18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਉਡਾਣ ਐਜੂਕੇਸ਼ਨ ਸੁਸਾਇਟੀ ਵਲੋਂ ਸਟੇਟ ਅਵਾਰਡੀ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ

ਤਲਵੰਡੀ ਸਾਬੋ, 18 ਸਤੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਨਗਰ ਦੀ ਉਡਾਣ ਐਜੂਕੇਸ਼ਨ ਸੁਸਾਇਟੀ ਵੱਲੋਂ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਰਾਜ ਪੁਰਸਕਾਰ ਨਾਲ ਸਨਮਾਨਿਤ ਤਿੰਨ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਡਾ.

Ad Position 21
No active advertisement
ਅਜੀਤ ਡੈਸਕ 19-09-2026
ਤਲਵੰਡੀ ਸਾਬੋ, 18 ਸਤੰਬਰ (ਰਣਜੀਤ ਸਿੰਘ ਰਾਜੂ)- ਤਲਵੰਡੀ ਸਾਬੋ ਨਗਰ ਦੀ ਉਡਾਣ ਐਜੂਕੇਸ਼ਨ ਸੁਸਾਇਟੀ ਵੱਲੋਂ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਰਾਜ ਪੁਰਸਕਾਰ ਨਾਲ ਸਨਮਾਨਿਤ ਤਿੰਨ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਮਾਗਮ ਡਾ. ਬੂਟਾ ਸਿੰਘ ਸੇਵਾ-ਮੁਕਤ ਉਪ ਕੁਲਪਤੀ ਤੇ ਉਡਾਣ ਐਜੂਕੇਸ਼ਨ ਸੁਸਾਇਟੀ ਦੇ ਸਰਪ੍ਰਸਤ ਦੀ ਅਗਵਾਈ ਹੇਠ ਕਰਵਾਇਆ ਗਿਆ ਜਦੋਂਕਿ ਇਸ ਮੌਕੇ ਸੁਸਾਇਟੀ ਦੇ ਬਾਨੀ ਹਰਬੰਸ ਸਿੰਘ ਸੰਧੂ ਸੇਵਾ-ਮੁਕਤ ਡੀ.ਪੀ.ਆਈ ਪੰਜਾਬ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਕਰਦਿਆਂ ਸੁਖਰਾਜ ਸਿੰਘ ਧਿੰਗੜ ਨੇ ਆਏ ਹੋਏ ਮਹਿਮਾਨਾਂ, ਅਧਿਆਪਕਾਂ ਤੇ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਸਟੇਟ ਅਵਾਰਡ ਨਾਲ ਸਨਮਾਨਿਤ ਅਧਿਆਪਕਾਂ ਡਾ. ਗੁਰਦੀਪ ਸਿੰਘ ਸਿੱਧੂ ਪ੍ਰਿੰਸੀਪਲ ਮੈਰੀਟੋਰੀਅਸ ਸਕੂਲ ਬਠਿੰਡਾ, ਤਜਿੰਦਰ ਸਿੰਘ ਈ.ਟੀ.ਟੀ. ਅਧਿਆਪਕ ਬਹਿਣੀਵਾਲ ਤੇ ਸੁਖਰਾਜ ਸਿੰਘ ਸੰਦੋਹਾ ਮੁੱਖ ਅਧਿਆਪਕ ਸਰਕਾਰੀ ਸਕੂਲ ਧਿੰਗੜ ਦੀਆਂ ਸਿੱਖਿਆ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਸੰਸਥਾ ਦੇ ਬਾਨੀ ਹਰਬੰਸ ਸਿੰਘ ਸੰਧੂ ਨੇ ਕਿਹਾ ਕਿ ਅਧਿਆਪਕ ਸਮਾਜ ਅਤੇ ਦੇਸ਼ ਦੇ ਨਿਰਮਾਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਮਾਨਦਾਰੀ ਤੇ ਸਮਰਪਣ ਨਾਲ ਆਪਣੀ ਡਿਊਟੀ ਨਿਭਾਉਣ ਵਾਲੇ ਅਧਿਆਪਕਾਂ ਦਾ ਸਨਮਾਨ ਕਰਨਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਤਿੰਨਾਂ ਸਟੇਟ ਅਵਾਰਡੀ ਅਧਿਆਪਕਾਂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਮਾਗਮ ਵਿਚ ਕੇਹਰ ਸਿੰਘ ਸੰਧੂ ਸੇਵਾਮੁਕਤ ਐੱਸ.ਡੀ.ਓ, ਜੋਗਿੰਦਰ ਸਿੰਘ ਮੁੱਖ ਅਧਿਆਪਕ, ਜਸਵੀਰ ਸਿੰਘ ਢਿੱਲੋਂ ਪ੍ਰਿੰਸੀਪਲ ਦੇਸਰਾਜ ਸੈਕੰਡਰੀ ਸਕੂਲ ਬਠਿੰਡਾ, ਸੇਵਾਮੁਕਤ ਇੰਸਪੈਕਟਰ ਸ਼ਮਸ਼ੇਰ ਸਿੰਘ, ਡਾ.ਦਰਸ਼ਨ ਸਿੰਘ ਭੱਮੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਅੰਤ ਵਿਚ ਉਡਾਣ ਐਜੂਕੇਸ਼ਨ ਸੁਸਾਇਟੀ ਵਲੋਂ ਸਭਨਾਂ ਦਾ ਧੰਨਵਾਦ ਕੀਤਾ ਗਿਆ ਜਦੋਂਕਿ ਸਨਮਾਨ ਸਮਾਗਮ ‘ਚ ਅਮਰਜੀਤ ਸਿੰਘ ਲੈਕਚਰਾਰ, ਰੂਪ ਸਿੰਘ ਲੈਕਚਰਾਰ, ਲਖਬੀਰ ਸਿੰਘ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਅਤੇ ਪਰਮਿੰਦਰ ਸਿੰਘ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਗਤ ਮੰਡੀ-ਗੁਰਥੜੀ ਲਿੰਕ ਸੜਕ ਦਾ ਨਿਰਮਾਣ ਕਾਰਜ ਕਰੀਬ ਤਿੰਨ ਸਾਲਾਂ ਬਾਅਦ ਮੁੜ ਸ਼ੁਰੂ ਅਗਲੀ ਖ਼ਬਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ’ਚ 20 ਪਰਿਵਾਰ ਭਾਜਪਾ ’ਚ ਸ਼ਾਮਿਲ ਕਿਹਾ , ਲੋਕ ਆਪ ਮੁਹਾਰੇ ਭਾਜਪਾ ’ ਚ ਹੋ ਰਹੇ ਹਨ ਸ਼ਾ...
Ad Position 24