ਮੰਤਰੀ ਅਮਨ ਅਰੋੜਾ ਦੀ ਕੋਠੀ ਘੇਰਨ ਲਈ ਪੈਨਸ਼ਨਰਾਂ ਤੇ ਮੁਲਾਜ਼ਮਾਂ ’ਚ ਭਾਰੀ ਉਤਸ਼ਾਹ
ਬੁਢਲਾਡਾ, 10 ਸਤੰਬਰ (ਸਵਰਨ ਸਿੰਘ ਰਾਹੀ)- 13 ਸਤੰਬਰ ਨੂੰ ਪੈਨਸ਼ਨਰਜ਼ ਅਤੇ ਮੁਲਾਜ਼ਮ ਸਾਂਝਾ ਮੰਚ ਵਲੋਂ ਸੁਨਾਮ ਵਿਖੇ ਮੰਤਰੀ ਅਮਨ ਅਰੋੜਾ ਦੀ ਕੋਠੀ ਘੇਰਨ ਦੇ ਦਿੱਤੇ ਸੱਦੇ ਨੂੰ ਕਾਮਯਾਬ ਕਰਨ ਲਈ ਇੱਥੇ ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਪਰਗਟ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਹੋਈ। ਚੇਅਰਮੈਨ ਗੁਰਚਰਨ ਸਿੰਘ ਮਾਨ, ਗੁਰਮੇਲ ਸਿੰਘ ਬੋੜਾਵਾਲ, ਬਲਵੀਰ ਸਿੰਘ ਸਰਾਂ, ਰਘੂ ਨਾਥ ਸਿੰਗਲਾ, ਸ਼ਾਮ ਸੁੰਦਰ ਸ਼ਰਮਾ ਨੇ 18 ਫ਼ੀਸਦੀ ਡੀ.
ਬੁਢਲਾਡਾ, 10 ਸਤੰਬਰ (ਸਵਰਨ ਸਿੰਘ ਰਾਹੀ)- 13 ਸਤੰਬਰ ਨੂੰ ਪੈਨਸ਼ਨਰਜ਼ ਅਤੇ ਮੁਲਾਜ਼ਮ ਸਾਂਝਾ ਮੰਚ ਵਲੋਂ ਸੁਨਾਮ ਵਿਖੇ ਮੰਤਰੀ ਅਮਨ ਅਰੋੜਾ ਦੀ ਕੋਠੀ ਘੇਰਨ ਦੇ ਦਿੱਤੇ ਸੱਦੇ ਨੂੰ ਕਾਮਯਾਬ ਕਰਨ ਲਈ ਇੱਥੇ ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਪਰਗਟ ਸਿੰਘ ਚਹਿਲ ਦੀ ਪ੍ਰਧਾਨਗੀ ਹੇਠ ਹੋਈ। ਚੇਅਰਮੈਨ ਗੁਰਚਰਨ ਸਿੰਘ ਮਾਨ, ਗੁਰਮੇਲ ਸਿੰਘ ਬੋੜਾਵਾਲ, ਬਲਵੀਰ ਸਿੰਘ ਸਰਾਂ, ਰਘੂ ਨਾਥ ਸਿੰਗਲਾ, ਸ਼ਾਮ ਸੁੰਦਰ ਸ਼ਰਮਾ ਨੇ 18 ਫ਼ੀਸਦੀ ਡੀ. ਏ., ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਅਤੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਬਕਾਇਆ ਰਾਸ਼ੀ ਯਕਮੁਸ਼ਤ ਦੇਣ ਮੰਗਾਂ ਮੰਨਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸੁਰਿੰਦਰ ਕੁਮਾਰ ਸ਼ਰਮਾ, ਜਗਸੀਰ ਸਿੰਘ ਰਾਏਕੇ, ਪ੍ਰੀਤਮ ਸਿੰਘ, ਰਮੇਸ਼ ਕੁਮਾਰ, ਕੁਲਵਿੰਦਰ ਸਿੰਘ ਈ. ਓ., ਗੁਰਲਾਲ ਸਿੰਘ, ਭੋਲਾ ਸਿੰਘ, ਮਿੱਤ ਸਿੰਘ, ਸੁਖਵਿੰਦਰ ਸਿੰਘ, ਜਰਨੈਲ ਸਿੰਘ, ਅਜਮੇਰ ਸਿੰਘ, ਮੁਕੇਸ਼ ਕੁਮਾਰ, ਸੁਰਜੀਤ ਸਿੰਘ ਇੰਸਪੈਕਟਰ, ਕੁਲਦੀਪ ਸਿੰਘ ਰੁਪਾਲ, ਅਵਤਾਰ ਸਿੰਘ, ਕਰਨੈਲ ਸਿੰਘ, ਗੁਰਦਿਆਲ ਸਿੰਘ, ਹਰਦੇਵ ਸਿੰਘ ਆਦਿ ਹਾਜ਼ਰ ਸਨ।