12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਖੇਤੀ ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਮੁੱਖ ਮਾਰਗ ’ਤੇ ਲਗਾਇਆ ਜਾਮ

ਮਾਨਸਾ, 12 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਖੇਤੀ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਪੂਰੀ ਨਾ ਦੇਣ ਦੇ ਰੋਸ ’ਚ ਪਟਿਆਲਾ-ਬਠਿੰਡਾ ਮੁੱਖ ਮਾਰਗ ਜਾਮ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਦੇਣ ਦੇ ਮਾਮਲੇ ’ਚ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਮਾਨਸਾ, 12 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਵਲੋਂ ਖੇਤੀ ਟਿਊਬਵੈੱਲਾਂ ਲਈ ਬਿਜਲੀ ਸਪਲਾਈ ਪੂਰੀ ਨਾ ਦੇਣ ਦੇ ਰੋਸ ’ਚ ਪਟਿਆਲਾ-ਬਠਿੰਡਾ ਮੁੱਖ ਮਾਰਗ ਜਾਮ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਖੇਤੀ ਸੈਕਟਰ ਲਈ ਬਿਜਲੀ ਸਪਲਾਈ ਦੇਣ ਦੇ ਮਾਮਲੇ ’ਚ ਸਰਕਾਰ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਟਿਊਬਵੈੱਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਪਰ ਇਸ ਦੇ ਉਲਟ ਹੁਣ ਸਪਲਾਈ 2-4 ਘੰਟੇ ਹੀ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ’ਚ ਰੋਹ ਫੈਲਿਆ ਹੋਇਆ ਹੈ। ਬਲਾਕ ਪ੍ਰਧਾਨ ਬਲਜੀਤ ਸਿੰਘ ਭੈਣੀਬਾਘਾ ਤੇ ਸੂਬਾ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਜੋ ਸਰਕਾਰ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕਰ ਰਹੀ ਸੀ, ਉਹ ਕਿਸਾਨਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ। ਪਾਵਰ ਕਾਮ ਦੇ ਐਕਸੀਅਨ ਵਲੋਂ ਧਰਨੇ ’ਚ ਆ ਕੇ ਨਿਰਵਿਘਨ ਬਿਜਲੀ ਸਪਲਾਈ ਦੇ ਦਿੱਤੇ ਭਰੋਸੇ ਉਪਰੰਤ ਧਰਨਾ ਚੁੱਕਿਆ ਗਿਆ। ਇਸ ਮੌਕੇ ਬਲਵਿੰਦਰ ਸ਼ਰਮਾ, ਵਰਿਆਮ ਸਿੰਘ, ਪ੍ਰਗਟ ਸਿੰਘ, ਰੂਪ ਸ਼ਰਮਾ, ਲਾਭ ਸਿੰਘ, ਗੁਰਸੇਵਕ ਸਿੰਘ, ਜਰਨੈਲ ਸਿੰਘ, ਜਗਸੀਰ ਸਿੰਘ, ਸਿਕੰਦਰ ਸਿੰਘ ਆਦਿ ਹਾਜ਼ਰ ਸਨ। ਸੜਕ ਜਾਮ ਕਰ ਕੇ ਰਾਹਗੀਰਾਂ ਨੂੰ ਕਾਫ਼ੀ ਖੱਜਲ-ਖੁਆਰੀਆਂ ਦਾ ਸਾਹਮਣਾ ਕਰਨਾ ਪਿਆ। ਆਮ ਲੋਕਾਂ ਦਾ ਕਹਿਣਾ ਹੈ ਕਿ ਸੰਘਰਸ਼ਸ਼ੀਲ ਧਿਰਾਂ ਪ੍ਰਦਰਸ਼ਨ ਜ਼ਰੂਰ ਕਰਨ ਪਰ ਆਮ ਲੋਕਾਂ ਲਈ ਪ੍ਰੇਸ਼ਾਨੀ ਨਾ ਬਣਨ ਕਿਉਂਕਿ ਅਜਿਹਾ ਕਰ ਕੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ.ਆਰ. ਦੇ ਕੰਮਾਂ ਨੂੰ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬੁਢਲਾਡਾ ਦੀ ਵਿਦਿਆਰਥਣ ਨੇ ਪਾਸ ਕੀਤੀ ਜੇ.ਆਰ.ਐੱਫ ਦੀ ਪ੍ਰੀਖਿਆ
Ad Position 24