ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ
ਬੁਢਲਾਡਾ, 14 ਸਤੰਬਰ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਾਵਨ ਦਿਹਾੜੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸਮੂਹ ਸਟਾਫ਼ ਵਲੋਂ ਸੰਗਤੀ ਰੂਪ ’ਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ । ਉਪਰੰਤ ਸਰਬੱਤ ਦੇ ਭਲੇ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਕਾਲਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ।
ਬੁਢਲਾਡਾ, 14 ਸਤੰਬਰ (ਸਵਰਨ ਸਿੰਘ ਰਾਹੀ)- ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪਾਵਨ ਦਿਹਾੜੇ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਸਮੂਹ ਸਟਾਫ਼ ਵਲੋਂ ਸੰਗਤੀ ਰੂਪ ’ਚ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ । ਉਪਰੰਤ ਸਰਬੱਤ ਦੇ ਭਲੇ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਕਾਲਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ । ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਸਟਾਫ਼ ਤੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਇਹ ਬਾਣੀ ਸਾਨੂੰ ਸੱਚ, ਨਿਮਰਤਾ, ਸੇਵਾ, ਸਿਮਰਨ, ਆਪਸੀ ਪਿਆਰ, ਬਰਾਬਰੀ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸੰਸਥਾਵਾਂ ਦਾ ਉਦੇਸ਼ ਕੇਵਲ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਆਪਣੀ ਅਮੀਰ ਵਿਰਾਸਤ, ਨੈਤਿਕ ਕਦਰਾਂ-ਕੀਮਤਾਂ ਅਤੇ ਅਧਿਆਤਮਿਕ ਸੰਸਕਾਰਾਂ ਨਾਲ ਜੋੜਨਾ ਵੀ ਹੈ। ਅਜਿਹੇ ਸਮਾਗਮ ਸਾਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕਰਦੇ ਹਨ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਸਾਨੂੰ ਸਮਾਜ ਵਿੱਚ ਨਿਮਰਤਾ, ਸੇਵਾ ਅਤੇ ਮਨੁੱਖਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਇਸ ਮੌਕੇ ਧਰਮ ਅਧਿਐਨ ਵਿਭਾਗ ਦੇ ਮੁਖੀ ਡਾ. ਰਜਿੰਦਰ ਕੌਰ ਨੇ ਇਸ ਦਿਨ ਦੇ ਇਤਿਹਾਸ ਸਬੰਧੀ ਜਾਣਕਾਰੀ ਸਾਂਝੀ ਕੀਤੀ।