ਭਾਕਿਯੂ (ਕਾਦੀਆਂ) ਵਲੋਂ ਸੰਘਰਸ਼ੀ ਕਿਸਾਨ ਆਗੂਆਂ ਦਾ ਸਨਮਾਨ
ਮਾਨਸਾ, 10 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨੀ ਮੰਗਾਂ ਮੰਨਵਾਉਣ ਲਈ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਧਰਨੇ ਦੌਰਾਨ ਪੰਜਾਬ ਸਰਕਾਰ ਵਲੋਂ ਮੰਗਾਂ ਮੰਨੇ ਜਾਣ ਤੋਂ ਬਾਅਦ ਪਿੰਡਾਂ ’ਚ ਪਰਤੇ ਕਿਸਾਨ ਆਗੂਆਂ ਤੇ ਵਰਕਰਾਂ ਦਾ ਪਿੰਡ ਵਾਸੀਆਂ ਵਲੋਂ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਸੂਬਾ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ ਨੇ ਕਿਹਾ ਕਿ 6 ਸਤੰਬਰ ਦੀ ਸ਼ਾਮ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਪੰਜਾਬ ਵਲੋਂ ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕਿਸਾਨੀ ਮੰਗਾਂ ਬਾਰੇ ਸਹਿਮਤੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਗਿਆ ਕਿ 30 ਸਤੰਬਰ ਤੋਂ ਪਹਿਲਾਂ ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੰਗਾਂ ਨੂੰ ਅਮਲੀ ਰੂਪ ’ਚ ਪਾਸ ਕਰ ਕੇ ਲਾਗੂ ਕੀਤਾ ਜਾਵੇਗਾ।
ਮਾਨਸਾ, 10 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸੰਯੁਕਤ ਕਿਸਾਨ ਮੋਰਚਾ ਵਲੋਂ ਕਿਸਾਨੀ ਮੰਗਾਂ ਮੰਨਵਾਉਣ ਲਈ 1 ਸਤੰਬਰ ਤੋਂ 7 ਸਤੰਬਰ ਤੱਕ ਚੰਡੀਗੜ੍ਹ ਧਰਨੇ ਦੌਰਾਨ ਪੰਜਾਬ ਸਰਕਾਰ ਵਲੋਂ ਮੰਗਾਂ ਮੰਨੇ ਜਾਣ ਤੋਂ ਬਾਅਦ ਪਿੰਡਾਂ ’ਚ ਪਰਤੇ ਕਿਸਾਨ ਆਗੂਆਂ ਤੇ ਵਰਕਰਾਂ ਦਾ ਪਿੰਡ ਵਾਸੀਆਂ ਵਲੋਂ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਸੂਬਾ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ ਨੇ ਕਿਹਾ ਕਿ 6 ਸਤੰਬਰ ਦੀ ਸ਼ਾਮ ਨੂੰ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਪੰਜਾਬ ਵਲੋਂ ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕਿਸਾਨੀ ਮੰਗਾਂ ਬਾਰੇ ਸਹਿਮਤੀ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਗਿਆ ਕਿ 30 ਸਤੰਬਰ ਤੋਂ ਪਹਿਲਾਂ ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੰਗਾਂ ਨੂੰ ਅਮਲੀ ਰੂਪ ’ਚ ਪਾਸ ਕਰ ਕੇ ਲਾਗੂ ਕੀਤਾ ਜਾਵੇਗਾ। ਇਸ ਸਬੰਧੀ 7 ਸਤੰਬਰ ਨੂੰ ਲਿਖਤੀ ਪੱਤਰ ਵੀ ਮੋਹਰ ਅਤੇ ਦਸਖ਼ਤਾਂ ਸਮੇਤ ਮੋਰਚਾ ਕਮੇਟੀ ਨੂੰ ਸੌਂਪਿਆ ਸਟੇਜ ’ਤੇ ਕੈਬਨਿਟ ਮੰਤਰੀ ਖੁੱਡੀਆਂ ਨੇ ਮੰਨੀਆਂ ਮੰਗਾਂ ਲਾਗੂ ਕਰਨ ਬਾਰੇ ਐਲਾਨ ਕਰ ਕੇ ਵਿਸ਼ਵਾਸ ਦਿਵਾਇ ਆ। ਉਪਰੰਤ ਮੋਰਚੇ ਵਲੋਂ ਧਰਨਾ ਚੁੱਕਿਆ ਗਿਆ। ਇਸ ਮੌਕੇ ਨਾਜਰ ਸਿੰਘ, ਮਹਿੰਦਰ ਸਿੰਘ, ਜਗਜੀਤ ਸਿੰਘ, ਸਰਦੂਲ ਸਿੰਘ, ਗੁਰਚਰਨ ਸਿੰਘ, ਕੁਲਵੰਤ ਸਿੰਘ ਖਿਆਲਾ, ਮਲਕੀਤ ਸਿੰਘ ਗਾਗੋਵਾਲ, ਮਹਿੰਦਰ ਸਿੰਘ, ਬੰਤ ਸਿੰਘ, ਨਛੱਤਰ ਸਿੰਘ ਭੋਲਾ ਸਿੰਘ ਗੁੜੱਦੀ ਆਦਿ ਹਾਜ਼ਰ ਸਨ।