ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ 24 ਦੀ ਰੈਲੀ ਸੰਬੰਧੀ ਤਿਆਰੀ ਮੀਟਿੰਗ
ਮਾਨਸਾ, 14 ਸਤੰਬਰ (ਵਿ. ਪ੍ਰਤੀ)- ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ 24 ਸਤੰਬਰ ਦੀ ਮਜ਼ਦੂਰ ਅਧਿਕਾਰ ਰੈਲੀ ਦੀ ਤਿਆਰੀ ਵਜੋਂ ਨੇੜਲੇ ਪਿੰਡ ਖੋਖਰ ਕਲਾਂ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਘਰੇਲੂ ਰਸੋਈ ਸਾਮਾਨ ਦੇ ਵਧੇ ਰੇਟਾਂ ’ਤੇ ਬਿਜਲੀ ਬਿੱਲਾਂ ਕਾਰਨ ਆਮ ਲੋਕਾਂ ਦਾ ਜਿਉਂਣਾ ਦੁੱਭਰ ਹੋ ਗਿਆ ਹੈ ।
ਮਾਨਸਾ, 14 ਸਤੰਬਰ (ਵਿ.ਪ੍ਰਤੀ)- ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ 24 ਸਤੰਬਰ ਦੀ ਮਜ਼ਦੂਰ ਅਧਿਕਾਰ ਰੈਲੀ ਦੀ ਤਿਆਰੀ ਵਜੋਂ ਨੇੜਲੇ ਪਿੰਡ ਖੋਖਰ ਕਲਾਂ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕਿਹਾ ਕਿ ਘਰੇਲੂ ਰਸੋਈ ਸਾਮਾਨ ਦੇ ਵਧੇ ਰੇਟਾਂ ’ਤੇ ਬਿਜਲੀ ਬਿੱਲਾਂ ਕਾਰਨ ਆਮ ਲੋਕਾਂ ਦਾ ਜਿਉਂਣਾ ਦੁੱਭਰ ਹੋ ਗਿਆ ਹੈ । ਉਨ੍ਹਾਂ ਮੁੱਖ ਮੰਤਰੀ ਪੰਜਾਬ ਵਲੋਂ ਵਿਧਾਨ ਸਭਾ ’ਚ ਜੀ ਰਾਮ ਜੀ ਖ਼ਿਲਾਫ਼ ਮਤਾ ਪਾਸ ਕਰਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਉਨ੍ਹਾਂ ਮਜ਼ਦੂਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਹੱਕਾਂ ਲਈ ਲਾਮਬੰਦ ਹੋਣ ਦਾ ਸੱਦਾ ਦਿੰਦਿਆਂ 24 ਸਤੰਬਰ ਨੂੰ ਮਜ਼ਦੂਰ ਅਧਿਕਾਰ ਰੈਲੀ ਮਾਨਸਾ ’ਚ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿੱਕਾ ਸਿੰਘ ਬਹਾਦਰਪੁਰ, ਜਰਨੈਲ ਸਿੰਘ ਮਾਨਸਾ, ਭੋਲਾ ਸਿੰਘ ਝੱਬਰ, ਕੁਲਵਿੰਦਰ ਕੌਰ, ਨਿਰਮਲ ਸਿੰਘ ਖ਼ਾਲਸਾ, ਭੋਲਾ ਸਿੰਘ ਕੋਟਲੀ, ਸੁਖਦੇਵ ਸਿੰਘ ਖ਼ਾਲਸਾ ਆਦਿ ਹਾਜ਼ਰ ਸਨ।