ਮਾਨਸਾ ਪੁਲਿਸ ਵਲੋਂ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ ’ਚ 3 ਕਾਬੂ
ਮਾਨਸਾ, 10 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ ’ਚ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਡੀ.
ਮਾਨਸਾ, 10 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਥਾਣਾ ਸ਼ਹਿਰੀ-1 ਮਾਨਸਾ ਪੁਲਿਸ ਨੇ ਮੋਬਾਈਲ ਫ਼ੋਨ ਖੋਹਣ ਦੇ ਮਾਮਲੇ ’ਚ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਡੀ.ਐਸ.ਪੀ. ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਬੀਤੇ ਕੱਲ੍ਹ ਸਥਾਨਕ ਬਾਰਾਂ ਹੱਟਾ ਚੌਂਕ ਵਿਖੇ ਸਬਜ਼ੀ ਵਿਕਰੇਤਾ ਦਾ ਕ੍ਰਿਸ਼ਨ ਰਾਮ ਵਾਸੀ ਮਾਨਸਾ ਦਾ ਮੋਬਾਈਲ ਫ਼ੋਨ 1 ਨੌਜਵਾਨ ਖੋਹ ਕੇ ਫ਼ਰਾਰ ਹੋ ਗਿਆ ਸੀ। ਸੂਚਨਾ ਮਿਲਣ ਉਪਰੰਤ ਪੁਲਿਸ ਵਲੋਂ ਤੁਰੰਤ ਸ਼ੁਰੂ ਕੀਤੀ ਪੜਤਾਲ ਦੌਰਾਨ ਦੀਦਾਰ ਸਿੰਘ ਉਰਫ਼ ਪ੍ਰੀਤ ਵਾਸੀ ਮਾਖਾ ਨੂੰ ਗ੍ਰਿਫ਼ਤਾਰ ਕਰ ਕੇ ਸਕੂਟਰੀ ਐਕਟਿਵਾ ਅਤੇ 2 ਮੋਬਾਈਲ ਫ਼ੋਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮਾਨਵ ਉਰਫ਼ ਮਾਨ ਅਤੇ ਹਰਪ੍ਰੀਤ ਸਿੰਘ ਲਾਡੀ ਵਾਸੀ ਮਾਨਸਾ ਨੂੰ ਮੁਕੱਦਮੇ ’ਚ ਨਾਮਜ਼ਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਲਾਡੀ ਉਕਤ ਨੌਜਵਾਨਾਂ ਤੋਂ ਚੋਰੀ ਦਾ ਸਮਾਨ ਖ਼ਰੀਦਦਾ ਸੀ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਉਨ੍ਹਾਂ ਕੋਲੋਂ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਥਾਣਾ ਸ਼ਹਿਰੀ-1 ਦੇ ਮੁਖੀ ਸੁਖਜੀਤ ਸਿੰਘ ਵੀ ਮੌਜੂਦ ਸਨ।