19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ’ਚ 20 ਪਰਿਵਾਰ ਭਾਜਪਾ ’ਚ ਸ਼ਾਮਿਲ ਕਿਹਾ , ਲੋਕ ਆਪ ਮੁਹਾਰੇ ਭਾਜਪਾ ’ ਚ ਹੋ ਰਹੇ ਹਨ ਸ਼ਾਮਿਲ

ਰਾਮਪੁਰਾ ਫੂਲ, 18 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ’ਚ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਜ਼ਮੀਨੀ ਪੱਧਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਭਾਜਪਾ ਆਗੂਆਂ ਦੀ ਪ੍ਰੇਰਨਾ ਸਦਕਾ ਲੋਕ ਆਪ ਮੁਹਾਰੇ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਇਹ ਦਾਅਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਰਾਮਪੁਰਾ ਵਿਖੇ ਵੱਖ-ਵੱਖ ਰਾਜਨੀਤਕ ਧਿਰਾਂ ਨਾਲ ਸਬੰਧਿਤ 20 ਪਰਿਵਾਰਾਂ ਦੇ 70 ਮੈਂਬਰਾਂ ਨੂੰ ਪਾਰਟੀ ’ਚ ਸ਼ਾਮਲ ਕਰਨ ਉਪਰੰਤ ਕੀਤਾ।

Ad Position 21
No active advertisement
ਅਜੀਤ ਡੈਸਕ 19-09-2026
ਰਾਮਪੁਰਾ ਫੂਲ, 18 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਪੰਜਾਬ ’ਚ ਭਾਜਪਾ ਲਗਾਤਾਰ ਮਜ਼ਬੂਤ ਹੋ ਰਹੀ ਹੈ ਜ਼ਮੀਨੀ ਪੱਧਰ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਭਾਜਪਾ ਆਗੂਆਂ ਦੀ ਪ੍ਰੇਰਨਾ ਸਦਕਾ ਲੋਕ ਆਪ ਮੁਹਾਰੇ ਭਾਜਪਾ ’ਚ ਸ਼ਾਮਲ ਹੋ ਰਹੇ ਹਨ। ਇਹ ਦਾਅਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਰਾਮਪੁਰਾ ਵਿਖੇ ਵੱਖ-ਵੱਖ ਰਾਜਨੀਤਕ ਧਿਰਾਂ ਨਾਲ ਸਬੰਧਿਤ 20 ਪਰਿਵਾਰਾਂ ਦੇ 70 ਮੈਂਬਰਾਂ ਨੂੰ ਪਾਰਟੀ ’ਚ ਸ਼ਾਮਲ ਕਰਨ ਉਪਰੰਤ ਕੀਤਾ। ਗੁਰਪ੍ਰੀਤ ਮਲੂਕਾ ਦੀ ਅਗਵਾਈ ’ਚ ਯੂਥ ਆਗੂ ਜਸਪ੍ਰੀਤ ਜੱਸਾ ਦੀ ਪ੍ਰੇਰਨਾ ਸਦਕਾ ਭਾਜਪਾ ਦਾ ਪੱਲਾ ਫੜਨ ਵਾਲੇ ਬਨਵਾਰੀ ਰਾਮ, ਜਸਪਾਲ ਸਿੰਘ, ਧਰਮ ਸਿੰਘ, ਸਤੀਸ਼ ਕੁਮਾਰ, ਸਰਪੰਚ ਸਿੰਘ, ਦੌਲਤ ਰਾਮ, ਗੁਰਵਿੰਦਰ ਸਿੰਘ, ਗੁਨਸ਼ੀਰ, ਵਿੱਕੀ, ਅਰਵਿੰਦਰ ਕੁਮਾਰ, ਮਹੇਸ਼ ਕੁਮਾਰ, ਵਿਰੇਸ਼ ਕੁਮਾਰ, ਗੁਰਨਾਬ ਸਿੰਘ, ਚੰਦਰਪਾਲ ਸਿੰਘ, ਹੁਕਮ ਸਿੰਘ, ਜਤਿੰਦਰ ਕੁਮਾਰ ਆਦਿ 20 ਪਰਿਵਾਰਾਂ ਦੇ ਕੁੱਲ 70 ਮੈਂਬਰਾਂ ਨੂੰ ਪਾਰਟੀ ’ਚ ਜੀ ਆਇਆ ਕਿਹਾ ਤੇ ਸਨਮਾਨਿਤ ਕੀਤਾ। ਇਸ ਮੌਕੇ ਗੁਰਪ੍ਰੀਤ ਮਲੂਕਾ ਨੇ ਕਿਹਾ ਕਿ ਸੂਬਾ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ। ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਆਰਥਿਕ ਪੱਖੋਂ ਸੂਬਾ ਵੀ ਕਰਜ਼ੇ ਦੇ ਭਾਰ ਹੇਠ ਦੱਬਦਾ ਜਾ ਰਿਹਾ ਹੈ। ਸਰਕਾਰ ਦੀ ਕਾਰਗੁਜ਼ਾਰੀ ਤੋਂ ਆਮ ਲੋਕ ਨਿਰਾਸ਼ ਹਨ। ਸੂਬੇ ਨੂੰ ਮੁੜ ਪੈਰਾਂ ਸਿਰ ਕਰਨ ਨੂੰ ਲੈ ਕੇ ਲੋਕ ਭਾਜਪਾ ਦੇ ਸਮਰਥਨ ’ਚ ਅੱਗੇ ਆ ਰਹੇ ਹਨ। ਇਸ ਮੌਕੇ ਸਾਬਕਾ ਮੀਤ ਪ੍ਰਧਾਨ ਨਗਰ ਕੌਂਸਲ ਗੁਰਤੇਜ ਸਿੰਘ ਰਾਣਾ ਫੂਲ, ਜਰਨਲ ਸਕੱਤਰ ਮੇਜਰ ਸਿੰਘ ਬਰਾੜ, ਘੱਟ ਗਿਣਤੀ ਮੋਰਚਾ ਪ੍ਰਧਾਨ ਭਾਰਤ ਭੂਸ਼ਨ ਜੈਨ, ਗੁਰਜੀਤ ਸਿੰਘ, ਗੋਰਾ ਦਿਉਣ, ਮਨਦੀਪ ਸਿੰਘ, ਕਰਨ ਸੁਸ਼ੀਲ ਕੁਮਾਰ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਉਡਾਣ ਐਜੂਕੇਸ਼ਨ ਸੁਸਾਇਟੀ ਵਲੋਂ ਸਟੇਟ ਅਵਾਰਡੀ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਮਲੂਕਾ ਦੀ ਅਗਵਾਈ ਹੇਠ ਮਹਿਰਾਜ ’ਚ ਅਕਾਲੀ ਦਲ ਵੱਲੋਂ ਬੂਥ ਕਮੇਟੀਆਂ ਦੀਆਂ ਮੀਟਿੰਗਾਂ ਤੇਜ਼
Ad Position 24