09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਫ਼ਰਦ ਕੇਂਦਰ ਕੰਪਿਊਟਰ ਆਪ੍ਰੇਟਰਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਮਾਨਸਾ, 8 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਕਾਲੇ ਬਿੱਲੇ ਲਗਾ ਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸੂਬਾ ਪ੍ਰਧਾਨ ਰਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਆਦਿ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਜਾਣ-ਬੁੱਝ ਕੇ ਅਣਗੌਲਿਆ ਕਰ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਮਾਨਸਾ, 8 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਫ਼ਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਵਲੋਂ ਕਾਲੇ ਬਿੱਲੇ ਲਗਾ ਕੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਸੂਬਾ ਪ੍ਰਧਾਨ ਰਮਨਦੀਪ ਸਿੰਘ, ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਆਦਿ ਨੇ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਜਾਣ-ਬੁੱਝ ਕੇ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 12 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਆਗੂਆਂ ਨੇ ਦੱਸਿਆ ਕਿ ਤਾਲਮੇਲ ਕਮੇਟੀ ਵਲੋਂ ਵੇਰਕਾ, ਜਲ ਸਪਲਾਈ, ਮਾਰਕਫੈੱਡ, ਸਿਵਲ ਗੰਨਮੈਨ/ਗਾਰਡ, ਪੀ. ਡਬਲਯੂ. ਡੀ., ਵੇਅਰ ਹਾਊਸ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਇਕੱਠਾ ਕਰ ਕੇ ਹੱਕਾਂ ਦੀ ਲੜਾਈ ਲੜੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਆਊਟਸੋਰਸ, ਡੇਲੀ ਵੇਜ ਅਤੇ ਇਨਲਿਸਟਮੈਂਟ ਕੈਟਾਗਰੀ ਦੇ ਜਿਨ੍ਹਾਂ ਮੁਲਾਜ਼ਮਾਂ ਨੂੰ ਪ੍ਰਸਤਾਵਿਤ ਬਿੱਲ ’ਚੋਂ ਬਾਹਰ ਰੱਖਿਆ ਗਿਆ ਹੈ, ਉਨ੍ਹਾਂ ਨੂੰ ਵੀ ਬਿੱਲ ’ਚ ਸ਼ਾਮਿਲ ਕੀਤਾ ਜਾਵੇ ਆਦਿ। ਇਸ ਮੌਕੇ ਗਗਨਦੀਪ ਸਿੰਘ, ਕੁਲਦੀਪ ਸਿੰਘ, ਕਰਮਜੀਤ ਸਿੰਘ, ਰਾਜੇਸ਼ ਕੁਮਾਰ, ਸੁਖਦੀਪ ਕੌਰ, ਸੇਵਕ ਸਿੰਘ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਮਾਮਲੇ ’ਚ ਪਰਿਵਾਰ ਵਲੋਂ ਮੌੜ ਮੰਡੀ ਥਾਣੇ ਅੱਗੇ ਧਰਨੇ ਦਾ ਐਲਾਨ ਅਗਲੀ ਖ਼ਬਰ ਨਹਿਰੀ ਖਾਲ ’ਚ ਠੇਕੇਦਾਰ ’ਤੇ ਮਿਲੀਭੁਗਤ ਨਾਲ ਘਟੀਆ ਮਟੀਰੀਅਲ ਵਰਤਣ ਦੇ ਦੋਸ਼
Ad Position 24