ਔਰਤਾਂ ਨੂੰ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ‘ਮਾਵਾਂ ਧੀਆਂ ਦੀ ਹੱਟੀ’ ਲਗਾਈ
ਮਾਨਸਾ, 10 ਸਤੰਬਰ (ਫੱਤੇਵਾਲੀਆ)- ਸਥਾਨਕ ਬਾਲ ਭਵਨ ਵਿਖੇ ‘ਮਾਵਾਂ ਧੀਆਂ ਦੀ ਹੱਟੀ’ ਤਹਿਤ ਵਿਸ਼ੇਸ਼ ਮੰਡੀ ਲਗਾਈ ਗਈ। ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ, ਏ.
ਮਾਨਸਾ, 10 ਸਤੰਬਰ (ਫੱਤੇਵਾਲੀਆ)- ਸਥਾਨਕ ਬਾਲ ਭਵਨ ਵਿਖੇ ‘ਮਾਵਾਂ ਧੀਆਂ ਦੀ ਹੱਟੀ’ ਤਹਿਤ ਵਿਸ਼ੇਸ਼ ਮੰਡੀ ਲਗਾਈ ਗਈ। ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ, ਏ.ਡੀ.ਸੀ. (ਜ) ਪੂਨਮ ਸਿੰਘ ਅਤੇ ਏ.ਡੀ.ਸੀ. (ਪੇਂਡੂ ਵਿਕਾਸ) ਕ੍ਰਿਤਿਕਾ ਗੋਇਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਹਿਲਾ ਸਵੈ-ਸਹਾਇਤਾ ਸਮੂਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਇਸ ਹੱਟੀ ਦਾ ਮੁੱਖ ਉਦੇਸ਼ ਪੇਂਡੂ ਖੇਤਰ ਦੀਆਂ ਔਰਤਾਂ ਨੂੰ ਘਰੇਲੂ ਤੇ ਹੱਥੀਂ ਤਿਆਰ ਕੀਤੇ ਉਤਪਾਦ ਵੇਚਣ ਲਈ ਪੱਕਾ ਤੇ ਸਨਮਾਨਜਨਕ ਮੰਚ ਮੁਹੱਈਆ ਕਰਵਾਉਣਾ ਹੈ, ਤਾਂ ਜੋ ਉਹ ਆਰਥਿਕ ਤੌਰ ’ਤੇ ਖ਼ੁਦਮੁਖ਼ਤਿਆਰ ਹੋ ਕੇ ਆਪਣੇ ਪਰਿਵਾਰਾਂ ਦਾ ਸਹਾਰਾ ਬਣ ਸਕਣ। ਉਨ੍ਹਾਂ ਦੱਸਿਆ ਕਿ ਇਹ ਹੱਟੀ ਹਰੇਕ ਸ਼ੁੱਕਰਵਾਰ ਨੂੰ ਲਗਾਈ ਜਾਵੇਗੀ, ਜਿੱਥੇ ਲੋਕ ਹੱਥੀਂ ਬਣੀਆਂ ਅਤੇ ਸ਼ੁੱਧ ਆਰਗੈਨਿਕ ਖੁਰਾਕੀ ਵਸਤਾਂ ਦੀ ਖ਼ਰੀਦਦਾਰੀ ਕਰ ਸਕਣਗੇ। ਉਨ੍ਹਾਂ ਐਲਾਨ ਕੀਤਾ ਕਿ ਦੀਵਾਲੀ ਦੇ ਤਿਉਹਾਰ ਮੌਕੇ ਇਨ੍ਹਾਂ ਮਹਿਲਾ ਸਮੂਹਾਂ ਲਈ ਸਟਾਲਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਦੀ ਕਮਾਈ ਨੂੰ ਹੋਰ ਹੁਲਾਰਾ ਮਿਲ ਸਕੇ।