10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਕਸਿੰਗ ਮੁਕਾਬਲਿਆਂ ’ਚ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਬੁਢਲਾਡਾ, 10 ਸਤੰਬਰ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਇੱਥੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ’ਚ ਸਥਾਨਕ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ’ਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਰਾਜਨ ਖੁਰਾਨਾ ਨੇ ਦੱਸਿਆ ਕਿ ਅੰਡਰ-14 (ਲੜਕੇ) ’ਚ ਜਸਮੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਰਾਜ ਪੱਧਰੀ ਮੁਕਾਬਲੇ ਲਈ ਆਪਣੀ ਥਾਂ ਪੱਕੀ ਕੀਤੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬੁਢਲਾਡਾ, 10 ਸਤੰਬਰ (ਸਵਰਨ ਸਿੰਘ ਰਾਹੀ)- ਪਿਛਲੇ ਦਿਨੀਂ ਇੱਥੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲਿਆਂ ’ਚ ਸਥਾਨਕ ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਵਰਗਾਂ ’ਚ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਰਾਜਨ ਖੁਰਾਨਾ ਨੇ ਦੱਸਿਆ ਕਿ ਅੰਡਰ-14 (ਲੜਕੇ) ’ਚ ਜਸਮੀਤ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਦਿਆਂ ਰਾਜ ਪੱਧਰੀ ਮੁਕਾਬਲੇ ਲਈ ਆਪਣੀ ਥਾਂ ਪੱਕੀ ਕੀਤੀ ਹੈ। ਅੰਡਰ-17 ’ਚ ਤਕਰਸ਼ਵੀਰ ਸਿੰਘ ਨੇ ਦੂਜਾ ਜਦਕਿ ਸਹਿਜਪ੍ਰੀਤ ਸਿੰਘ, ਹਰਵੀਰ ਸਿੰਘ ਅਤੇ ਜਸਮੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-19 ’ਚ ਸਾਹਿਬਜੋਤ ਸਿੰਘ, ਅਰਮਨਦੀਪ ਸਿੰਘ, ਗੁਲਾਬ ਸਿੰਘ ਅਤੇ ਏਹਸਾਸਪ੍ਰੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ’ਚ ਅੱਗੇ ਵਧਣ ਲਈ ਸਹਿਯੋਗ ਦਿੰਦਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਨਿਸ਼ਾਂਤ ਜੈਨ ਅਤੇ ਚੇਅਰਮੈਨ ਪ੍ਰਦੀਪ ਜਿੰਦਲ ਨੇ ਖਿਡਾਰੀਆਂ, ਮਾਪਿਆਂ ਅਤੇ ਕੋਚਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਕੋਚਾਂ ਦੀ ਰਹਿਨੁਮਾਈ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਜੈਸਮੀਨ ਨੇ 99 ਪ੍ਰਤੀਸ਼ਤ ਅੰਕਾਂ ਨਾਲ ਭਾਰਤ ’ਚੋਂ 5ਵਾਂ ਤੇ ਰਾਜ ’ਚੋਂ ਦੂਜਾ ਰੈਂਕ ਹਾਸਿਲ ਕੀਤਾ ਅਗਲੀ ਖ਼ਬਰ ਚੇਅਰਮੈਨ ਕੇਵਲ ਸ਼ਰਮਾ ਨੇ ਬਾਸਮਤੀ ਝੋਨੇ ਦੀ ਬੋਲੀ ਸ਼ੁਰੂ ਕਰਵਾਈ
Ad Position 24