ਮਾਤਾ ਸੁੰਦਰੀ ਕਾਲਜ ਦੇ ਅਧਿਆਪਕਾਂ ਨੇ ਪੰਜਾਬੀ ’ਵਰਸਿਟੀ ਪ੍ਰਸ਼ਾਸਨ ਦੀ ਅਰਥੀ ਫੂਕੀ
ਮਾਨਸਾ, 15 ਸਤੰਬਰ (ਧਾਲੀਵਾਲ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਅਧਿਆਪਕਾਂ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰਸ਼ਾਸਨ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੋਫੈਸਰ ਮਨਦੀਪ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਅਧਿਆਪਕਾਂ ਨੂੰ ਬਣਦੇ ਹੱਕ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਨਹੀਂ ਕੀਤੇ ਜਾ ਰਹੇ, ਜਿਸ ਕਰ ਕੇ ਅਧਿਆਪਕ ਪਿਛਲੇ 28 ਦਿਨਾਂ ਤੋਂ ਯੂਨੀਵਰਸਿਟੀ ਦੇ ਮੁੱਖ ਕੈਂਪਸ ’ਚ ਰੋਸ ਧਰਨੇ ’ਤੇ ਬੈਠੇ ਹਨ।
ਮਾਨਸਾ, 15 ਸਤੰਬਰ (ਧਾਲੀਵਾਲ)- ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਦੇ ਅਧਿਆਪਕਾਂ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਪ੍ਰਸ਼ਾਸਨ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰੋਫੈਸਰ ਮਨਦੀਪ ਕੌਰ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਅਧਿਆਪਕਾਂ ਨੂੰ ਬਣਦੇ ਹੱਕ ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਨਹੀਂ ਕੀਤੇ ਜਾ ਰਹੇ, ਜਿਸ ਕਰ ਕੇ ਅਧਿਆਪਕ ਪਿਛਲੇ 28 ਦਿਨਾਂ ਤੋਂ ਯੂਨੀਵਰਸਿਟੀ ਦੇ ਮੁੱਖ ਕੈਂਪਸ ’ਚ ਰੋਸ ਧਰਨੇ ’ਤੇ ਬੈਠੇ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਪ੍ਰਸ਼ਾਸਨ ਨੇ ਯੂ.ਜੀ.ਸੀ. ਰੈਗੂਲੇਸ਼ਨ 2018 ਨੂੰ ਇੰਨ-ਬਿੰਨ ਲਾਗੂ ਨਾ ਕਰ ਕੇ ਉੱਚ ਅਦਾਲਤ ਦੇ ਹੁਕਮਾਂ ਦੀ ਤੌਹੀਨ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਯੂ.ਜੀ.ਸੀ. ਰੈਗੂਲੇਸ਼ਨ 2018 ਨੂੰ ਲਾਗੂ ਕਰ ਕੇ ਬਣਦੇ ਹੱਕ ਦਿੱਤੇ ਜਾਣ। ਇਸ ਮੌਕੇ ਪ੍ਰੋ. ਹਰਜੀਤ ਸਿੰਘ, ਡਾ. ਬੱਲਮ ਲੀਂਬਾ, ਪ੍ਰੋ. ਸੁਚਰੀਤ ਕੌਰ ਆਦਿ ਹਾਜ਼ਰ ਸਨ।