07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੱਲਦਿਆਂ ਕੈਬਨਿਟ ਮੰਤਰੀ ਖੁੱਡੀਆਂ ਵਲੋਂ ਸਮੀਖਿਆ ਮੀਟਿੰਗ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹੇ ’ਚ ਬਣ ਰਹੇ ਨੇ 118 ਨਵੇਂ ਸਟੇਡੀਅਮ

ਮਾਨਸਾ, 7 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੱਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਸਮਾਜਿਕ ਸਾਂਝ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਇਸ ਅੱਗ ਨੂੰ ਆਪਣੇ ਘਰਾਂ ਤੱਕ ਪਹੁੰਚਣ ਤੋਂ ਰੋਕਣ ਲਈ ਸਮੁੱਚੇ ਸਮਾਜ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ।

Ad Position 21
repet_subhas-goyals [Copy P29]
ਮਾਨਸਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ। ਤਸਵੀਰ : ਸੇਮੀ ਮਾਨਸਾ 08-09-2026
ਮਾਨਸਾ, 7 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੱਲਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਸਮਾਜਿਕ ਸਾਂਝ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਨਸ਼ਿਆਂ ਦੀ ਇਸ ਅੱਗ ਨੂੰ ਆਪਣੇ ਘਰਾਂ ਤੱਕ ਪਹੁੰਚਣ ਤੋਂ ਰੋਕਣ ਲਈ ਸਮੁੱਚੇ ਸਮਾਜ ਨੂੰ ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੁਡਾਊ ਕੇਂਦਰਾਂ ਦੀ ਦਵਾਈ ਨੂੰ ਨਸ਼ੇ ਦੇ ਵਿਕਲਪ ਵਜੋਂ ਵਰਤਣ ਦੀ ਬਜਾਏ ਸਿਹਤ ਵਿਭਾਗ ਦੇ ਮਾਹਿਰ ਡਾਕਟਰਾਂ ਦੀ ਦੇਖ-ਰੇਖ ਹੇਠ ਮਾਤਰਾ ਨੂੰ ਹੌਲੀ-ਹੌਲੀ ਘਟਾ ਕੇ ਮਰੀਜ਼ਾਂ ਨੂੰ ਪੂਰੀ ਤਰ੍ਹਾਂ ਅਰੋਗ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਵਾਈਆਂ ਦੀ ਬਲੈਕ-ਮਾਰਕੀਟਿੰਗ ਅਤੇ ਗਲਤ ਵਰਤੋਂ ਰੋਕਣ ਲਈ ਸ਼ਰਾਰਤੀ ਅਨਸਰਾਂ ’ਤੇ ਵੀ ਤਿੱਖੀ ਨਜ਼ਰ ਰੱਖੀ ਜਾਵੇ। ਕੈਬਨਿਟ ਮੰਤਰੀ ਨੇ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕਬਾੜੀਆਂ ਲਈ ਰਜਿਸਟਰ ਲਗਾਉਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਸਾਮਾਨ ਵੇਚਣ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖ ਕੇ ਅਪਰਾਧਿਕ ਅਨਸਰਾਂ ਅਤੇ ਚੋਰੀ ਦੇ ਸਮਾਨ ਦੀ ਆਸਾਨੀ ਨਾਲ ਨਿਸ਼ਾਨਦੇਹੀ ਹੋ ਸਕੇ। ਇਸ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਸ਼ਾ ਤਸਕਰਾਂ ਦੀ ਕਿਸੇ ਵੀ ਕੀਮਤ ’ਤੇ ਹਮਾਇਤ ਨਾ ਕਰਨ ਦਾ ਵੀ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸੂਬੇ ਭਰ ’ਚ ਵੱਡੇ ਪੱਧਰ ’ਤੇ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਜਵਾਨੀ ਦੀ ਊਰਜਾ ਨੂੰ ਖੇਡਾਂ ਵੱਲ ਮੋੜਿਆ ਜਾ ਸਕੇ। ਮੁਹਿੰਮ ਦੇ ਜ਼ੋਨਲ ਕੋਆਰਡੀਨੇਟਰ ਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸਪਿੰਦਰਬੀਰ ਸਿੰਘ ਚਹਿਲ ਨੇ ਕਿਹਾ ਕਿ ਹਲਕਾ ਇੰਚਾਰਜ, ਬਲਾਕ ਕੋਆਰਡੀਨੇਟਰ ਅਤੇ ਵਲੰਟੀਅਰ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਨਸ਼ਾ ਮੁਕਤੀ ਦਾ ਸੁਨੇਹਾ ਦੇਣ ਲਈ ਪੂਰੀ ਤਰ੍ਹਾਂ ਸਰਗਰਮ ਹਨ। ਉਨ੍ਹਾਂ ਕਿਹਾ ਕਿ ਡੇਢ ਸਾਲ ਤੋਂ ਜ਼ਿਲ੍ਹੇ ਦੇ ਹਰ ਹਿੱਸੇ ’ਚ ਲੋਕਾਂ ਨੂੰ ਜਾਗਰੂਕ ਕਰਨ ਲਈ ਯਤਨ ਕੀਤੇ ਗਏ ਹਨ, ਜਿਨ੍ਹਾਂ ਦੇ ਹਾਂ-ਪੱਖੀ ਨਤੀਜੇ ਵੀ ਸਾਹਮਣੇ ਆਏ ਹਨ। ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਅਤੇ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸਮਾਜ ਦੇ ਹਰ ਵਰਗ ਦੇ ਲੋਕਾਂ ਦਾ ਸਾਥ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ਿਆਂ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਿਰੰਤਰ ਹਲਕਾ, ਬਲਾਕ ਤੇ ਕਮੇਟੀ ਪੱਧਰ ’ਤੇ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ’ਚ 118 ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਬੱਚੇ ਤੇ ਨੌਜਵਾਨ ਪੀੜ੍ਹੀ ਦੀ ਊਰਜਾ ਨੂੰ ਸਹੀ ਦਿਸ਼ਾ ਮਿਲ ਸਕੇ। ਐਸ.ਐਸ.ਪੀ. ਵੈਭਵ ਚੌਧਰੀ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਦੀ ਨਕੇਲ ਕੱਸਣ ਲਈ ਪੁਲਿਸ ਗਸ਼ਤ ਵਧਾ ਦਿੱਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਨਗਰ ਕੌਂਸਲ ਦੇ ਪ੍ਰਧਾਨ ਭੂਸ਼ਣ ਕੁਮਾਰ ਮੱਤੀ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਕਿਰਤਪਾਲ ਸਿੰਘ ਕੀਰਤੀ, ਮਾਰਕਿਟ ਕਮੇਟੀ ਮਾਨਸਾ ਦੇ ਚੇਅਰਮੈਨ ਰਮੇਸ਼ ਕੁਮਾਰ ਖਿਆਲਾ, ਟਰੇਡ ਯੂਨੀਅਨ ਦੇ ਪ੍ਰਧਾਨ ਆਸ਼ੂ ਬਾਂਸਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਮਾਨ ’ਤੇ ਦਰਜ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਵਕੀਲਾਂ ਵਲੋਂ ਹੜਤਾਲ ਅਗਲੀ ਖ਼ਬਰ 9 ਸਤੰਬਰ ਨੂੰ ਇਨਕਲਾਬੀ ਕਵੀ ਪਾਸ਼ ਦੇ ਜਨਮ ਦਿਨ ’ਤੇ ਪਹੁੰਚਣ ਦਾ ਸੱਦਾ
Ad Position 24