ਡੀ. ਏ. ਵੀ. ਕਾਲਜ ਬਠਿੰਡਾ ਦੇ ਐਮ. ਏ ਇਤਿਹਾਸ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ
ਬਠਿੰਡਾ, 9 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ. ਏ.
ਬਠਿੰਡਾ, 9 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ ਕਾਲਜ ਬਠਿੰਡਾ ਦੇ ਐਮ.ਏ ਇਤਿਹਾਸ (ਸਮੈਸਟਰ ਚੌਥਾ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿਚ ਚੰਗੇ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਰਮਨਦੀਪ ਕੌਰ ਨੇ ਕਲਾਸ ਵਿਚ ਪਹਿਲਾ ਸਥਾਨ ਹਾਸਿਲ ਕੀਤਾ, ਸੰਦੀਪ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ ਅਤੇ ਜਗਜੀਤ ਸਿੰਘ ਅਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਵਿਭਾਗ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਉਨ੍ਹਾਂ ਨੇ ਸਫ਼ਲਤਾ ਹਾਸਲ ਕੀਤੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਭਾਟੀਆ ਅਤੇ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਸਖ਼ਤ ਮਿਹਨਤ ਕਰਨ ਦੀ ਅਪੀਲ ਕੀਤੀ।