04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਬੇਰੁਜ਼ਗਾਰ ਈ. ਟੀ. ਟੀ ਟੈੱਟ ਪਾਸ ਅਧਿਆਪਕਾਂ ਵਲੋਂ ਧਰਨਾ ਅੱਜ

ਰਾਮਪੁਰਾ ਫੂਲ , 4 ਸਤੰਬਰ ( ਸ਼ਰਮਾ ): ਈ . ਟੀ .

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਰਾਮਪੁਰਾ ਫੂਲ , 4 ਸਤੰਬਰ ( ਸ਼ਰਮਾ ): ਈ . ਟੀ . ਟੀ ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਨੇ ਦੱਸਿਆ ਕਿ ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਮੌਜੂਦਾ ਆਪ ਦੀ ਸਰਕਾਰ ਨੂੰ ਸੱਤਾ ਵਿਚ ਆਏ ਚਾਰ ਸਾਲ ਤੋਂ ਵੀ ਉੱਪਰ ਦਾ ਸਮਾਂ ਬੀਤ ਚੁੱਕਾ ਹੈ , ਪਰ ਸਰਕਾਰ ਨੇ ਇੱਕ ਵੀ ਈ . ਟੀ . ਟੀ ਪ੍ਰਾਇਮਰੀ ਦੀ ਭਰਤੀ ਲਈ ਨਵਾਂ ਇਸ਼ਤਿਹਾਰ ਜਾਰੀ ਨਹੀ ਕੀਤਾ । ਉਨ੍ਹਾਂ ਦੱਸਿਆ ਕਿ ਇਸ ਸਰਕਾਰ ਦੇ ਸਮੇਂ ਸਿੱਖਿਆ ਦੇ ਖੇਤਰ ਵਿਚ ਜੋ ਵੀ ਭਰਤੀਆਂ ਹੋਈਆਂ ਹਨ , ਉਹ ਸਭ ਪਿਛਲੀਆਂ ਸਰਕਾਰਾਂ ਦੇ ਸਮੇਂ ਦੇ ਅਤੇ ਉਸ ਸਮੇਂ ਦੀ ਲੋੜ ਮੁਤਾਬਿਕ ਅਧਿਆਪਕ ਭਰਤੀ ਦੇ ਇਸ਼ਤਿਹਾਰ ਕੱਢੇ ਗਏ ਸਨ । ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ 18000 ਈਟੀਟੀ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ । ਉਪਰੰਤ ਈ . ਟੀ . ਟੀ ਕਾਡਰ ਪੇਪਰ ਲੈ ਕੇ ਇਸ ਸਰਕਾਰ ਦੇ ਕਾਰਜਕਾਲ ਦੇ ਵਿਚ ਭਰਤੀ ਪੂਰੀ ਕਰਕੇ ਅਧਿਆਪਕਾਂ ਨੂੰ ਸਕੂਲਾਂ ਵਿਚ ਭੇਜਿਆ ਜਾਵੇ । ਉਨ੍ਹਾਂ ਨੇ ਆਪਣੇ ਪੰਜਾਬ ਭਰ ਦੇ ਸਮੂਹ ਕਾਡਰ ਸਾਥੀਆਂ ਨੂੰ ਵੀ ਅਪੀਲ ਕੀਤੀ ਕਿ ਉਕਤ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਦਾ ਹਿੱਸਾ ਬਣੋ । ਇਸ ਮੌਕੇ ਯੂਨੀਅਨ ਆਗੂ ਰਣਜੀਤ ਸਿੰਘ , ਸੰਦੀਪ ਸਿੰਘ , ਦੀਪਕ , ਰਾਮ ਪ੍ਰਤਾਪ ਅਤੇ ਵੱਡੀ ਗਿਣਤੀ ਵਿਚ ਸਾਥੀ ਮੌਜੂਦ ਸਨ । 6 ਗ੍ਰਾਮ ਹੈਰੋਇਨ ਸਣੇ ਇਕ ਨਸ਼ਾ ਤਸਕਰ ਕਾਬੂ ਬਠਿੰਡਾ , 4 ਸਤੰਬਰ ( ਵੀਰਪਾਲ ਸਿੰਘ )- ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਜਿਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ । ਇਸ ਮਾਮਲੇ ’ ਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਦਰਸ਼ਨ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਕੈਂਟ ਪੁਲਿਸ ਪਾਰਟੀ ਵਲੋਂ ਬੀਬੀ ਵਾਲਾ ਚੌਕ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ । ਤਲਾਸ਼ੀ ਦੌਰਾਨ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ । ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਅੰਗਰੇਜ਼ ਸਿੰਘ ਵਾਸੀ ਭੁੱਚੋ ਕਲਾ ਵਜੋਂ ਹੋਈ ਹੈ । ਜਿਸ ’ ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਚਾਰ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਖਾਲਸਾਈ ਜਾਹੋ-ਜਲਾਲ ਨਾਲ ਹੋਈ ਸਮਾਪਤ ਲੁਧਿਆਣਾ ਜ਼ਿਲ੍ਹੇ ਦੀ ਟੀਮ ਬਣੀ ਓਵਰਆਲ ਚੈ... ਅਗਲੀ ਖ਼ਬਰ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਜੀਵਨ ਜਾਂਚ ਸੈਮੀਨਾਰ ਕਰਵਾਇਆ
Ad Position 24