ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਕਰਵਾਇਆ
ਮਾਨਸਾ, 12 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਖਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਮਾਨਸਾ, 12 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਖਵੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਜਸਵੀਰ ਸਿੰਘ ਖ਼ਾਲਸਾ ਨੇ ਬਾਣੀ ਤੇ ਬਾਣੇ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਗੁਰਬਾਣੀ ਮਨੁੱਖ ਨੂੰ ਕਰਤਾ ਪੁਰਖ ਨਾਲ ਜੋੜਨ ਦੇ ਨਾਲ-ਨਾਲ ਸੱਚ, ਨਿਮਰਤਾ, ਸੇਵਾ ਤੇ ਪਰਉਪਕਾਰ ਵਰਗੇ ਗੁਣਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਦਿੰਦੀ ਹੈ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਾਨਵਤਾ ਨੂੰ ਅਕਾਲ ਪੁਰਖ ਨਾਲ ਜੋੜਨ ਵਾਲੇ ਸਰਬ-ਸਾਂਝੇ ਅਤੇ ਪਵਿੱਤਰ ਗ੍ਰੰਥ ਹਨ। ਇਸ ਮੌਕੇ ਹੈੱਡ ਗ੍ਰੰਥੀ ਭਾਈ ਟੇਕ ਸਿੰਘ, ਗ੍ਰੰਥੀ ਭਾਈ ਮੇਹਰ ਸਿੰਘ, ਭਾਈ ਗੁਰਮੇਲ ਸਿੰਘ ਖ਼ਿਆਲਾ, ਪਵਨਦੀਪ ਸਿੰਘ ਖ਼ਾਲਸਾ, ਭਾਈ ਵੀਰਬਲ ਸਿੰਘ ਖ਼ਾਲਸਾ, ਤਜਿੰਦਰ ਸਿੰਘ ਟੀਟੂ, ਬਲਜੀਤ ਸਿੰਘ ਸੇਠੀ, ਮਨੋਜ ਕੁਮਾਰ, ਜਸਪਾਲ ਸਿੰਘ ਆਦਿ ਹਾਜ਼ਰ ਸਨ।