14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਭਾਕਿਯੂ (ਉਗਰਾਹਾਂ) ਵਲੋਂ ਡੀ.ਸੀ. ਦਫ਼ਤਰ ਦੇ ਘਿਰਾਓ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਮਾਨਸਾ, 14 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਧਰਨੇ ਦੇ 16ਵੇਂ ਦਿਨ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ।

Ad Position 21
repet_subhas-goyals [Copy P29]
ਡੀ. ਸੀ. ਦਫ਼ਤਰ ਮਾਨਸਾ ਦੇ ਘਿਰਾਓ ਮੌਕੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਰਾਮ ਸਿੰਘ ਭੈਣੀਬਾਘਾ। ਤਸਵੀਰ : ਸੇਮੀ ਮਾਨਸਾ 15-09-2026
ਮਾਨਸਾ, 14 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਧਰਨੇ ਦੇ 16ਵੇਂ ਦਿਨ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਐਲਾਨ ਕੀਤਾ ਕਿ ਜਥੇਬੰਦੀ ਵਲੋਂ ਇਕ ਵਾਰ ਮੋਰਚਾ ਖ਼ਤਮ ਕਰ ਦਿੱਤਾ ਗਿਆ ਹੈ ਪਰ ਮੰਗਾਂ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 24 ਸਤੰਬਰ ਨੂੰ ਡੀ. ਸੀ. ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਜਦੋਂ ਵੀ ‘ਆਪ’ ਸਰਕਾਰ ਪੰਜਾਬ ਵਿਧਾਨ ਸਭਾ ਦਾ ਇਜਲਾਸ ਕਰੇਗੀ ਤਾਂ ਉਸੇ ਦਿਨ ਚੰਡੀਗੜ੍ਹ ਵਿਖੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਮਜਬੂਰਨ ਧਰਨੇ-ਮੁਜ਼ਾਹਰੇ ਕਰਨੇ ਪੈ ਰਹੇ ਹਨ। ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਨੇ ਕਿਹਾ ਕਿ ਕਿਸਾਨ 13 ਮੰਗਾਂ ਸਬੰਧੀ ਸੰਘਰਸ਼ ਕਰਦੇ ਆ ਰਹੇ ਹਨ ਪਰ ਸਰਕਾਰਾਂ ਦੇ ਕਿਸੇ ਵੀ ਉੱਚ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਅਮਰੀਕਾ ਨਾਲ ਵਪਾਰਕ ਸਮਝੌਤਾ ਨਾ ਕਰੇ, ਕਿਸਾਨਾਂ-ਮਜ਼ਦੂਰਾਂ ਸਿਰ ਚੜ੍ਹੇ ਕਰਜ਼ੇ ਮੁਆਫ਼ ਕਰ ਕੇ ਕਿਸਾਨ ਪੱਖੀ ਖੇਤੀ ਨੀਤੀ ਤੇ ਕਰਜ਼ਾ ਕਾਨੂੰਨ ਬਣਾਇਆ ਜਾਵੇ, ਪੰਜਾਬ ਸਰਕਾਰ ਵਲੋਂ ਜਬਰੀ ਜ਼ਮੀਨਾਂ ਰੋਕਣ ਵਾਲੀ ਲੈਂਡ ਪੂਲਿੰਗ ਨੀਤੀ ਰੱਦ ਕੀਤੀ ਜਾਵੇ, ਸੰਘਰਸ਼ਾਂ ਦੌਰਾਨ ਅਤੇ ਪਰਾਲੀ ਸਾੜਨ ਦੇ ਮਾਮਲੇ ’ਚ ਕਿਸਾਨਾਂ-ਮਜ਼ਦੂਰਾਂ ’ਤੇ ਦਰਜ ਕੀਤੇ ਪਰਚੇ ਰੱਦ ਕੀਤੇ ਜਾਣ ਆਦਿ। ਇਸ ਮੌਕੇ ਭੋਲਾ ਸਿੰਘ ਮਾਖਾ ਚਹਿਲਾਂ, ਮਹਿੰਦਰ ਸਿੰਘ ਰੁਮਾਣਾ, ਉੱਤਮ ਸਿੰਘ ਰਾਮਾਂਨੰਦੀ, ਕੁਲਦੀਪ ਸਿੰਘ ਚਚੋਹਰ, ਜਗਸੀਰ ਸਿੰਘ ਜਵਾਹਰਕੇ, ਮੇਜਰ ਸਿੰਘ ਗੋਬਿੰਦਪੁਰਾ, ਹਰਪਾਲ ਸਿੰਘ ਮੀਰਪੁਰ, ਸਾਧੂ ਸਿੰਘ ਅਕਲੀਆ, ਸਰੋਜ ਰਾਣੀ ਦਿਆਲਪੁਰਾ, ਨਰਿੰਦਰ ਕੌਰ ਆਹਲੂਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਜੋਗੀ ਪੀਰ ਦੇ ਛਿਮਾਹੀ ਮੇਲੇ ਮੌਕੇ ਚਹਿਲ ਫਾਊਂਡੇਸ਼ਨ ਨੇ ਲੰਗਰ ਲਗਾਇਆ ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ 24 ਦੀ ਰੈਲੀ ਸੰਬੰਧੀ ਤਿਆਰੀ ਮੀਟਿੰਗ
Ad Position 24