03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਕਰਵਾਇਆ

ਮਾਨਸਾ, 3 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਡਰੋਨ ਸ਼ੋਅ ਕਰਵਾਇਆ ਗਿਆ । ਭਾਈ ਰਜਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦ ਗਾਇਨ ਨਾਲ ਪੂਰਾ ਮਾਹੌਲ ਇਲਾਹੀ ਬਾਣੀ ਦੇ ਰਸ ’ਚ ਰੰਗ ਦਿੱਤਾ ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮਾਨਸਾ, 3 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਡਰੋਨ ਸ਼ੋਅ ਕਰਵਾਇਆ ਗਿਆ । ਭਾਈ ਰਜਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦ ਗਾਇਨ ਨਾਲ ਪੂਰਾ ਮਾਹੌਲ ਇਲਾਹੀ ਬਾਣੀ ਦੇ ਰਸ ’ਚ ਰੰਗ ਦਿੱਤਾ । ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਆਧੁਨਿਕ ਤਕਨਾਲੋਜੀ ਅਤੇ ਮਹਾਨ ਵਿਰਾਸਤ ਦੇ ਸੁਮੇਲ ਨਾਲ ਅਜਿਹੇ ਨਵੀਨਤਮ ਉਪਰਾਲੇ ਕੀਤੇ ਜਾ ਰਹੇ ਹਨ, ਜੋ ਨੌਜਵਾਨ ਪੀੜ੍ਹੀ ਨੂੰ ਆਪਣੀ ਸਮਾਜਿਕ ਤੇ ਰੂਹਾਨੀ ਪਰੰਪਰਾ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਅ ਰਹੇ ਹਨ । ਇਸ ਮੌਕੇ ਬਲਜੀਤ ਕੌਰ ਐਸ. ਡੀ. ਐਮ., ਹਰਜਿੰਦਰ ਸਿੰਘ ਜੱਸਲ ਐਸ. ਡੀ. ਐਮ. ਸਰਦੂਲਗੜ੍ਹ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਆਪ ਸ਼ਰਨਜੀਤ ਕੌਰ, ਕਿਰਤਪਾਲ ਸਿੰਘ ਕਿਰਤੀ, ਨਗਰ ਕੌਂਸਲ ਪ੍ਰਧਾਨ ਭੂਸ਼ਣ ਕੁਮਾਰ ਮੱਤੀ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸਕੂਲ ਸਰਦੂਲਗੜ੍ਹ ਦੇ ਰੱਸਾਕਸ਼ੀ ਖਿਡਾਰੀਆਂ ਨੇ ਜ਼ਿਲ੍ਹੇ ’ਚੋਂ ਜਿੱਤੇ ਸੋਨ ਤਗਮੇ ਅਗਲੀ ਖ਼ਬਰ ਜਿੰਦਲ ਇੰਟਰਨੈਸ਼ਨਲ ਸਕੂਲ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
Ad Position 24