05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ਼੍ਰੋਮਣੀ ਅਕਾਲੀ ਦਲ ਵਲੋਂ ਆਤਮਜੀਤ ਸਿੰਘ ਕਾਲਾ ਜਨਰਲ ਕੌਂਸਲ ਦੇ ਮੈਂਬਰ ਨਿਯੁਕਤ

ਮਾਨਸਾ, 4 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਆਗੂ ਤੇ ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਟਕਸਾਲੀ ਆਗੂ ਸ.

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਮਾਨਸਾ, 4 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਆਗੂ ਤੇ ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਟਕਸਾਲੀ ਆਗੂ ਸ. ਕਾਲਾ ਦਾ ਲੋਕਾਂ ’ਚ ਚੰਗਾ ਅਸਰ ਰਸੂਖ਼ ਹੈ। ਉਨ੍ਹਾਂ ਦਾ ਇੱਥੇ ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਐਸ.ਜੀ.ਪੀ.ਸੀ. ਦੇ ਅੰਤਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਯੂਥ ਆਗੂ ਅਕਾਸ਼ਦੀਪ ਸਿੰਘ ਮਿੱਡੂਖੇੜਾ, ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ ਤੇ ਹੋਰ ਆਗੂ ਹਾਜ਼ਰ ਸਨ। ਇਸੇ ਦੌਰਾਨ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਕੌਂਸਲਰ ਹਰਬੰਸ ਸਿੰਘ ਪੰਮੀ, ਸਾਬਕਾ ਕੌਂਸਲਰ ਜੁਗਰਾਜ ਸਿੰਘ ਰਾਜੂ ਦਰਾਕਾ, ਯੂਥ ਆਗੂ ਕੁਲਸ਼ੇਰ ਸਿੰਘ ਰੂਬਲ, ਗੋਲਡੀ ਗਾਂਧੀ, ਗੁਰਮੇਲ ਸਿੰਘ ਬਿੱਲੂ, ਮਹਿੰਦਰਜੀਤ ਸਿੰਘ ਗੁਰਪ੍ਰਸਾਦੀ, ਦਵਿੰਦਰ ਸਿੰਘ ਢਿੱਲੋਂ, ਬਲਜੀਤ ਸਿੰਘ ਸੇਠੀ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕਰਮਜੀਤ ਕੌਰ ਸਮਾਓਂ, ਕੌਂਸਲਰ ਜਸਪ੍ਰੀਤ ਸਿੰਘ ਜੱਸੀ ਨੇ ਸ. ਕਾਲਾ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਪਾਰਟੀ ਦੀ ਮਜ਼ਬੂਤੀ ਲਈ ਸਹਾਈ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਾਂਗਾ-ਮਿੱਡੂਖੇੜਾ ਅਗਲੀ ਖ਼ਬਰ ਬੁਢਲਾਡਾ ਤਹਿਸੀਲ ਦੀ ਨੀਨਾ ਬਾਤਿਸ਼ ਤੇ ਜਸਮੇਲ ਸਿੰਘ ਦਰੀਆਪੁਰ ਨੂੰ ਮਿਲੇਗਾ ਰਾਜ ਅਧਿਆਪਕ ਪੁਰਸਕਾਰ
Ad Position 24