12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਖ਼ਾਲਸਾ ਕਾਲਜ ਭਗਤਾ ਵਿਖੇ ਐਸ.ਸੀ. ਸਕਾਲਰਸ਼ਿਪ ਓਰੀਐਂਟੇਸ਼ਨ ਪ੍ਰੋਗਰਾਮ

ਭਗਤਾ ਭਾਈਕਾ, 11 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਭਗਤਾ ਭਾਈਕਾ ਵਿਖੇ ਪ੍ਰਿੰਸੀਪਲ ਡਾ: ਸਤਿੰਦਰ ਕੌਰ ਮਾਨ ਦੀ ਯੋਗ ਅਗਵਾਈ ਹੇਠ ਐਸ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 12-09-2026
ਭਗਤਾ ਭਾਈਕਾ, 11 ਸਤੰਬਰ (ਸੁਖਪਾਲ ਸਿੰਘ ਸੋਨੀ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਭਗਤਾ ਭਾਈਕਾ ਵਿਖੇ ਪ੍ਰਿੰਸੀਪਲ ਡਾ: ਸਤਿੰਦਰ ਕੌਰ ਮਾਨ ਦੀ ਯੋਗ ਅਗਵਾਈ ਹੇਠ ਐਸ. ਸੀ. ਸਕਾਲਰਸ਼ਿਪ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਲਈ ਇਕ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਐਸ. ਸੀ. ਸਕਾਲਰਸ਼ਿਪ ਸਕੀਮ ਦੀ ਸੰਪੂਰਨ ਜਾਣਕਾਰੀ ਦੇਣਾ ਸੀ। ਪ੍ਰੋਗਰਾਮ ਦੌਰਾਨ ਪ੍ਰੋ: ਜਗਦੀਪ ਕੌਰ, ਨੋਡਲ ਅਫ਼ਸਰ (ਸਕਾਲਰਸ਼ਿਪ), ਨੇ ਵਿਦਿਆਰਥੀਆਂਨੂੰ ਇਸ ਸਕੀਮ ਅਧੀਨ ਲਈ ਅਪਲਾਈ ਕਰਨ ਲਈ ਲੋੜੀਦੀਆਂ ਯੋਗਤਾਵਾਂ, ਦਸਤਾਵੇਜ਼ਾਂ ਸਮੇਤ ਪੂਰੀ ਪ੍ਰਕਿਰਿਆ ਬਾਰੇ ਵਿਦਿਤ ਕੀਤਾ ਅਤੇ ਵਿਦਿਆਰਥੀਆਂ ਦੇ ਪ੍ਰਸ਼ਨਾਂ ਦੇ ਉੱਤਰ ਵੀ ਦਿੱਤੇ। ਪ੍ਰਿੰਸੀਪਲ ਡਾ: ਸਤਿੰਦਰ ਕੌਰ ਮਾਨ ਨੇ ਸਕਾਲਰਸ਼ਿਪ ਸਕੀਮ ਨੂੰ ਵਿਦਿਆਰਥੀਆਂ ਲਈ ਵਿੱਤੀ ਸਹਾਇਤਾ ਅਤੇ ਉਚ ਸਿੱਖਿਆ ਦੇ ਮੌਕਿਆਂ ਦਾ ਮਹੱਤਵਪੂਰਨ ਸਾਧਨ ਦੱਸਦਿਆਂ ਆਪਣੇ ਉੱਜਵਲ ਭਵਿੱਖ ਲਈ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਪ੍ਰੋਗਰਾਮ ਵਿਚ ਕਰੀਬ 250 ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੋਗਰਾਮ ਦੇ ਸਫ਼ਲ ਬਣਾਉਣ ਲਈ ਪ੍ਰੋ: ਹਰਦੀਪ ਕੌਰ, ਪ੍ਰੋ: ਗੁਰਵਿੰਦਰਪਾਲ ਕੌਰ ਅਤੇ ਪ੍ਰੋ: ਮੰਜੂ ਨੇ ਆਪਣਾ ਅਹਿਮ ਯੋਗਦਾਨ ਪਾਇਆ।
Ad Position 22
No active advertisement
ਪਿਛਲੀ ਖ਼ਬਰ ਨਗਰ ਪੰਚਾਇਤ ਮਹਿਰਾਜ ਵਿਖੇ ਪੀ. ਐਮ. ਸਵੈਨਿਧੀ ਸਕੀਮ ਤਹਿਤ ਲੋਕ ਕਲਿਆਣ ਮੇਲਾ ਅਗਲੀ ਖ਼ਬਰ ਦੰਦਾਂ ਦਾ ਜਾਂਚ ਕੈਂਪ ਲਗਾਇਆ
Ad Position 24