਤਰਜੀਤ ਸਿੰਘ ਨੇ 10 ਮੀਟਰ ਏਅਰ ਪਿਸਟਲ ਸ਼ੂਟਿੰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪ੍ਰੀ-ਨੈਸ਼ਨਲ ਮੁਕਾਬਲੇ ’ਚ ਚਾਂਦੀ ਦਾ ਤਗਮਾ (ਸਿਲਵਰ ਮੈਡਲ) ਹਾਸਿਲ ਕੀਤਾ । ਇਸ ਪ੍ਰਾਪਤੀ ਦੇ ਨਾਲ ਹੀ ਅੰਤਰਜੀਤ ਸਿੰਘ ਨੇ ਨੈਸ਼ਨਲ ਖੇਡਾਂ ਲਈ ਕੁਆਲੀਫਾਈ ਕਰਕੇ ਸਕੂਲ, ਆਪਣੇ ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਅੰਤਰਜੀਤ ਸਿੰਘ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਸਕੂਲ ਪ੍ਰਬੰਧਕ ਅੰਗਰੇਜ਼ ਸਿੰਘ ਗਿੱਲ, ਪ੍ਰਿੰਸੀਪਲ ਮੈਡਮ ਕੁਲਦੀਪ ਕੌਰ ਗਿੱਲ, ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ। ਪ੍ਰੀ-ਨੈਸ਼ਨਲ ਮੁਕਾਬਲੇ ਵਿਚ ਸਫਲਤਾ ਹਾਸਿਲ ਕਰਕੇ ਸਕੂਲ ਪੁੱਜਣ ‘ਤੇ ਅੰਤਰਜੀਤ ਸਿੰਘ ਦੇ ਸਨਮਾਨ ਵਿਚ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿੱਥੇ ਉਸ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਅੰਗਰੇਜ਼ ਸਿੰਘ ਗਿੱਲ ਨੇ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਲੋੜੀਂਦੀਆਂ ਸਹੂਲਤਾਂ ਅਤੇ ਉਤਸ਼ਾਹ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅੰਤਰਜੀਤ ਸਿੰਘ ਦੀ ਇਹ ਪ੍ਰਾਪਤੀ ਦੂਜੇ ਵਿਦਿਆਰਥੀਆਂ ਲਈ ਵੀ ਪ੍ਰੇਰਨਾਦਾਇਕ ਹੈ ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਵਲੋਂ ਹਰਿੰਦਰ ਮਹਿਰਾਜ ਨੂੰ ਫ਼ਰੀਦਕੋਟ ਦੇ ਇੰਚਾਰਜ ਨਿਯੁਕਤ ਕਰਨ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਜੀ.ਜੀ.ਐਸ.ਪੀ.ਐਸ. ਜੋਗੇਵਾਲਾ ਮੈਰਿਟ ਹੋਲਡਰ ਵਿਦਿਆਰਥੀਆਂ ਦਾ ਸਨਮਾਨ
Ad Position 24