15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਪਰਾਲੀ ਦੀ ਸਾਂਭ-ਸੰਭਾਲ ਸੰਬੰਧੀ ਪਿੰਡ ਪੱਧਰੀ ਕੈਂਪ ਲਗਾਇਆ

ਭੀਖੀ, 15 ਸਤੰਬਰ (ਸਹੋਤਾ)- ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮਸ਼ੀਨਰੀ ਦੀ ਵਰਤੋਂ, ਹਾੜ੍ਹੀ ਰੁੱਤ ਦੀਆਂ ਫ਼ਸਲਾਂ ਦੇ ਬੀਜਾਂ, ਜੀਵਾਣੂ ਟੀਕੇ ਨਾਲ ਬੀਜ ਸੋਧ ਅਤੇ ਸਰਦੀ ਰੁੱਤ ਦੀ ਫ਼ਸਲ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਪਿੰਡ ਖੀਵਾ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ.

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਭੀਖੀ, 15 ਸਤੰਬਰ (ਸਹੋਤਾ)- ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਵਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਮਸ਼ੀਨਰੀ ਦੀ ਵਰਤੋਂ, ਹਾੜ੍ਹੀ ਰੁੱਤ ਦੀਆਂ ਫ਼ਸਲਾਂ ਦੇ ਬੀਜਾਂ, ਜੀਵਾਣੂ ਟੀਕੇ ਨਾਲ ਬੀਜ ਸੋਧ ਅਤੇ ਸਰਦੀ ਰੁੱਤ ਦੀ ਫ਼ਸਲ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਪਿੰਡ ਖੀਵਾ ਕਲਾਂ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਕਿਸਾਨਾਂ ਨੂੰ ਵਿਗਿਆਨ ਕੇਂਦਰ ਵਿਖੇ ਉਪਲੱਬਧ ਸਹੂਲਤਾਂ ਦਾ ਲਾਹਾ ਲੈਣ ਦੀ ਅਪੀਲ ਕਰਦਿਆਂ ਝੋਨੇ ਦੀ ਪਰਾਲੀ ਨੂੰ ਪਸ਼ੂਆਂ ਦੀ ਖ਼ੁਰਾਕ ਅਤੇ ਡੇਅਰੀ ’ਚ ਬੈਡਿੰਗ ਸਮੱਗਰੀ ਵਜੋਂ ਵਰਤਣ ਬਾਰੇ ਦੱਸਿਆ। ਇੰਜ. ਅਲੋਕ ਗੁਪਤਾ ਨੇ ਪਰਾਲੀ ਪ੍ਰਬੰਧਨ ਲਈ ਵਰਤੇ ਜਾਣ ਵਾਲੇ ਸਮਾਰਟ ਸੀਡਰ, ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ ਆਦਿ ਖੇਤੀ ਮਸ਼ੀਨਰੀ ਦੀ ਸੁਚੱਜੀ ਵਰਤੋਂ ਸੰਬੰਧੀ ਵਿਚਾਰ ਸਾਂਝੇ ਕੀਤੇ। ਡਾ. ਤੇਜਪਾਲ ਸਿੰਘ ਨੇ ਖ਼ੁਰਾਕ ਸੁਰੱਖਿਆ ਸੰਬੰਧੀ ਸਬਜ਼ੀਆਂ ਦੀ ਮਹੱਤਤਾ ਬਾਰੇ ਦੱਸਦਿਆਂ ਸਬਜ਼ੀਆਂ ਦੀ ਘਰੇਲੂ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਰਤਾਰ ਭਵਨ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਮਾਤਾ ਸੁੰਦਰੀ ਕਾਲਜ ਦੇ ਅਧਿਆਪਕਾਂ ਨੇ ਪੰਜਾਬੀ ’ਵਰਸਿਟੀ ਪ੍ਰਸ਼ਾਸਨ ਦੀ ਅਰਥੀ ਫੂਕੀ
Ad Position 24