17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਡੀ.ਸੀ. ਵਲੋਂ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਗਤੀ ਸੰਬੰਧੀ ਸਮੀਖਿਆ ਮੀਟਿੰਗ ਯੋਗ ਲਾਭਪਾਤਰੀਆਂ ਨੂੰ ਲਾਭ ਦੇਣਾ ਯਕੀਨੀ ਬਣਾਇਆ ਜਾਵੇ

ਮਾਨਸਾ, 17 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਹਦਾਇਤ ਕੀਤੀ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਲਈ ਹੁਣ ਤੱਕ ਜਿੰਨੇ ਬਿਨੈਕਾਰਾਂ ਵਲੋ ਆਨਲਾਈਨ ਅਰਜ਼ੀ ਪੱਤਰ ਦਿੱਤਾ ਗਿਆ ਹੈ, ਉਨ੍ਹਾਂ ਦੀ ਪਾਰਦਰਸ਼ੀ ਪ੍ਰਣਾਲੀ ਤੇ ਤੱਥ ਆਧਾਰਿਤ ਜਾਂਚ ਪੜਤਾਲ ਨੂੰ ਯਕੀਨੀ ਬਣਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 18-09-2026
ਮਾਨਸਾ, 17 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਫੂਡ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਨਵੇਂ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਹਦਾਇਤ ਕੀਤੀ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਲਈ ਹੁਣ ਤੱਕ ਜਿੰਨੇ ਬਿਨੈਕਾਰਾਂ ਵਲੋ ਆਨਲਾਈਨ ਅਰਜ਼ੀ ਪੱਤਰ ਦਿੱਤਾ ਗਿਆ ਹੈ, ਉਨ੍ਹਾਂ ਦੀ ਪਾਰਦਰਸ਼ੀ ਪ੍ਰਣਾਲੀ ਤੇ ਤੱਥ ਆਧਾਰਿਤ ਜਾਂਚ ਪੜਤਾਲ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਮੂਹ ਫੂਡ ਇੰਸਪੈਕਟਰ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਵੈਰੀਫਿਕੇਸ਼ਨ ਅਫ਼ਸਰਾਂ ਵਲੋਂ ਜਿਹੜੇ ਬਿਨੈਕਾਰਾਂ ਦੇ ਕੇਸਾਂ ਨੂੰ ਤਸਦੀਕ ਕੀਤਾ ਜਾਂਦਾ ਹੈ ਕਿ ਕੀ ਉਹ ਵਾਕਈ ਸਰਕਾਰ ਦੀ ਇਸ ਸੁਵਿਧਾ ਦੇ ਹੱਕਦਾਰ ਹਨ ਜਾਂ ਨਹੀਂ। ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਹਦਾਇਤ ਕੀਤੀ ਕਿ ਰੋਜ਼ਾਨਾ ਦੇ ਆਧਾਰ ’ਤੇ ਇਸ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਯੋਗ ਲਾਭਪਾਤਰੀਆਂ ਦੀ ਜਾਂਚ ਪੜਤਾਲ ਸਬੰਧੀ ਚੱਲ ਰਹੀ ਕਾਰਵਾਈ ਦੀ ਨਿਗਰਾਨੀ ਕਰਨਗੇ। ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਵੈਰੀਫਿਕੇਸ਼ਨ ਅਫ਼ਸਰਾਂ ਨੂੰ ਅਰਜ਼ੀ ਪੱਤਰ ਫਾਰਮਾਂ ਦੀ ਪੜਤਾਲ ਸਬੰਧੀ ਲੋੜੀਂਦੀ ਸਿਖਲਾਈ ਦਿੱਤੀ ਜਾ ਚੁੱਕੀ ਹੈ ਅਤੇ ਹੁਣ ਫੂਡ ਸਪਲਾਈ ਇੰਸਪੈਕਟਰ ਵੀ ਆਪੋ ਆਪਣੇ ਖੇਤਰਾਂ ’ਚ ਪੜਤਾਲ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਉਣਗੇ। ਅਸਫਲ ਰਹਿਣ ਵਾਲੇ ਵੈਰੀਫਿਕੇਸ਼ਨ ਅਫ਼ਸਰਾਂ ਖ਼ਿਲਾਫ਼ ਹੋਵੇਗੀ ਕਾਰਵਾਈ ਮੀਟਿੰਗ ਦੌਰਾਨ ਪਾਇਆ ਗਿਆ ਕਿ ਕੁਝ ਵੈਰੀਫਿਕੇਸ਼ਨ ਅਫ਼ਸਰਾਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ। ਡਿਪਟੀ ਕਮਿਸ਼ਨਰ ਨੇ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਜਿਹੜੇ ਅਧਿਕਾਰੀ ਇਸ ਯੋਜਨਾ ਨੂੰ ਨਿਰਧਾਰਿਤ ਸਮੇਂ ਅੰਦਰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਅਸਫਲ ਰਹਿਣਗੇ, ਉਨ੍ਹਾਂ ਵਿਰੁੱਧ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਵੈਰੀਫਿਕੇਸ਼ਨ ਅਫ਼ਸਰਾਂ ਨੂੰ ਇਹ ਹਦਾਇਤ ਵੀ ਕੀਤੀ ਕਿ ਉਹ ਇਸ ਯੋਜਨਾ ਲਈ ਆਨਲਾਈਨ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੇ ਘਰ-ਘਰ ਜਾ ਕੇ ਤੱਥਾਂ ਦੀ ਛਾਣਬੀਣ ਕਰਨਗੇ ਅਤੇ ਇਸ ਕੰਮ ਨੂੰ 25 ਸਤੰਬਰ ਤੋਂ ਪਹਿਲਾਂ ਪਹਿਲਾਂ ਨੇਪਰੇ ਚਾੜ੍ਹਨ।
Ad Position 22
No active advertisement
ਪਿਛਲੀ ਖ਼ਬਰ ਕਿਸ਼ਾਊ ਡੈਮ ਪ੍ਰਾਜੈਕਟ ਤੋਂ ਪੰਜਾਬ ਨੂੰ ਬਾਹਰ ਰੱਖਣਾ ਨਿਆਂਸੰਗਤ ਨਹੀਂ ਅਗਲੀ ਖ਼ਬਰ ਮਾਨਸਾ ਪੁਲਿਸ ਵਲੋਂ ਨੌਜਵਾਨ ’ਤੇ ਹਮਲਾ ਕਰਨ ਵਾਲੇ ਹਥਿਆਰਾਂ ਸਮੇਤ ਕਾਬੂ ਪੁਰਾਣੀ ਰਜਿੰਸ਼ ਦੇ ਚਲਦਿਆਂ ਕੀਤੀ ਸੀ ਫਾਇਰਿੰਗ
Ad Position 24