18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮਨੂ ਵਾਟਿਕਾ ਸਕੂਲ ’ਚ 10 ਰੋਜ਼ਾ ਐੱਨ. ਸੀ. ਸੀ. ਕੈਂਪ ਸ਼ਾਨੋ-ਸ਼ੌਕਤ ਨਾਲ ਸਮਾਪਤ

ਬੁਢਲਾਡਾ, 18 ਸਤੰਬਰ (ਸੁਨੀਲ ਮਨਚੰਦਾ)- ਸਥਾਨਕ ਮਨੂ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਿਹਾ 10 ਰੋਜ਼ਾ ਸੀ. ਏ.

Ad Position 21
No active advertisement
ਅਜੀਤ ਡੈਸਕ 19-09-2026
ਬੁਢਲਾਡਾ, 18 ਸਤੰਬਰ (ਸੁਨੀਲ ਮਨਚੰਦਾ)- ਸਥਾਨਕ ਮਨੂ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਿਹਾ 10 ਰੋਜ਼ਾ ਸੀ.ਏ.ਟੀ.ਸੀ.-101 ਐੱਨ.ਸੀ.ਸੀ. ਕੈਂਪ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ ਹੈ। ਸਮਾਪਤੀ ਮੌਕੇ ਐੱਨ.ਸੀ.ਸੀ. ਕੈਡਿਟਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ’ਚ ਕੈਡਿਟਾਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਸਭਿਆਚਾਰਕ ਵਿਰਾਸਤ ਦੀ ਸੁੰਦਰ ਝਲਕ ਪੇਸ਼ ਕੀਤੀ। ਸਮਾਪਤੀ ਸਮਾਰੋਹ ਦੌਰਾਨ ਕਮਾਂਡਿੰਗ ਅਫ਼ਸਰ ਕਰਨਲ ਅਵਿਨਾਸ਼ ਡੀ. ਪਿਤਰੇ ਨੇ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਕੈਂਪ ਦੌਰਾਨ ਪ੍ਰਾਪਤ ਕੀਤੀ ਸਿਖਲਾਈ ਨੂੰ ਆਪਣੇ ਜੀਵਨ ’ਚ ਅਪਣਾਉਣ ਅਤੇ ਅਨੁਸ਼ਾਸਨ, ਮਿਹਨਤ ਤੇ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕੈਡਿਟਾਂ ਨੂੰ ਦੇਸ਼ ਦੀ ਸੇਵਾ ਕਰਨ ਅਤੇ ਭਵਿੱਖ ’ਚ ਭਾਰਤੀ ਫ਼ੌਜ ’ਚ ਸ਼ਾਮਲ ਹੋਣ ਲਈ ਵੀ ਉਤਸ਼ਾਹਿਤ ਕੀਤਾ। ਕਰਨਲ ਅਵਿਨਾਸ਼ ਡੀ. ਪਿਤਰੇ ਨੇ ਕਿਹਾ ਕਿ ਐੱਨ.ਸੀ.ਸੀ. ਕੈਡਿਟਾਂ ਨੂੰ ਦੇਸ਼ ਸੇਵਾ, ਅਨੁਸ਼ਾਸਨ, ਆਗੂਪਣ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਜੋੜਦੀ ਹੈ। ਪ੍ਰਿੰਸੀਪਲ ਉਮੇਸ਼ ਗਰਗ ਨੇ ਦੱਸਿਆ ਕਿ 10 ਰੋਜ਼ਾ ਕੈਂਪ ਦੌਰਾਨ ਕੈਡਿਟਾਂ ਨੂੰ ਵੱਖ-ਵੱਖ ਸਿਖਲਾਈਆਂ ਪ੍ਰਾਪਤ ਕਰਨ ਦਾ ਮੌਕਾ ਮਿਲਿਆ, ਜਿਸ ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸ਼ਖ਼ਸੀਅਤ ’ਚ ਨਿਖਾਰ ਆਇਆ ਹੈ। ਉਨ੍ਹਾਂ ਕੈਂਪ ਨੂੰ ਸਫਲ ਬਣਾਉਣ ਲਈ ਕਮਾਂਡਿੰਗ ਅਫ਼ਸਰ ਤੋਂ ਇਲਾਵਾ ਐਡਮਿਨ ਅਫ਼ਸਰ ਕਰਨਲ ਰਾਧਾਕ੍ਰਿਸ਼ਨਨ ਰਾਜਨ, ਐੱਸ.ਐੱਮ. ਪ੍ਰੇਮ ਚੰਦ , ਪੀ.ਆਈ. ਸਟਾਫ਼ ਅਤੇ ਸਮੂਹ ਐੱਨ.ਸੀ.ਸੀ. ਕੈਡਿਟਾਂ ਦਾ ਧੰਨਵਾਦ ਕੀਤਾ। ਚੇਅਰਮੈਨ ਭਾਰਤ ਭੂਸ਼ਣ ਗੁਪਤਾ ਨੇ ਕਿਹਾ ਕਿ ਐੱਨ.ਸੀ.ਸੀ. ਕੈਂਪ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਅਜਿਹੀਆਂ ਗਤੀਵਿਧੀਆਂ ਕੈਡਿਟਾਂ ’ਚ ਅਨੁਸ਼ਾਸਨ, ਜ਼ਿੰਮੇਵਾਰੀ, ਟੀਮ ਭਾਵਨਾ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਏ.ਐੱਨ.ਓ. ਰਾਜੇਸ਼ ਕੁਮਾਰ, ਏ.ਐੱਨ.ਓ. ਗੁਰਪ੍ਰੀਤ ਸਿੰਘ, ਸੀ.ਟੀ.ਓ. ਪ੍ਰਦੀਪ ਕੁਮਾਰ, ਮਿਊਜ਼ਿਕ ਅਧਿਆਪਕ ਜਸਪਾਲ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਦੇ ਐਨ.ਸੀ.ਸੀ. ਕੈਡਿਟਾਂ ਨੇ ਸੀ.ਏ.ਟੀ.ਸੀ. ਕੈਂਪ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਦੇ ਬੇਸਬਾਲ ਅੰਡਰ-17 ਲੜਕਿਆਂ ਵਿਚ ਫ਼ਿਰੋਜ਼ਪੁਰ ਬਣਿਆ ‘ਚੈਂਪੀਅਨ’ ਪਟਿਆਲਾ ਦੂਜੇ ਅਤੇ ਸੰਗਰੂਰ ਰ...
Ad Position 24