ਜ਼ਿਲ੍ਹਾ ਪੁਲਿਸ ਮੁਖੀ ਦੇ ਭਰੋਸੇ ਉਪਰੰਤ ਵਕੀਲਾਂ ਵਲੋਂ ਹੜਤਾਲ ਸਮਾਪਤ
ਮਾਨਸਾ, 8 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬਾਰ ਐਸੋਸੀਏਸ਼ਨ ਮਾਨਸਾ ਦੇ ਸੀਨੀਅਰ ਮੈਂਬਰ ਐਡਵੋਕੇਟ ਅਮਨਿੰਦਰ ਸਿੰਘ ਮਾਨ ਖ਼ਿਲਾਫ਼ ਦਰਜ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਜਿੱਥੇ ਅੱਜ ਪੰਜਾਬ ਦੀਆਂ ਵੱਖ-ਵੱਖ ਅਦਾਲਤਾਂ ’ਚ ਹੜਤਾਲ ਰੱਖੀ ਗਈ, ਉੱਥੇ ਬਾਅਦ ਦੁਪਹਿਰ ਨਵੇਂ ਆਏ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਵਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਅਤੇ ਵਕੀਲ ਖ਼ਿਲਾਫ਼ ਕੋਈ ਜ਼ਬਰਦਸਤੀ ਕਾਰਵਾਈ ਨਾ ਕਰਨ ਦੇ ਭਰੋਸੇ ਉਪਰੰਤ ਹੜਤਾਲ ਵਾਪਸ ਲੈ ਲਈ ਗਈ ਹੈ। ਬਾਰ ਦੇ ਪ੍ਰਧਾਨ ਗੁਰਦਾਸ ਸਿੰਘ ਮਾਨ ਤੇ ਸਕੱਤਰ ਮਨਿੰਦਰ ਸਿੰਘ ਨੇ ਦੱਸਿਆ ਕਿ ਅਧਿਕਾਰੀ ਦਾ ਮੰਨਣਾ ਹੈ ਕਿ ਮੁਕੱਦਮਾ ਰੱਦ ਹੋਣ ਯੋਗ ਹੈ।
ਮਾਨਸਾ, 8 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਬਾਰ ਐਸੋਸੀਏਸ਼ਨ ਮਾਨਸਾ ਦੇ ਸੀਨੀਅਰ ਮੈਂਬਰ ਐਡਵੋਕੇਟ ਅਮਨਿੰਦਰ ਸਿੰਘ ਮਾਨ ਖ਼ਿਲਾਫ਼ ਦਰਜ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਜਿੱਥੇ ਅੱਜ ਪੰਜਾਬ ਦੀਆਂ ਵੱਖ-ਵੱਖ ਅਦਾਲਤਾਂ ’ਚ ਹੜਤਾਲ ਰੱਖੀ ਗਈ, ਉੱਥੇ ਬਾਅਦ ਦੁਪਹਿਰ ਨਵੇਂ ਆਏ ਜ਼ਿਲ੍ਹਾ ਪੁਲਿਸ ਮੁਖੀ ਵੈਭਵ ਚੌਧਰੀ ਵਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਨ ਅਤੇ ਵਕੀਲ ਖ਼ਿਲਾਫ਼ ਕੋਈ ਜ਼ਬਰਦਸਤੀ ਕਾਰਵਾਈ ਨਾ ਕਰਨ ਦੇ ਭਰੋਸੇ ਉਪਰੰਤ ਹੜਤਾਲ ਵਾਪਸ ਲੈ ਲਈ ਗਈ ਹੈ। ਬਾਰ ਦੇ ਪ੍ਰਧਾਨ ਗੁਰਦਾਸ ਸਿੰਘ ਮਾਨ ਤੇ ਸਕੱਤਰ ਮਨਿੰਦਰ ਸਿੰਘ ਨੇ ਦੱਸਿਆ ਕਿ ਅਧਿਕਾਰੀ ਦਾ ਮੰਨਣਾ ਹੈ ਕਿ ਮੁਕੱਦਮਾ ਰੱਦ ਹੋਣ ਯੋਗ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਐਡਵੋਕੇਟ ਮਾਨ ਨੇ ਸੋਸ਼ਲ ਮੀਡੀਆ ’ਤੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਤਤਕਾਲੀ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਜਨਤਕ ਆਚਰਣ ਨੂੰ ਲੈ ਕੇ ਸਿਰਫ਼ ਡਰਾਮੇਬਾਜ ਤੇ ਅਨਪੜ੍ਹ ਸ਼ਬਦਾਂ ਦੀ ਵਰਤੋਂ ਕੀਤੀ ਸੀ ਅਤੇ ਕਿਸੇ ਵੀ ਜਾਤੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਨਹੀਂ ਲਿਖੀ ਗਈ ਸੀ, ਜਿਸ ਦਾ ਕੋਈ ਜੁਰਮ ਹੀ ਨਹੀਂ ਬਣਦਾ, ਪ੍ਰੰਤੂ ਉਸ ਵੇਲੇ ਗੜ੍ਹੀ ਜੋ ਕਮਿਸ਼ਨ ਦੇ ਚੇਅਰਮੈਨ ਸਨ, ਨੇ ਸਿਆਸੀ ਦਬਾਅ ਅਧੀਨ ਐਡਵੋਕੇਟ ਮਾਨ ’ਤੇ ਮੁਕੱਦਮਾ ਦਰਜ ਕਰਵਾ ਦਿੱਤਾ, ਜਿਸ ਦੀ ਜਾਂਚ ਕਰਵਾਉਣ ਦਾ ਪੁਲਿਸ ਮੁਖੀ ਵਲੋਂ ਭਰੋਸਾ ਦਿੱਤਾ ਗਿਆ।