02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਭਾਕਿਯੂ (ਉਗਰਾਹਾਂ) ਦਾ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ ਚੌਥੇ ਦਿਨ ਵੀ ਜਾਰੀ

ਮਾਨਸਾ, 2 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਇਆ ਦਿਨ-ਰਾਤ ਦਾ ਪੱਕਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਮੰਨੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਲਿਆਉਣ ’ਤੇ ਤੁਲੀ ਹੋਈ ਹੈ, ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਮਾਨਸਾ, 2 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਭਖਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਲਗਾਇਆ ਦਿਨ-ਰਾਤ ਦਾ ਪੱਕਾ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੋਸ਼ ਲਗਾਇਆ ਕਿ ਕੇਂਦਰ ਤੇ ਪੰਜਾਬ ਸਰਕਾਰ ਮੰਨੀਆਂ ਮੰਗਾਂ ਪੂਰੀਆਂ ਕਰਨ ਦੀ ਬਜਾਏ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਲਈ ਕਿਸਾਨ-ਮਜ਼ਦੂਰ ਵਿਰੋਧੀ ਨੀਤੀਆਂ ਲਿਆਉਣ ’ਤੇ ਤੁਲੀ ਹੋਈ ਹੈ, ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਵਪਾਰਕ ਸਮਝੌਤਾ ਜੇਕਰ ਲਾਗੂ ਹੋ ਜਾਂਦਾ ਹੈ ਤਾਂ ਇਸ ਨਾਲ ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ ਦਾ ਵੱਡਾ ਨੁਕਸਾਨ ਹੋਵੇਗਾ। ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਜਬਰੀ ਜ਼ਮੀਨਾਂ ਖੋਹਣ ਲਈ ਮੁੜ ਲੈਂਡ ਪੂ Ç ਲੰਗ ਨੀਤੀ ਲਿਆਂਦੀ ਜਾ ਰਹੀ ਹੈ। ਜਥੇਬੰਦੀ ਨੇ ਐਲਾਨ ਕੀਤਾ ਕਿ ਭਾਰਤ-ਅਮਰੀਕਾ ਸਮਝੌਤਾ ਅਤੇ ਲੈਂਡ ਪੂ Ç ਲੰਗ ਪਾਲਸੀ ਕਿਸੇ ਵੀ ਕੀਤੇ ’ਤੇ ਲਾਗੂ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਵੀ ਪਿਛਲੇ ਕਈ ਦਿਨਾਂ ਤੋਂ ਹੱਕੀ ਮੰ ਗਾਂ ਲਈ ਸੰਘਰਸ਼ ਕਰ ਰਹੇ ਹਨ ਪਰ ‘ਆਪ’ ਸਰਕਾਰ ਟਾਲ-ਮਟੋਲ ਦੀ ਨੀਤੀ ਅਪਣਾ ਕੇ ਮੰਗਾਂ ਲਾਗੂ ਕਰਨ ਤੋਂ ਭੱਜ ਰਹੀ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ 4 ਸਤੰਬਰ ਨੂੰ ਮੋਰਚੇ ’ਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ। ਇਸ ਮੌਕੇ ਮਹਿੰਦਰ ਸਿੰਘ ਰੁਮਾਣਾ, ਇੰਦਰਜੀਤ ਸਿੰਘ ਝੱਬਰ, ਉੱਤਮ ਸਿੰਘ ਰਾਮਾਂਨੰਦੀ, ਜਗਸੀਰ ਸਿੰਘ ਜਵਾਹਰਕੇ, ਭੋਲਾ ਸਿੰਘ ਮਾਖਾ, ਮੇਜਰ ਸਿੰਘ ਗੋਬਿੰਦਪੁਰਾ, ਸਰੋਜ ਰਾਣੀ ਦਿਆਲਪੁਰਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਿਆਨ ਸਰੋਵਰ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸ਼ਬਦ ਗਾਇਣ ਮੁਕਾਬਲਿਆਂ ’ਚੋਂ ਪਹਿਲੇ ਸਥਾਨ ’ਤੇ ਰਹੇ ਬੱਚੇ ਸਨਮਾਨਿਤ
Ad Position 24