07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਐਡਵੋਕੇਟ ਮਾਨ ’ਤੇ ਦਰਜ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਵਕੀਲਾਂ ਵਲੋਂ ਹੜਤਾਲ

ਮਾਨਸਾ, 7 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬਾਰ ਐਸੋਸੀਏਸ਼ਨ ਮਾਨਸਾ ਦੇ ਸੀਨੀਅਰ ਐਡਵੋਕੇਟ ਅਮਨਿੰਦਰ ਸਿੰਘ ਮਾਨ ਖਿਲਾਫ ਐਸ. ਸੀ.

Ad Position 21
repet_subhas-goyals [Copy P29]
ਬਾਰ ਐਸੋਸੀਏਸ਼ਨ ਮਾਨਸਾ ਦੇ ਮੈਂਬਰ ਹੜਤਾਲ ਮੌਕੇ। ਤਸਵੀਰ : ਸੇਮੀ ਮਾਨਸਾ 08-09-2026
ਮਾਨਸਾ, 7 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬਾਰ ਐਸੋਸੀਏਸ਼ਨ ਮਾਨਸਾ ਦੇ ਸੀਨੀਅਰ ਐਡਵੋਕੇਟ ਅਮਨਿੰਦਰ ਸਿੰਘ ਮਾਨ ਖਿਲਾਫ ਐਸ.ਸੀ./ਐਸ.ਟੀ. ਐਕਟ ਅਧੀਨ ਦਰਜ ਕੀਤੇ ਮੁਕੱਦਮੇ ਦੇ ਰੋਸ ਵਜੋਂ ਸਥਾਨਕ ਬਾਰ ਐਸੋਸੀਏਸ਼ਨ ਦੇ ਵਕੀਲਾਂ ਵਲੋਂ ਕੰਮ-ਕਾਜ ਬੰਦ ਰੱਖ ਕੇ ਹੜਤਾਲ ਕੀਤੀ ਗਈ। ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦਾਸ ਸਿੰਘ ਮਾਨ ਤੇ ਸਕੱਤਰ ਮਨਿੰਦਰ ਸਿੰਘ ਅਕਲੀਆ ਨੇ ਦੱਸਿਆ ਕਿ ਪਿਛਲੇ ਦਿਨੀਂ ਐਡਵੋਕੇਟ ਮਾਨ ਨੇ ਸੋਸ਼ਲ ਮੀਡੀਆ ’ਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਤਤਕਾਲੀ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਜਨਤਕ ਆਚਰਣ ਨੂੰ ਲੈ ਕੇ ਸਿਰਫ਼ ਡਰਾਮੇਬਾਜ ਤੇ ਅਨਪੜ੍ਹ ਸ਼ਬਦਾਂ ਦੀ ਵਰਤੋਂ ਕੀਤੀ ਸੀ ਅਤੇ ਕਿਸੇ ਵੀ ਜਾਤੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਨਹੀਂ ਲਿਖੀ ਗਈ ਸੀ, ਜਿਸ ਦਾ ਕੋਈ ਜੁਰਮ ਹੀ ਨਹੀਂ ਬਣਦਾ ਪ੍ਰੰਤੂ ਉਸ ਵੇਲੇ ਗੜ੍ਹੀ ਜੋ ਕਮਿਸ਼ਨ ਦੇ ਚੇਅਰਮੈਨ ਸਨ, ਨੇ ਸਿਆਸੀ ਦਬਾਅ ਅਧੀਨ ਐਡਵੋਕੇਟ ਮਾਨ ’ਤੇ ਮੁਕੱਦਮਾ ਦਰਜ ਕਰਵਾ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਮੁਕੱਦਮਾ ਰੱਦ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਵਕੀਲਾਂ ਨੂੰ ਆਪਣੇ ਵਿਚਾਰ ਪ੍ਰਗਟ ਕਰਨ, ਕਾਨੂੰਨੀ ਤੇ ਸਮਾਜਿਕ ਮੁੱਦਿਆਂ ’ਤੇ ਆਪਣੀ ਗੱਲ ਰੱਖਣ ਦਾ ਪੂਰਾ ਅਧਿਕਾਰ ਹੈ ਅਤੇ ਕਿਸੇ ਵੀ ਵਕੀਲ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਤੋਂ ਪਹਿਲਾਂ ਮਾਮਲੇ ਦੇ ਤੱਥਾਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਬਾਰ ਐਸੋਸੀਏਸ਼ਨ ਮਾਨਸਾ ਦੇ ਸੱਦੇ ’ਤੇ 8 ਸਤੰਬਰ ਨੂੰ ਪੰਜਾਬ ਭਰ ਦੇ ਵਕੀਲ ਹੜਤਾਲ ਕਰਨਗੇ। ਇਸ ਮੌਕੇ ਸੀਨੀਅਰ ਐਡਵੋਕੇਟ ਬਿਮਲਜੀਤ ਸਿੰਘ, ਐਡਵੋਕੇਟ ਵਿਜੇ ਸਿੰਗਲਾ, ਗੁਰਲਾਭ ਸਿੰਘ ਮਾਹਲ, ਹਰਿੰਦਰ ਪਾਲ ਸਿੰਘ, ਹਰਪ੍ਰੀਤ ਸਿੰਘ, ਗੋਰਾ ਸਿੰਘ ਥਿੰਦ, ਹਰਭਵਰੀਤ ਕੌਰ, ਨਰਿੰਦਰ ਕੌਰ, ਅਵਨੀਤ ਕੌਰ, ਸੂਖਮ ਕੌਰ ਮਾਨ, ਸ਼ਿਵਾਨੀ ਸਿੰਗਲਾ, ਦਵਿੰਦਰ ਕੌਰ, ਗਗਨਦੀਪ ਸਿੰਘ ਸਿੱਧੂ, ਜਿਸਦਿਲ ਸਿੰਘ ਦੰਦੀਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ (ਉਗਰਾਹਾਂ) ਦਾ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨਾ 9ਵੇਂ ਦਿਨ ’ਚ ਸ਼ਾਮਿਲ ਅਗਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਚੱਲਦਿਆਂ ਕੈਬਨਿਟ ਮੰਤਰੀ ਖੁੱਡੀਆਂ ਵਲੋਂ ਸਮੀਖਿਆ ਮੀਟਿੰਗ ਨੌਜਵਾਨਾਂ ਨੂੰ ਖੇਡਾਂ ਨਾਲ...
Ad Position 24