03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਐਸ.ਆਈ.ਆਰ. ਬਾਰੇ 6 ਨੂੰ ਲਗਾਏ ਜਾ ਰਹੇ ਕੈਂਪਾਂ ਸੰਬੰਧੀ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ- ਰੋਲ ਆਬਜ਼ਰਵਰ

ਮਾਨਸਾ, 3 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਵਿਸ਼ੇਸ਼ ਗਹਿਰੀ ਸੁਧਾਈ (ਐਸ. ਆਈ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮਾਨਸਾ, 3 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਰੋਲ ਆਬਜ਼ਰਵਰ-ਕਮ-ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਕੰਵਲਪ੍ਰੀਤ ਕੌਰ ਬਰਾੜ ਵਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਐਸ.ਆਈ.ਆਰ. ਤਹਿਤ ਹੋਏ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਵੱਖ-ਵੱਖ ਰਾਜਨੀਤਿਕ ਦਲਾਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਪਾਰਟੀ ਨੁਮਾਇੰਦਿਆਂ ਤੋਂ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ ਸੰਬੰਧੀ ਸੁਝਾਅ ਲੈਂਦਿਆਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਯੋਗ ਵੋਟਰ ਦਾ ਨਾਂਅ ਵੋਟਰ ਸੂਚੀ ’ਚ ਦਰਜ ਹੋਣਾ ਅਤਿ ਜ਼ਰੂਰੀ ਹੈ। ਉਨ੍ਹਾਂ ਅਪੀਲ ਕੀਤੀ ਕਿ 6 ਸਤੰਬਰ ਨੂੰ ਪੋਲਿੰਗ ਬੂਥਾਂ ’ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਯੋਗ ਨਾਗਰਿਕ ਕੈਂਪਾਂ ਦਾ ਲਾਭ ਉਠਾ ਕੇ ਆਪਣੀ ਵੋਟ ਬਣਵਾ ਜਾਂ ਲੋੜੀਂਦੀ ਸੋਧ ਕਰਵਾ ਸਕਣ। ਮੀਟਿੰਗ ਉਪਰੰਤ ਰੋਲ ਆਬਜ਼ਰਵਰ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਪ੍ਰਾਪਤ ਹੋਏ ਦਾਅਵੇ ਤੇ ਇਤਰਾਜ਼ਾਂ ਸੰਬੰਧੀ ਰਿਕਾਰਡ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ, ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ, ਚੋਣਕਾਰ ਰਜਿਸਟਰੇਸ਼ਨ ਅਫ਼ਸਰ ਬਲਜੀਤ ਕੌਰ, ਗੁਰਮੀਤ ਕੁਮਾਰ, ਹਰਜਿੰਦਰ ਸਿੰਘ ਜੱਸਲ ਕ੍ਰਮਵਾਰ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ, ਵਿਧਾਇਕ ਡਾ. ਵਿਜੇ ਸਿੰਗਲਾ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਭਰਪੂਰ ਸਿੰਘ, ਅਕਾਲੀ ਆਗੂ ਕੇ.ਐੱਸ. ਮਠਾੜੂ, ਭਾਜਪਾ ਆਗੂ ਰੋਹਿਤ, ਬਸਪਾ ਆਗੂ ਬਾਬੂ ਸਿੰਘ, ਸੀ.ਪੀ.ਆਈ.(ਐੱਮ) ਦੇ ਸਵਰਨਜੀਤ ਸਿੰਘ ਦਲਿਓ, ਕਾਂਗਰਸ ਆਗੂ ਅੰਮ੍ਰਿਤਪਾਲ ਸਿੰਘ, ਚੋਣ ਤਹਿਸੀਲਦਾਰ ਭੂਸ਼ਣ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ ’ਚ ਐਕਸੀਅਨ ਦਫ਼ਤਰ ਅੱਗੇ ਲਗਾਇਆ ਧਰਨਾ ਅਗਲੀ ਖ਼ਬਰ ਸ਼ਹਿਰਾਂ ਦੀਆਂ ਬੁਨਿਆਦੀ ਸਮੱਸਿਆਵਾਂ ਨੂੰ ਹੱਲ ਕਰੇ ਸੂਬਾ ਸਰਕਾਰ- ਦਾਤੇਵਾਸ
Ad Position 24