ਐੱਸ.ਆਈ.ਆਰ. ਦੇ ਕੰਮਾਂ ਨੂੰ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ-ਜ਼ਿਲ੍ਹਾ ਚੋਣ ਅਫ਼ਸਰ
ਮਾਨਸਾ, 12 ਸਤੰਬਰ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਐੱਸ. ਆਈ.
ਮਾਨਸਾ, 12 ਸਤੰਬਰ (ਰਾਵਿੰਦਰ ਸਿੰਘ ਰਵੀ)- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਐੱਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਤਹਿਤ ਜ਼ਿਲ੍ਹੇ ਵਿਚ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਸਪੈਸ਼ਲ ਗਹਿਰੀ ਸੁਧਾਈ ਦੌਰਾਨ ਵੋਟਰਾਂ ਤੋਂ ਪ੍ਰਾਪਤ ਦਾਅਵੇ ਤੇ ਇਤਰਾਜ਼ਾਂ ਦਾ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਂਬੱਧ ਨਿਪਟਾਰਾ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਵੀ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਬੰਧਿਤ ਸਟਾਫ਼ ਨੂੰ ਹਦਾਇਤ ਕੀਤੀ ਕਿ ਐੱਸ.ਆਈ.ਆਰ. ਤਹਿਤ ਬਕਾਇਆ ਕੰਮਾਂ ਨੂੰ ਤੈਅ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਮੈਦਾਨੀ ਪੱਧਰ ’ਤੇ ਆਉਣ ਵਾਲੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ ਤੱਕ ਕੀਤਾ ਜਾਣਾ ਹੈ ਅਤੇ 12 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ।