08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਗੋਬਿੰਦਪੁਰਾ ਵਿਖੇ 2 ਰੋਜ਼ਾ ਕਬੱਡੀ ਟੂਰਨਾਮੈਂਟ 28 ਨੂੰ

ਬਰੇਟਾ, 8 ਸਤੰਬਰ (ਪਾਲ ਸਿੰਘ ਮੰਡੇਰ)- ਪਿੰਡ ਗੋਬਿੰਦਪੁਰਾ ਵਿਖੇ 28 ਤੇ 29 ਸਤੰਬਰ ਨੂੰ 33 ਕਿੱਲੋ, 75 ਕਿੱਲੋ ਅਤੇ ਓਪਨ ਵਰਗ ਦਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਨੂੰ ਲੈ ਕੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਖੇਡ ਪ੍ਰੇਮੀਆਂ ’ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਬਰੇਟਾ, 8 ਸਤੰਬਰ (ਪਾਲ ਸਿੰਘ ਮੰਡੇਰ)- ਪਿੰਡ ਗੋਬਿੰਦਪੁਰਾ ਵਿਖੇ 28 ਤੇ 29 ਸਤੰਬਰ ਨੂੰ 33 ਕਿੱਲੋ, 75 ਕਿੱਲੋ ਅਤੇ ਓਪਨ ਵਰਗ ਦਾ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਨੂੰ ਲੈ ਕੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਖੇਡ ਪ੍ਰੇਮੀਆਂ ’ਚ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਪ੍ਰਬੰਧਕ ਕਮੇਟੀ ਅਨੁਸਾਰ ਟੂਰਨਾਮੈਂਟ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨਾਮੀ ਕਬੱਡੀ ਟੀਮਾਂ ਭਾਗ ਲੈਣਗੀਆਂ ਅਤੇ ਦੋਵੇਂ ਦਿਨ ਮੈਚਾਂ ਦਾ ਸਿਲਸਿਲਾ ਸਵੇਰ ਤੋਂ ਸ਼ੁਰੂ ਹੋ ਕੇ ਸ਼ਾਮ ਤੱਕ ਚੱਲੇਗਾ। ਪਿੰਡ ਦੇ ਸਰਪੰਚ ਰਾਜਿੰਦਰ ਸ਼ਰਮਾ ਨੇ ਦੱਸਿਆ ਕਿ ਟੂਰਨਾਮੈਂਟ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਜੇਤੂ ਤੇ ਉਪ ਜੇਤੂ ਟੀਮਾਂ ਨੂੰ ਨਕਦ ਇਨਾਮਾਂ ਅਤੇ ਟਰਾਫ਼ੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਖੇਡ ਮੈਦਾਨ ’ਚ ਦਰਸ਼ਕਾਂ ਲਈ ਬੈਠਣ, ਪਾਣੀ ਅਤੇ ਹੋਰ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮੀਰਪੁਰ, ਢਿੱਲੋਂ, ਨਾਹਰਾ ਤੇ ਸੰਧੂ ਦੀ ਨਿਯੁਕਤੀ ਦਾ ਅਕਾਲੀ ਵਰਕਰਾਂ ਵਲੋਂ ਸਵਾਗਤ ਅਗਲੀ ਖ਼ਬਰ ਖੇਤੀਬਾੜੀ ਸਕੀਮਾਂ ਲਈ ਫਾਰਮਰ ਆਈ. ਡੀ. ਬਣਵਾਉਣਾ ਲਾਜ਼ਮੀ-ਮੁੱਖ ਖੇਤੀਬਾੜੀ ਅਫ਼ਸਰ
Ad Position 24