14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਗੁਰਨੇ ਕਲਾਂ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬੂਟੇ ਲਗਾਏ

ਬੁਢਲਾਡਾ, 14 ਸਤੰਬਰ (ਸਵਰਨ ਸਿੰਘ ਰਾਹੀ)- ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬੂਟੇ ਲਗਾਏ ਗਏ। ਵਣ ਮਹਾਂ ਉਤਸਵ ਤਹਿਤ ਵਣ ਤੇ ਜੰਗਲੀ ਜੀਵ ਵਿਭਾਗ ਮਾਨਸਾ ਦੇ ਸਹਿਯੋਗ ਨਾਲ ਲਗਾਏ ਬੂਟਿਆਂ ਮੌਕੇ ਵਿਭਾਗ ਵਲੋਂ ਹਰਸ਼ਰਨ ਕੌਰ, ਮਾ: ਪਿਆਰਾ ਸਿੰਘ ਗੁਰਨੇ ਕਲਾਂ, ਗੁਰਪ੍ਰੀਤ ਸਿੰਘ ਚੇਅਰਮੈਨ ਅਤੇ ਬੂਟਾ ਸਿੰਘ ਪੰਚਾਇਤ ਮੈਂਬਰ ਵਲੋਂ ਸਕੂਲ ਦੇ ਮੈਦਾਨ ’ਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 15-09-2026
ਬੁਢਲਾਡਾ, 14 ਸਤੰਬਰ (ਸਵਰਨ ਸਿੰਘ ਰਾਹੀ)- ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਬੂਟੇ ਲਗਾਏ ਗਏ। ਵਣ ਮਹਾਂ ਉਤਸਵ ਤਹਿਤ ਵਣ ਤੇ ਜੰਗਲੀ ਜੀਵ ਵਿਭਾਗ ਮਾਨਸਾ ਦੇ ਸਹਿਯੋਗ ਨਾਲ ਲਗਾਏ ਬੂਟਿਆਂ ਮੌਕੇ ਵਿਭਾਗ ਵਲੋਂ ਹਰਸ਼ਰਨ ਕੌਰ, ਮਾ: ਪਿਆਰਾ ਸਿੰਘ ਗੁਰਨੇ ਕਲਾਂ, ਗੁਰਪ੍ਰੀਤ ਸਿੰਘ ਚੇਅਰਮੈਨ ਅਤੇ ਬੂਟਾ ਸਿੰਘ ਪੰਚਾਇਤ ਮੈਂਬਰ ਵਲੋਂ ਸਕੂਲ ਦੇ ਮੈਦਾਨ ’ਚ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ। ਬੁਲਾਰਿਆਂ ਨੇ ਵਾਤਾਵਰਨ ਦੀ ਸੰਭਾਲ ਅਤੇ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ’ਤੇ ਜ਼ੋਰ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਸਾਂਝੀਆਂ ਥਾਵਾਂ ’ਤੇ ਬੂਟੇ ਲਗਾ ਕੇ ਉਨ੍ਹਾਂ ਨੂੰ ਦਰੱਖਤ ਬਣਾਉਣ ’ਚ ਸਭ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ। ਸਕੂਲ ਸਟਾਫ਼ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ’ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਰਣਧੀਰ ਸਿੰਘ ਹਸਨਪੁਰ, ਪ੍ਰਿਥੀ ਸਿੰਘ, ਬੀ. ਐਲ. ਓ. ਭਗਤ ਰਾਮ, ਬੱਬੂ ਸਿੰਘ, ਬਲਦੇਵ ਸਿੰਘ, ਛੱਜੂ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਹਾਕਮਵਾਲਾ ਦਾ ਕਬੱਡੀ ਟੂਰਨਾਮੈਂਟ ਸਫਲਤਾਪੂਰਵਕ ਸਮਾਪਤ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼- ਸ. ਲਖਵੀਰ ਸਿੰਘ ਸਿੱਧੂ (ਐਮ.ਡੀ. ਬਾਬਾ ਮੋਨੀ ਜੀ ਮਹਾਰਾਜ ਗਰੁੱਪ ਆਫ਼ ਕਾਲਜ)
Ad Position 24