ਅਕਾਲੀ ਦਲ (ਵਾਰਿਸ ਪੰਜਾਬ ਦੇ) 2027 ਦੀਆਂ ਚੋਣਾਂ ’ਚ ਅਹਿਮ ਭੂਮਿਕਾ ਨਿਭਾਵੇਗਾ-ਔਲਖ
ਮਾਨਸਾ, 10 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀਆਂ ਇਕੱਤਰਤਾਵਾਂ ਨੂੰ ਮਾਨਸਾ ਹਲਕੇ ਦੇ ਪਿੰਡਾਂ ’ਚ ਲੋਕਾਂ ਵਲੋਂ ਚੰਗਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਨੇੜਲੇ ਪਿੰਡ ਬੁਰਜ ਹਰੀ ਦੇ ਗੁਰੂ ਘਰ ਵਿਖੇ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਦਲ ’ਚ ਭਰੋਸੇਯੋਗਤਾ ਪ੍ਰਗਟਾਉਂਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ’ਚ ਪੰਥਕ ਧਿਰਾਂ ਨੂੰ ਮਜ਼ਬੂਤ ਕਰਨ ਦੀ।
ਮਾਨਸਾ, 10 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀਆਂ ਇਕੱਤਰਤਾਵਾਂ ਨੂੰ ਮਾਨਸਾ ਹਲਕੇ ਦੇ ਪਿੰਡਾਂ ’ਚ ਲੋਕਾਂ ਵਲੋਂ ਚੰਗਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਨੇੜਲੇ ਪਿੰਡ ਬੁਰਜ ਹਰੀ ਦੇ ਗੁਰੂ ਘਰ ਵਿਖੇ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਦਲ ’ਚ ਭਰੋਸੇਯੋਗਤਾ ਪ੍ਰਗਟਾਉਂਦਿਆਂ ਕਿਹਾ ਕਿ ਸਮੇਂ ਦੀ ਲੋੜ ਹੈ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ’ਚ ਪੰਥਕ ਧਿਰਾਂ ਨੂੰ ਮਜ਼ਬੂਤ ਕਰਨ ਦੀ। ਸੰਬੋਧਨ ਕਰਦਿਆਂ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਦਾਅਵਾ ਕੀਤਾ ਕਿ ਦਲ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਕੀਤੇ ਵਾਅਦਿਆਂ ’ਤੇ ਖਰੀ ਨਹੀਂ ਉੱਤਰੀ ਅਤੇ ਦੂਸਰੀਆਂ ਪਾਰਟੀਆਂ ਨੂੰ ਲੋਕ ਮੂੰਹ ਨਹੀਂ ਲਗਾ ਰਹੇ, ਜਿਸ ਕਰ ਕੇ ਉਨ੍ਹਾਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲ ਰੁਖ ਕਰ ਲਿਆ ਹੈ। ਮੀਟਿੰਗ ਨੂੰ ਬਾਬਾ ਕੁਲਵਿੰਦਰ ਸਿੰਘ ਕੋਟਧਰਮੂ, ਮਨਜੀਤ ਸਿੰਘ ਬੱਪੀਆਣਾ, ਪਰਮਜੀਤ ਸਿੰਘ ਭੀਖੀ, ਮਨਦੀਪ ਸਿੰਘ ਮੰਢਾਲੀ, ਬਾਬਾ ਜਸਵਿੰਦਰ ਸਿੰਘ ਬੋਹਾ, ਇਸ਼ਮੀਤ ਕੌਰ ਬੁਰਜ ਹਰੀ ਆਦਿ ਨੇ ਸੰਬੋਧਨ ਕੀਤਾ। ਇਸ ਮੌਕੇ ਸੁਖਦੇਵ ਸਿੰਘ ਚੱਗੜ ਖਿਆਲਾ, ਭਗਵੰਤ ਸਿੰਘ ਖਿਆਲਾ, ਸੁਖਵਿੰਦਰ ਸਿੰਘ ਰਿਉਂਦ, ਸੁਖਵਿੰਦਰ ਸਿੰਘ ਬੋਹਾ, ਅਭੀ ਮੌੜ, ਜਸਕਰਨ ਸਿੰਘ ਬੁਰਜ ਹਰੀ, ਰਾਜਦੀਪ ਸਿੰਘ ਔਲਖ, ਹਰਵਿੰਦਰ ਕੌਰ ਔਲਖ, ਸੁਖਜੀਤ ਕੌਰ ਮਾਨਸਾ, ਅਮਰਪ੍ਰੀਤ ਕੌਰ ਸਾਬਕਾ ਸਰਪੰਚ ਮਾਨਸਾ ਕੈਂਚੀਆਂ ਆਦਿ ਹਾਜ਼ਰ ਸਨ।