04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਜੀਵਨ ਜਾਂਚ ਸੈਮੀਨਾਰ ਕਰਵਾਇਆ

ਬੋਹਾ, 4 ਸਤੰਬਰ (ਰਮੇਸ਼ ਤਾਂਗੜੀ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵਲੋਂ ਧਾਰਮਿਕ ਸਮਾਗਮ ਅਤੇ ਜੀਵਨ ਜਾਂਚ ਸੈਮੀਨਾਰ ਕਰਵਾਇਆ ਗਿਆ। ਸੰਸਥਾ ਵਲੋਂ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨਾਲ ਅੰਮ੍ਰਿਤ ਸੰਚਾਰ ਅਤੇ ਸ੍ਰੀ ਸਹਿਜ ਪਾਠ ਦੀ ਮਹੱਤਤਾ ਸੰਬੰਧੀ ਵਿਚਾਰ ਸਾਂਝੇ ਕੀਤੇ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਬੋਹਾ, 4 ਸਤੰਬਰ (ਰਮੇਸ਼ ਤਾਂਗੜੀ)- ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਸ੍ਰੀ ਸਹਿਜ ਪਾਠ ਸੇਵਾ ਸੰਸਥਾ ਵਲੋਂ ਧਾਰਮਿਕ ਸਮਾਗਮ ਅਤੇ ਜੀਵਨ ਜਾਂਚ ਸੈਮੀਨਾਰ ਕਰਵਾਇਆ ਗਿਆ। ਸੰਸਥਾ ਵਲੋਂ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨਾਲ ਅੰਮ੍ਰਿਤ ਸੰਚਾਰ ਅਤੇ ਸ੍ਰੀ ਸਹਿਜ ਪਾਠ ਦੀ ਮਹੱਤਤਾ ਸੰਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਬਾਣੀ ਤੇ ਬਾਣੇ ਨਾਲ ਜੁੜ ਕੇ ਸਚਿਆਰਾ ਮਨੁੱਖ ਬਣਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਦੇ ਜੀਵਨ ’ਚ ਅਨੁਸ਼ਾਸਨ ਅਤੇ ਸਮੇਂ ਦੀ ਪਾਬੰਦੀ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਸਵੇਰੇ ਉੱਠਣ ਤੋਂ ਲੈ ਕੇ ਰਾਤ ਨੂੰ ਸੌਣ ਤੱਕ ਦੇ ਸਮੇਂ ਨੂੰ ਨਿਯਮਬੱਧ ਤੇ ਸੁਚੱਜੇ ਢੰਗ ਨਾਲ ਵਰਤਣ ਸੰਬੰਧੀ ਵਿਹਾਰਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਗੁਰਸਿੱਖੀ ਦੇ 5 ਕਕਾਰਾਂ ਕਛਹਿਰਾ, ਕੜਾ, ਕਿਰਪਾਨ, ਕੰਘਾ ਤੇ ਕੇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਵਿਦਿਆਰਥੀਆਂ ਨੂੰ ਗੁਰਸਿੱਖੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੇ ਅੰਤ ’ਚ ਅਕੈਡਮੀ ਦੇ ਪ੍ਰਿੰਸੀਪਲ, ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਈ. ਟੀ. ਟੀ ਟੈੱਟ ਪਾਸ ਅਧਿਆਪਕਾਂ ਵਲੋਂ ਧਰਨਾ ਅੱਜ ਅਗਲੀ ਖ਼ਬਰ ਗੰਦੇ ਨਾਲੇ ’ਚੋਂ ਮਿਲੀ ਇੱਕ ਮਹੀਨੇ ਤੋਂ ਲਾਪਤਾ ਵਿਅਕਤੀ ਦੀ ਲਾਸ਼
Ad Position 24