ਹਲਕੇ ’ਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਾਂਗਾ-ਮਿੱਡੂਖੇੜਾ
ਮਾਨਸਾ, 4 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਵਿੰਗ ਦੇ ਕੌਮੀ ਵਰਕਿੰਗ ਪ੍ਰਧਾਨ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਲੋਕ ਸਭਾ ਬਠਿੰਡਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਉਨ੍ਹਾਂ ਅੱਜ ਇੱਥੇ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਖੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ।
ਮਾਨਸਾ, 4 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਵਿੰਗ ਦੇ ਕੌਮੀ ਵਰਕਿੰਗ ਪ੍ਰਧਾਨ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਲੋਕ ਸਭਾ ਬਠਿੰਡਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਉਪਰੰਤ ਉਨ੍ਹਾਂ ਅੱਜ ਇੱਥੇ ਲੋਕ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿਖੇ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਜਿੱਥੇ ਆਪਣੀ ਨਿਯੁਕਤੀ ਬਦਲੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਉੱਥੇ ਦਾਅਵੇ ਨਾਲ ਕਿਹਾ ਕਿ ਉਹ ਹਲਕੇ ’ਚ ਦਲ ਦੀ ਮਜ਼ਬੂਤੀ ਲਈ ਦਿਨ-ਰਾਤ ਇੱਕ ਕਰਨਗੇ। ਉਨ੍ਹਾਂ ਆਖਿਆ ਕਿ ਨੌਜਵਾਨ ਵਰਗ ਨੂੰ ਪਾਰਟੀ ਨਾਲ ਜੋੜਨ ਲਈ ਘਰ-ਘਰ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਦੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰ ਕੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਪ੍ਰਤੀ ਸੁਚੇਤ ਕਰਨ। ਮਿੱਡੂਖੇੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਮੌਕੇ ਪਿੰਡ ਸ਼ੇਰੋਂ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵਲੋਂ ਕੀਤੇ ਤਸ਼ੱਦਦ ਦੀ ਨਿੰਦਿਆ ਕਰਦਿਆਂ ਮੰਗ ਉਠਾਈ ਕਿ ਦੋਸ਼ੀ ਪੁਲਿਸ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸੇ ਦੌਰਾਨ ਜ਼ਿਲ੍ਹਾ ਜਥੇਬੰਦੀ ਵਲੋਂ ਆਕਾਸ਼ਦੀਪ ਸਿੰਘ ਮਿੱਡੂਖੇੜਾ ਦੀ ਨਿਯੁਕਤੀ ਬਦਲੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਮਾਨਸਾ ਹਲਕੇ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ, ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਬੀਰੋਕੇ, ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਗੁਰਪ੍ਰੀਤ ਸਿੰਘ ਚਹਿਲ, ਆਤਮਜੀਤ ਸਿੰਘ ਕਾਲਾ, ਜਸਵਿੰਦਰ ਸਿੰਘ ਚਕੇਰੀਆਂ, ਜਸਵਿੰਦਰ ਸਿੰਘ ਤਾਮਕੋਟ, ਰਾਜੂ ਦਰਾਕਾ, ਹਰਬੰਸ ਸਿੰਘ ਪੰਮੀ, ਮਹਿੰਦਰਜੀਤ ਸਿੰਘ ਗੁਰਪ੍ਰਸ਼ਾਦੀ, ਸਰਪੰਚ ਮਨਪ੍ਰੀਤ ਸਿੰਘ ਗੁਰਥੜੀ, ਕੁਲਸ਼ੇਰ ਸਿੰਘ ਰੂਬਲ, ਨਿਰਜੋਤ ਸਿੰਘ ਸਿੱਧੂ, ਜਸਵੰਤ ਸਿੰਘ ਜੱਸੀ ਆਦਿ ਹਾਜ਼ਰ ਸਨ।