03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਵਿਧਾਇਕ ਬੁੱਧ ਰਾਮ ਨੇ ਗਊਸ਼ਾਲਾ ਬੋਹਾ ਲਈ 5 ਲੱਖ ਦਾ ਚੈੱਕ ਦਿੱਤਾ

ਬੋਹਾ, 3 ਸਤੰਬਰ (ਰਮੇਸ਼ ਤਾਂਗੜੀ)- ਸਥਾਨਕ ਸ੍ਰੀ ਪ੍ਰਾਚੀਨ ਦੁਰਗਾ ਮੰਦਰ ਵਿਖੇ ਹਨੂਮਾਨ ਚਾਲੀਸਾ ਦਾ ਪਾਠ ਕਰਵਾਇਆ ਗਿਆ । ਸਮਾਗਮ ’ਚ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਮੱਥਾ ਟੇਕਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਬੋਹਾ, 3 ਸਤੰਬਰ (ਰਮੇਸ਼ ਤਾਂਗੜੀ)- ਸਥਾਨਕ ਸ੍ਰੀ ਪ੍ਰਾਚੀਨ ਦੁਰਗਾ ਮੰਦਰ ਵਿਖੇ ਹਨੂਮਾਨ ਚਾਲੀਸਾ ਦਾ ਪਾਠ ਕਰਵਾਇਆ ਗਿਆ । ਸਮਾਗਮ ’ਚ ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਮੱਥਾ ਟੇਕਿਆ । ਉਨ੍ਹਾਂ ਵਲੋਂ ਗਊਸ਼ਾਲਾ ਕਮੇਟੀ ਦੇ ਪ੍ਰਬੰਧਕਾਂ ਨੂੰ ਗਊਸ਼ਾਲਾ ਦੇ ਸ਼ੈੱਡ ਦੀ ਉਸਾਰੀ ਲਈ 5 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ ਗਿਆ । ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਗਊਸ਼ਾਲਾ ਦੇ ਸ਼ੈੱਡ ਲਈ 10 ਲੱਖ ਰੁਪਏ ਦਾ ਫ਼ੰਡ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਅੱਗੇ ਵੀ ਲੋੜ ਅਨੁਸਾਰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ । ਚੇਅਰਮੈਨ ਭੋਲਾ ਸਿੰਘ ਨਰਸੋਤ ਨੇ ਵਿਧਾਇਕ ਵਲੋਂ ਗਊਸ਼ਾਲਾ ਲਈ ਦਿੱਤੀ ਗਈ ਗਰਾਂਟ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਧਾਰਮਿਕ ਸੰਸਥਾਵਾਂ ਅਤੇ ਗਊ ਸੇਵਾ ਨਾਲ ਜੁੜੀਆਂ ਸੰਸਥਾਵਾਂ ਨੂੰ ਮਜ਼ਬੂਤ ਬਣਾਉਂਦੇ ਹਨ । ਇਸ ਮੌਕੇ ਨਗਰ ਪੰਚਾਇਤ ਬੋਹਾ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ, ਉਪ ਪ੍ਰਧਾਨ ਭਾਈ ਕ੍ਰਿਪਾਲ ਸਿੰਘ ਖ਼ਾਲਸਾ, ਚੇਅਰਮੈਨ ਰਣਜੀਤ ਸਿੰਘ ਫਰੀਦਕੇ, ਚੇਅਰਮੈਨ ਸੋਹਣਾ ਸਿੰਘ ਕਲੀਪੁਰ, ਕੁਲਵੰਤ ਸਿੰਘ ਐਮ.ਸੀ., ਦਰਸ਼ਨ ਸਿੰਘ ਘਾਰੂ ਬਲਾਕ ਪ੍ਰਧਾਨ, ਬਾਵਾ ਸਿੰਘ ਸਾਬਕਾ ਪੰਚ, ਗਿਆਨ ਚੰਦ ਸਿੰਗਲਾ, ਕਾ. ਜਗਨ ਨਾਥ, ਸੰਤੋਖ ਸਾਗਰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐਸ. ਅਧਿਕਾਰੀ ਵੈਭਵ ਚੌਧਰੀ ਨੇ ਐਸ.ਐਸ.ਪੀ. ਮਾਨਸਾ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਖੜਗੇ ਦੇ ਮੰਚ ਦਾ ‘ਸ਼ੁੱਧੀਕਰਨ’ ਦਲਿਤ ਸਮਾਜ ਦਾ ਅਪਮਾਨ- ਕਲਿਆਣ
Ad Position 24