17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਮਾਨਸਾ ਜ਼ਿਲ੍ਹੇ ਦੇ ਕਈ ਹਿੱਸਿਆਂ ’ਚ ਪਿਆ ਮੀਂਹ ਝੋਨੇ ਦੀ ਫ਼ਸਲ ਲਈ ਲਾਹੇਵੰਦ

ਮਾਨਸਾ, 17 ਸਤੰਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਜ਼ਿਲ੍ਹੇ ਦੇ ਕਈ ਹਿੱਸਿਆਂ ’ਚ ਸਵੇਰ ਸਮੇਂ ਪਿਆ ਮੀਂਹ ਝੋਨੇ ਦੀ ਫ਼ਸਲ ਲਈ ਲਾਹੇਵੰਦ ਸਾਬਤ ਹੋਵੇਗਾ। ਕਈ ਦਿਨਾਂ ਤੋਂ ਪੈ ਰਹੀ ਸਖ਼ਤ ਗਰਮੀ ਅਤੇ ਬਿਜਲੀ ਦੀ ਕਮੀ ਕਾਰਨ ਬਹੁਤੀਆਂ ਥਾਵਾਂ ’ਤੇ ਝੋਨੇ ਦੀ ਫ਼ਸਲ ਮੁਰਝਾਉਣੀ ਸ਼ੁਰੂ ਹੋ ਗਈ ਸੀ।

Ad Position 21
No active advertisement
ਬੱਸ ਸਟੈਂਡ ਚੌਂਕ ਮਾਨਸਾ ਨਜ਼ਦੀਕ ਭਰੇ ਮੀਂਹ ਦੇ ਪਾਣੀ ’ਚੋਂ ਲੰਘਦੇ ਰਾਹਗੀਰ। ਤਸਵੀਰ : ਸੇਮੀ ਮਾਨਸਾ 18-09-2026
ਮਾਨਸਾ, 17 ਸਤੰਬਰ (ਰਾਵਿੰਦਰ ਸਿੰਘ ਰਵੀ)- ਮਾਨਸਾ ਜ਼ਿਲ੍ਹੇ ਦੇ ਕਈ ਹਿੱਸਿਆਂ ’ਚ ਸਵੇਰ ਸਮੇਂ ਪਿਆ ਮੀਂਹ ਝੋਨੇ ਦੀ ਫ਼ਸਲ ਲਈ ਲਾਹੇਵੰਦ ਸਾਬਤ ਹੋਵੇਗਾ। ਕਈ ਦਿਨਾਂ ਤੋਂ ਪੈ ਰਹੀ ਸਖ਼ਤ ਗਰਮੀ ਅਤੇ ਬਿਜਲੀ ਦੀ ਕਮੀ ਕਾਰਨ ਬਹੁਤੀਆਂ ਥਾਵਾਂ ’ਤੇ ਝੋਨੇ ਦੀ ਫ਼ਸਲ ਮੁਰਝਾਉਣੀ ਸ਼ੁਰੂ ਹੋ ਗਈ ਸੀ। ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਫ਼ਸਲਾਂ ਲਈ ਪਾਣੀ ਦੀ ਕਮੀ ਪੂਰੀ ਕਰ ਰਹੇ ਸਨ ਪਰ ਇਹ ਉਨ੍ਹਾਂ ਘਾਟੇ ਦਾ ਸੌਦਾ ਸਾਬਤ ਹੋ ਰਿਹਾ ਹੈ। ਮੀਂਹ ਨਾਲ ਜਿੱਥੇ ਕਿਸਾਨਾਂ ਦੇ ਚਿਹਰੇ ਖਿੜੇ ਸਨ ਉੱਥੇ ਸਬਜ਼ੀ ਕਾਸ਼ਤਕਾਰਾਂ ਨੂੰ ਵੀ ਸੁਖ ਦਾ ਸਾਹ ਆਇਆ ਹੈ। ਬਾਰਸ਼ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਵੀ ਰਾਹਤ ਮਿਲੀ ਹੈ। ਅੱਸੂ ਮਹੀਨੇ ਦੀ ਸ਼ੁਰੂਆਤ ’ਚ ਹੀ ਬਾਰਸ਼ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ ਅਤੇ ਠੰਢੀਆਂ ਹਵਾਵਾਂ ਚੱਲਣ ਨਾਲ ਲੋਕ ਚੰਗਾ ਮਹਿਸੂਸ ਕਰ ਰਹੇ ਸਨ। ਦੂਸਰੇ ਪਾਸੇ ਮੀਂਹ ਨਾਲ ਸ਼ਹਿਰਾਂ ’ਚ ਸੀਵਰੇਜ ਦੇ ਨਾਕਸ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਹੈ ਕਿਉਂਕਿ ਕਈ ਵਾਰਡ ਦੀਆਂ ਗਲੀਆਂ ’ਚ ਓਵਰਫ਼ਲੋ ਹੋਣ ਨਾਲ ਸੀਵਰੇਜ ਦਾ ਗੰਦਾ ਪਾਣੀ ਫੈਲ ਗਿਆ ਹੈ। ਦੱਸ ਦੇਈਏ ਕਾਫ਼ੀ ਲੰਬੇ ਸਮੇਂ ਤੋਂ ਲੋਕ ਸੀਵਰੇਜ ਦੀਆਂ ਸਮੱਸਿਆਵਾਂ ਨਾਲ ਦੋ-ਚਾਰ ਹੋ ਰਹੇ ਹਨ ਅਤੇ ਕਈ ਥਾਵਾਂ ’ਤੇ ਮਹੀਨਿਆਂ ਬੱਧੀ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਬਾਰਸ਼ ਨਾਲ ਸਥਿਤੀ ਬਦ-ਨਾਲੋਂ ਬਦਤਰ ਹੋ ਜਾਂਦੀ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ ਤੋਂ ਇਲਾਵਾ ਵੀਰ ਨਗਰ ਮੁਹੱਲਾ, ਪ੍ਰੀਤ ਨਗਰ, ਅੰਡਰ ਬ੍ਰਿਜ, ਮਾਈ ਨਿੱਕੋ ਦੇਵੀ ਮਾਡਲ ਸਕੂਲ ਅਤੇ ਓਵਰ ਬ੍ਰਿਜ ਨਜ਼ਦੀਕ ਆਦਿ ਥਾਵਾਂ ’ਤੇ ਮੀਂਹ ਦਾ ਪਾਣੀ ਭਰ ਗਿਆ, ਜਿਸ ਨਾਲ ਰਾਹਗੀਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਕਈ ਸੜਕਾਂ ਨਵੀਨੀਕਰਨ ਲਈ ਕਈ ਮਹੀਨਿਆਂ ਤੋਂ ਪੁੱਟੀਆਂ ਪਈਆਂ ਹਨ, ਦਾ ਨਿਰਮਾਣ ਨਾ ਹੋਣ ਕਾਰਨ ਇੱਥੇ ਪਾਣੀ ਭਰ ਗਿਆ ਅਤੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਪੁਲਿਸ ਵਲੋਂ ਨੌਜਵਾਨ ’ਤੇ ਹਮਲਾ ਕਰਨ ਵਾਲੇ ਹਥਿਆਰਾਂ ਸਮੇਤ ਕਾਬੂ ਪੁਰਾਣੀ ਰਜਿੰਸ਼ ਦੇ ਚਲਦਿਆਂ ਕੀਤੀ ਸੀ ਫਾਇਰਿੰਗ ਅਗਲੀ ਖ਼ਬਰ ਪੈਨਸ਼ਨਰਾਂ ਵਲੋਂ ਵਿਧਾਇਕ ਬੁੱਧ ਰਾਮ ਦੀ ਰਿਹਾਇਸ਼ ਅੱਗੇ ਧਰਨਾ 20 ਨੂੰ
Ad Position 24