ਕੂੜਾ ਪ੍ਰਬੰਧਨ ਅਤੇ ਸਫ਼ਾਈ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ-ਗੁਰਪ੍ਰੀਤ ਸਿੰਘ ਭੁੱਚਰ
ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲੇ੍ ਦੇ ਪੇਂਡੂ ਖੇਤਰਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੁਹਿੰਮ ਤਹਿਤ 2 ਅਕਤੂਬਰ ਤੱਕ ਹਰ-ਰੋਜ਼ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ ਤਾਂ ਕਿ ਪਿੰਡਾਂ ਦੀ ਸਫ਼ਾਈ ਪੱਖੋਂ ਕਾਇਆ ਕਲਪ ਕੀਤੀ ਜਾ ਸਕੇ।
ਮ
ਮਾਨਸਾ ਵਿਖੇ ‘ਸਵੱਛਤਾ ਹੀ ਸੇਵਾ ਮੁਹਿੰਮ’ ਦਾ ਆਗਾਜ਼ ਕਰਦੇ ਹੋਏ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ। ਅਜੀਤ ਤਸਵੀਰ
19-09-2026
ਮਾਨਸਾ, 18 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲੇ੍ ਦੇ ਪੇਂਡੂ ਖੇਤਰਾਂ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਮੁਹਿੰਮ ਤਹਿਤ 2 ਅਕਤੂਬਰ ਤੱਕ ਹਰ-ਰੋਜ਼ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣਗੀਆਂ ਤਾਂ ਕਿ ਪਿੰਡਾਂ ਦੀ ਸਫ਼ਾਈ ਪੱਖੋਂ ਕਾਇਆ ਕਲਪ ਕੀਤੀ ਜਾ ਸਕੇ। ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਕੂੜਾ ਪ੍ਰਬੰਧਨ ਅਤੇ ਸਵੱਛਤਾ ਨੂੰ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਮਿਸ਼ਨ ’ਚ ਆਮ ਲੋਕਾਂ ਦੀ ਭਾਗੀਦਾਰੀ ਸਭ ਤੋਂ ਮਹੱਤਵਪੂਰਨ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਇਸ ਪਹਿਲਕਦਮੀ ਨੂੰ ਸਫਲ ਬਣਾਉਣ ਲਈ ਮਾਰਕਿਟ ਕਮੇਟੀ ਦੇ ਚੇਅਰਮੈਨ ਰਮੇਸ਼ ਕੁਮਾਰ ਖਿਆਲਾ ਤੇ ਬਲਾਕ ਸੰਮਤੀ ਮਾਨਸਾ ਦੇ ਚੇਅਰਮੈਨ ਕੁਲਦੀਪ ਸਿੰਘ ਚਾਹਲ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ ਵੀ ਆਪੋ-ਆਪਣੇ ਪੱਧਰ ’ਤੇ ਪੂਰੀ ਤਰ੍ਹਾਂ ਮੁਸਤੈਦ ਹਨ। ਨਵਜੋਤ ਕੌਰ ਡਿਪਟੀ ਕਮਿਸ਼ਨਰ ਅਨੁਸਾਰ ਪਿੰਡਾਂ ’ਚ ਠੋਸ ਤੇ ਤਰਲ ਕੂੜਾ ਪ੍ਰਬੰਧਨ, ਸਫ਼ਾਈ ਮੁਹਿੰਮਾਂ ਅਤੇ ਕਮਿਊਨਿਟੀ ਸ਼ਮੂਲੀਅਤ ਵਾਲੇ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦਾ ਮੁੱਖ ਉਦੇਸ਼ ਹਰ ਨਾਗਰਿਕ ਨੂੰ ਇਸ ਸਫ਼ਾਈ ਮੁਹਿੰਮ ਦਾ ਹਿੱਸਾ ਬਣਾ ਕੇ ਪੰਜਾਬ ਦੇ ਪਿੰਡਾਂ ਨੂੰ ਨਰੋਆ, ਹਰਾ-ਭਰਾ ਅਤੇ ਸਵੱਛ ਬਣਾਉਣਾ ਹੈ। ਇਸ ਮੌਕੇ ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸੁਰਮੁਖ ਸਿੰਘ, ਏ.ਡੀ.ਐਸ.ਓ. ਭਾਰਤ ਭੂਸ਼ਣ, ਅੰਮ੍ਰਿਤ ਪਾਲ ਸਿੰਘ, ਦਰਸ਼ਨ ਸਿੰਘ ਆਦਿ ਹਾਜ਼ਰ ਸਨ। ਵਿਧਾਇਕ ਵਲੋਂ ਸਫ਼ਾਈ ਮੁਹਿੰਮ ’ਚ ਯੋਗਦਾਨ ਪਾਉਣ ਦਾ ਸੱਦਾ - ਬੁਢਲਾਡਾ ਤੋਂ ਸਵਰਨ ਸਿੰਘ ਰਾਹੀ ਅਨੁਸਾਰ- ਪੰਜਾਬ ਦੇ ਪਿੰਡਾਂ ਨੂੰ ਸਵੱਛ, ਸੁੰਦਰ ਅਤੇ ਬਿਮਾਰੀਆਂ ਤੋਂ ਮੁਕਤ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਤਹਿਤ ਬੁਢਲਾਡਾ ਵਿਖੇ ਹਲਕਾ ਵਿਧਾਇਕ ਬੁੱਧ ਰਾਮ ਨੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ ਤੇ ਪੰਚਾਇਤ ਨੁਮਾਇੰਦਿਆਂ ਨੂੰ ਇਸ ਮੁਹਿੰਮ ’ਚ ਵਧ-ਚੜ੍ਹ ਕੇ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਨੁਹਾਰ ਬਦਲਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਰੋਗ ਵਾਤਾਵਰਣ ਦੇਣ ਲਈ ਠੋਸ ਅਤੇ ਤਰਲ ਕੂੜਾ ਪ੍ਰਬੰਧਨ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਵਿਧਾਇਕ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਟੀਮਾਂ ਨਾਲ ਆਪਣੇ-ਆਪਣੇ ਪਿੰਡਾਂ ’ਚ ਸਫ਼ਾਈ ਮੁਹਿੰਮਾਂ ਚਲਾਉਣ ਅਤੇ ਲੋਕਾਂ ਨੂੰ ਘਰਾਂ ’ਚ ਹੀ ਕੂੜਾ ਵੱਖ-ਵੱਖ ਕਰਨ ਲਈ ਪ੍ਰੇਰਿਤ ਕਰਨ। ਇਸ ਮੌਕੇ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।