04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡਾਂ 7 ਤੋਂ

ਮਾਨਸਾ, 4 ਸਤੰਬਰ (ਰਾਵਿੰਦਰ ਸਿੰਘ ਰਵੀ)- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਜ਼ਿਲੇ੍ਹ ’ਚ 7 ਸਤੰਬਰ ਤੋਂ ਸ਼ੁਰੂ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੌਰਾਨ ਐਥਲੈਟਿਕਸ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਫੁੱਟਬਾਲ, ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ), ਕ੍ਰਿਕਟ (ਕਾਸਕੋ) ਦੇ ਖੇਡ ਮੁਕਾਬਲੇ ਕਰਵਾਏ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਮਾਨਸਾ, 4 ਸਤੰਬਰ (ਰਾਵਿੰਦਰ ਸਿੰਘ ਰਵੀ)- ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-4 ਤਹਿਤ ਜ਼ਿਲੇ੍ਹ ’ਚ 7 ਸਤੰਬਰ ਤੋਂ ਸ਼ੁਰੂ ਹੋਣ ਵਾਲੀਆਂ ਬਲਾਕ ਪੱਧਰੀ ਖੇਡਾਂ ਦੀਆਂ ਤਿਆਰੀਆਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੌਰਾਨ ਐਥਲੈਟਿਕਸ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਫੁੱਟਬਾਲ, ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ), ਕ੍ਰਿਕਟ (ਕਾਸਕੋ) ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 14, 17, 21, 21-30, 31-40, 41-50, 51-60, 61-70 ਅਤੇ 70 ਸਾਲ ਤੋਂ ਉੱਪਰ ਦੇ ਖਿਡਾਰੀ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ, ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਭਾਗ ਲੈ ਸਕਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਖੇਡ ਅਫ਼ਸਰ, ਯੁਵਕ ਸੇਵਾਵਾਂ, ਯੁਵਕ ਭਲਾਈ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਕਾਲਜਾਂ ਦੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਉਮਰ ਵਰਗ ਦੇ ਖਿਡਾਰੀਆਂ ਨੂੰ ਬਲਾਕ ਪੱਧਰੀ ਖੇਡਾਂ ’ਚ ਆਪਣੀ ਆਫ਼ਲਾਈਨ ਜਾਂ ਆਨਲਾਈਨ ਰਜਿਸਟਰੇਸ਼ਨ ਕਰਵਾਉਣ ਲਈ ਉਤਸ਼ਾਹਿਤ ਕਰਨ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ਵਲੋਂ ਬਲਾਕ ਪੱਧਰੀ ਖੇਡਾਂ ਲਈ https://sports.punjab.gov.in/login ’ ਤੇ ਆਨਲਾਈਨ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੰਦੇ ਨਾਲੇ ’ਚੋਂ ਮਿਲੀ ਇੱਕ ਮਹੀਨੇ ਤੋਂ ਲਾਪਤਾ ਵਿਅਕਤੀ ਦੀ ਲਾਸ਼ ਅਗਲੀ ਖ਼ਬਰ ਪਿੰਡ ਬੀਰੋਕੇ ਦੇ ਉੱਦਮੀ ਕਿਸਾਨ ਨੂੰ ਮਲੋਟ ਕਿਸਾਨ ਮੇਲੇ ’ਤੇ ਮਿਲਿਆ ਦੋਹਰਾ ਪੁਰਸਕਾਰ
Ad Position 24