10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਜਾਬ ਮਹਿਲਾ ਕਮਿਸ਼ਨ ਵਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ ਕਰਵਾਈ

ਮੌੜ ਮੰਡੀ, 10 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਅੱਜ ਮੌੜ ਵਿਖੇ ਸੂਬੇ ਵਿਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਲਈ ਕਰਵਾਈ ਗਈ ‘ਸ਼ੀ ਰਨਜ਼-2026 ਮੈਰਾਥਨ’ ਵਿਚ ਹਿੱਸਾ ਲਿਆ। ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਇਸ ਮੌਕੇ ਕਿਹਾ ਕਿ ਇਹ ਮੈਰਾਥਨ ਸੂਬੇ ਵਿਚ ਆਪਣੀ ਕਿਸਮ ਦੀ ਪਹਿਲੀ ਮੈਰਾਥਨ ਹੈ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਨੂੰ ਪੂਰੀ ਤਰ੍ਹਾਂ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਮੌੜ ਮੰਡੀ, 10 ਸਤੰਬਰ (ਗੁਰਜੀਤ ਸਿੰਘ ਕਮਾਲੂ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਅੱਜ ਮੌੜ ਵਿਖੇ ਸੂਬੇ ਵਿਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਲਈ ਕਰਵਾਈ ਗਈ ‘ਸ਼ੀ ਰਨਜ਼-2026 ਮੈਰਾਥਨ’ ਵਿਚ ਹਿੱਸਾ ਲਿਆ। ਚੇਅਰਪਰਸਨ ਮੈਡਮ ਰਾਜ ਲਾਲੀ ਗਿੱਲ ਨੇ ਇਸ ਮੌਕੇ ਕਿਹਾ ਕਿ ਇਹ ਮੈਰਾਥਨ ਸੂਬੇ ਵਿਚ ਆਪਣੀ ਕਿਸਮ ਦੀ ਪਹਿਲੀ ਮੈਰਾਥਨ ਹੈ, ਜਿਸ ਵਿਚ ਵਿਸ਼ੇਸ਼ ਤੌਰ ’ਤੇ ਮਹਿਲਾਵਾਂ ਨੂੰ ਪੂਰੀ ਤਰ੍ਹਾਂ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਇੱਕ ਮੰਚ ’ਤੇ ਇਕੱਠਾ ਕਰਨ ਲਈ ਇਸ ਤਰ੍ਹਾਂ ਦੀਆਂ ਮੈਰਥਨਾਂ ਪੰਜਾਬ ਦੇ ਹੋਰਨਾਂ ਜ਼ਿਲਿ੍ਹਆਂ ਵਿਚ ਵੀ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀ ਮੈਰਾਥਨ ਪੰਜਾਬ ਸਰਕਾਰ ਦੀਆਂ ਮਹਿਲਾਵਾਂ ਦੇ ਅਕਸ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਸਮਾਜ ਵਿਚ ਬਰਾਬਰ ਦਾ ਦਰਜਾ ਦੇਣ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਕਰਵਾਈ ਗਈ ਇਸ 2.5 ਕਿੱਲੋਮੀਟਰ ਲੰਬੀ ਮੈਰਾਥਨ ਵਿਚ ਹਰ ਉਮਰ ਵਰਗ ਦੀਆਂ ਮਹਿਲਾਵਾਂ ਨੇ ਭਾਗ ਲਿਆ। ਇਸ ਮੌਕੇ ਮਹਿਲਾਵਾਂ ਦਾ ਉਤਸ਼ਾਹ ਦੇਖਣ ਵਾਲਾ ਸੀ ਅਤੇ ਉਨ੍ਹਾਂ ਕ ਿਹਾ ਕਿ ਇਸ ਤਰ੍ਹਾਂ ਦੀਆਂ ਮੈਰਾਥਨਾਂ ਸਮੇਂ-ਸਮੇਂ ਕਰਵਾਈਆਂ ਜਾਣੀਆਂ ਜ਼ਰੂਰੀ ਹਨ। ਇਸ ਮੌਕੇ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਨਵਦੀਪ ਸਿੰਘ ਜੀਦਾ, ਵਾਇਸ ਚੇਅਰਪਰਸਨ ਮੈਡਮ ਰੁਪਿੰਦਰ ਕੌਰ ਗਿੱਲ, ਇੰਦਰਜੀਤ ਸਿੰਘ ਮਾਨ, ਬਲਵਿੰਦਰ ਸਿੰਘ ਬੱਲੋ੍ਹ ਚੇਅਰਮੈਨ ਮਾਰਕੀਟ ਕਮੇਟੀ ਮੌੜ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨੂ ਵਾਟਿਕਾ ਸਕੂਲ ’ਚ 10 ਰੋਜ਼ਾ ਐੱਨ. ਸੀ. ਸੀ. ਕੈਂਪ ਸ਼ੁਰੂ ਅਗਲੀ ਖ਼ਬਰ ਹਸਰਤ ਮਿੱਡੂਖੇੜਾ ਦੇ ਘਰ ਪੁੱਜੇ ਐਸ.ਡੀ. ਕਾਲਜ ਚੰਡੀਗੜ੍ਹ ਦੇ ਪ੍ਰਧਾਨ ਅਭਿਰਾਜ ਸਰਾਂ ਦਾ ਸਨਮਾਨ
Ad Position 24