12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਐਨ.ਸੀ.ਸੀ. ਕਮਾਂਡਿੰਗ ਅਫ਼ਸਰ ਕਰਨਲ ਅਵਿਨਾਸ਼ ਡੀ. ਪਿਟਰੇ ਵਲੋਂ ਰੋਇਲ ਕਾਲਜ ਬੋੜਾਵਾਲ ਦਾ ਦੌਰਾ

ਬੁਢਲਾਡਾ, 12 ਸਤੰਬਰ (ਸਵਰਨ ਸਿੰਘ ਰਾਹੀ)- 20 ਪੰਜਾਬ ਬਟਾਲੀਅਨ ਐਨ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਬੁਢਲਾਡਾ, 12 ਸਤੰਬਰ (ਸਵਰਨ ਸਿੰਘ ਰਾਹੀ)- 20 ਪੰਜਾਬ ਬਟਾਲੀਅਨ ਐਨ.ਸੀ.ਸੀ. ਬਠਿੰਡਾ ਦੇ ਕਮਾਂਡਿੰਗ ਅਫ਼ਸਰ ਕਰਨਲ ਅਵਿਨਾਸ਼ ਡੀ. ਪਿਟਰੇ ਵਲੋਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਵਿਦਿਆਰਥੀਆਂ ਦੇ ਰੂ-ਬਰੂ ਹੁੰਦਿਆਂ ਉਨ੍ਹਾਂ ਨੂੰ ਜੀਵਨ ’ਚ ਸਹੀ ਟੀਚਾ ਨਿਰਧਾਰਿਤ ਕਰ ਕੇ ਉਸ ਦੀ ਪ੍ਰਾਪਤੀ ਲਈ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਜੀਵਨ ’ਚ ਸਫਲਤਾ ਹਾਸਲ ਕਰਨ ਲਈ ਸਪੱਸ਼ਟ ਟੀਚਾ ਅਤੇ ਉਸ ਨੂੰ ਪ੍ਰਾਪਤ ਕਰਨ ਦਾ ਦ੍ਰਿੜ੍ਹ ਇਰਾਦਾ ਬਹੁਤ ਜ਼ਰੂਰੀ ਹੈ। ਉਨ੍ਹਾਂ ਆਖਿਆ ਕਿ ਮਨੁੱਖੀ ਦਿਮਾਗ਼ ’ਚ ਬਹੁਤ ਵੱਡੀ ਤਾਕਤ ਅਤੇ ਸਮਰੱਥਾ ਮੌਜੂਦ ਹੈ, ਜੋ ਕਈ ਵਾਰ ਸੁਪਰ ਕੰਪਿਊਟਰ ਨਾਲੋਂ ਵੀ ਤੇਜ਼ੀ ਨਾਲ ਕੰਮ ਕਰਨ ਦੀ ਸਮਰੱਥਾ ਰੱਖਦੀ ਹੈ, ਲੋੜ ਸਿਰਫ਼ ਇਸ ਦੀ ਅਸਲ ਸਮਰੱਥਾ ਨੂੰ ਪਛਾਣ ਕੇ ਉਸ ਨੂੰ ਸਹੀ ਦਿਸ਼ਾ ’ਚ ਵਰਤਣ ਦੀ ਹੈ। ਇਸ ਮੌਕੇ ਉਨ੍ਹਾਂ ਨਾਲ ਮਨੂ ਵਾਟਿਕਾ ਸਕੂਲ ਬੁਢਲਾਡਾ ਦੇ ਪ੍ਰਿੰਸੀਪਲ ਉਮੇਸ਼ ਗਰਗ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਕਾਲਜ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਵਲੋਂ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਕਾਲਜ ’ਚ ਚੱਲ ਰਹੇ ਵੱਖ-ਵੱਖ ਕੋਰਸਾਂ, ਵਿੱਦਿਅਕ ਸਹੂਲਤਾਂ ਅਤੇ ਉਪਲਬਧ ਬੁਨਿਆਦੀ ਢਾਂਚੇ ਬਾਰੇ ਜਾਣਕਾਰੀ ਸਾਂਝੀ ਕੀਤੀ। ਵਿਦਿਆਰਥੀਆਂ ਨੇ ਇਸ ਪ੍ਰੇਰਨਾਦਾਇਕ ਮੁਲਾਕਾਤ ਨੂੰ ਲਾਭਦਾਇਕ ਦੱਸਦਿਆਂ ਕਿਹਾ ਕਿ ਅਜਿਹੇ ਸੰਵਾਦ ਉਨ੍ਹਾਂ ਨੂੰ ਆਪਣੇ ਭਵਿੱਖ ਲਈ ਬਿਹਤਰ ਟੀਚੇ ਨਿਰਧਾਰਿਤ ਕਰਨ ਲਈ ਉਤਸ਼ਾਹਿਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ਨਾ ਕਾਲਜ ਰੱਲੀ ਵਿਖੇ ਵਿਦਿਆਰਥੀਆਂ ਦੇ ਆਮ ਗਿਆਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਐੱਸ.ਆਈ.ਆਰ. ਦੇ ਕੰਮਾਂ ਨੂੰ ਸਮਾਂ-ਸੀਮਾ ਅੰਦਰ ਮੁਕੰਮਲ ਕੀਤਾ ਜਾਵੇ-ਜ਼ਿਲ੍ਹਾ ਚੋਣ ਅਫ਼ਸਰ
Ad Position 24