ਦਸਮੇਸ਼ ਸਕੂਲ ਦੇ ਖਿਡਾਰੀਆਂ ਦਾ ਜ਼ਿਲ੍ਹਾ ਪੱਧਰੀ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ
ਸਰਦੂਲਗੜ੍ਹ, 15 ਸਤੰਬਰ (ਅਰੋੜਾ)- ਸਥਾਨਕ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਤੇ ਦਸਮੇਸ਼ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ 70ਵੇਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਯੋਗਾ ਅੰਡਰ-19 ’ਚ ਦਸਮੇਸ਼ ਕਾਨਵੈਂਟ ਸਕੂਲ ਦੇ ਮਾਨਵ ਤੇ ਕ੍ਰਿਸ਼ ਜਦਕਿ ਦਸਮੇਸ਼ ਇੰਟਰਨੈਸ਼ਨਲ ਸਕੂਲ ਦੇ ਇਕਨੂਰ ਸਿੰਘ ਤੇ ਜਸਮੀਤ ਸਿੰਘ ਨੇ 2 ਸੋਨ ਤਗਮੇ ਜਿੱਤੇ ਹਨ।
ਸਰਦੂਲਗੜ੍ਹ, 15 ਸਤੰਬਰ (ਅਰੋੜਾ)- ਸਥਾਨਕ ਦਸਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਤੇ ਦਸਮੇਸ਼ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ 70ਵੇਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪ੍ਰਿੰਸੀਪਲ ਭੁਪਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਯੋਗਾ ਅੰਡਰ-19 ’ਚ ਦਸਮੇਸ਼ ਕਾਨਵੈਂਟ ਸਕੂਲ ਦੇ ਮਾਨਵ ਤੇ ਕ੍ਰਿਸ਼ ਜਦਕਿ ਦਸਮੇਸ਼ ਇੰਟਰਨੈਸ਼ਨਲ ਸਕੂਲ ਦੇ ਇਕਨੂਰ ਸਿੰਘ ਤੇ ਜਸਮੀਤ ਸਿੰਘ ਨੇ 2 ਸੋਨ ਤਗਮੇ ਜਿੱਤੇ ਹਨ। ਇਸੇ ਤਰ੍ਹਾਂ ਪਾਲ ਸਿੰਘ ਅਤੇ ਪੁਨੀਤ ਬਿਰ੍ਰੜ੍ਹਾ ਨੇ 2 ਚਾਂਦੀ ਦੇ ਤਗਮੇ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ 4 ਖਿਡਾਰੀਆਂ ਦੀ ਰਾਜ ਪੱਧਰੀ ਮੁਕਾਬਲਿਆਂ ਲਈ ਵੀ ਚੋਣ ਹੋ ਗਈ ਹੈ। ਉਨ੍ਹਾਂ ਜੇਤੂ ਖਿਡਾਰੀਆਂ ਤੇ ਕੋਚਾਂ ਨੂੰ ਵਧਾਈ ਦਿੱਤੀ। ਇਸ ਮੌਕੇ ਕੋਚ ਰਮਨਦੀਪ ਸਿੰਘ, ਅਮਨਦੀਪ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।