ਸਫ਼ਾਈ ਸੇਵਕਾਂ ਦਾ ਨਗਰ ਕੌਂਸਲ ਦਫ਼ਤਰ ਅੱਗੇ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ
ਮਾਨਸਾ, 4 ਸਤੰਬਰ (ਰਾਵਿੰਦਰ ਸਿੰਘ ਰਵੀ)- ਨਿਊ ਸਫ਼ਾਈ ਸੇਵਕ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਜਥੇਬੰਦੀ ਦੇ ਇਕਾਈ ਪ੍ਰਧਾਨ ਮੁਨੀਸ਼ ਚੌਹਾਨ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਹਾਲੇ ਤੱਕ ਪੂਰਾ ਨਹੀਂ ਹੋਇਆ।
ਕ
ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਭੁੱਚੋ ਮੰਡੀ ਵਿਖੇ ਸ਼੍ਰੀ ਕ੍ਰਿਸ਼ਨ ਦੇ ਭੇਸ ਵਿਚ ਨੰਨ੍ਹਾ ਬੱਚਾ।
05-09-2026
ਮਾਨਸਾ, 4 ਸਤੰਬਰ (ਰਾਵਿੰਦਰ ਸਿੰਘ ਰਵੀ)- ਨਿਊ ਸਫ਼ਾਈ ਸੇਵਕ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਸਥਾਨਕ ਨਗਰ ਕੌਂਸਲ ਦਫ਼ਤਰ ਅੱਗੇ ਲਗਾਇਆ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਜਥੇਬੰਦੀ ਦੇ ਇਕਾਈ ਪ੍ਰਧਾਨ ਮੁਨੀਸ਼ ਚੌਹਾਨ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਹਾਲੇ ਤੱਕ ਪੂਰਾ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ 1 ਮਹੀਨੇ ਦਾ ਸਮਾਂ ਲੰਘ ਚੁੱਕਾ ਹੈ ਪਰ ਨਗਰ ਕੌਂਸਲ ਦੇ ਅਧਿਕਾਰੀਆਂ ਵਲੋਂ ਕਾਮਿਆਂ ਨੂੰ ਪੱਕਾ ਕਰਨ ਸਬੰਧੀ ਹਾਲੇ ਤੱਕ ਕੋਈ ਮਤਾ ਪਾਸ ਨਹੀਂ ਕੀਤਾ ਗਿਆ, ਜਿਸ ਕਰ ਕੇ ਉਹ ਮੁੜ ਹੜਤਾਲ ’ਤੇ ਚਲੇ ਗਏ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਪਵਨ ਟਾਂਕ, ਜਤਿੰਦਰ ਅਟਵਾਲ, ਵਿਸ਼ਾਲ ਕੁਮਾਰ, ਰਾਜ ਬਿੰਦਰ, ਸੋਨੂੰ ਕੁਮਾਰ, ਬੂਟਾ ਰਾਮ, ਬਲਵਾਨ ਸਿੰਘ, ਅਮਿਤ ਕੁਮਾਰ ਆਦਿ ਹਾਜ਼ਰ ਸਨ।